ਡਾਕਟਰ ਬਲਦੇਵ ਚਾਵਲਾ ਨੇ ਸ਼ਹੀਦ ਪਰਿਵਾਰ ਫੰਡ ਦੇ ਇਤਿਹਾਸ ਦੀ ਜਾਣਕਾਰੀ ਦਿੱਤੀ

11/11/2019 2:09:34 PM

ਜਲੰਧਰ— ਪੰਜਾਬ ਕੇਸਰੀ ਗਰੁੱਪ ਵੱਲੋਂ ਐਤਵਾਰ ਨੂੰ 116ਵਾਂ ਸ਼ਹੀਦ ਪਰਿਵਾਰ ਫੰਡ ਸਮਾਰੋਹ ਕਰਵਾਇਆ ਗਿਆ। ਇਸ ਪ੍ਰੋਗਰਾਮ 'ਚ ਕੇਂਦਰੀ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ , ਸੰਸਦ ਮੈਂਬਰ ਮਨੀਸ਼ ਤਿਵਾੜੀ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਸਮੇਤ ਕਈ ਮਹਾਨ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ। 

ਸ਼ਹੀਦ ਪਰਿਵਾਰ ਫੰਡ ਕਮੇਟੀ ਦੇ ਮੈਂਬਰ ਡਾ. ਬਲਦੇਵ ਚਾਵਲਾ (ਸਾਬਕਾ ਮੰਤਰੀ ਪੰਜਾਬ) ਨੇ ਆਏ ਹੋਏ ਸਾਰੇ ਮਹਿਮਾਨਾਂ ਅਤੇ ਲਾਭਪਾਤਰੀਆਂ ਦਾ ਸਵਾਗਤ ਕਰਦੇ ਹੋਏ ਦੱਸਿਆ ਕਿ ਸ਼ਹੀਦ ਪਰਿਵਾਰ ਫੰਡ ਦੀ ਸਥਾਪਨਾ 1984 'ਚ ਉਸ ਸਮੇਂ ਕੀਤੀ ਗਈ ਜਦੋਂ ਪੰਜਾਬ 'ਚ ਅੱਤਵਾਦ ਸਿਖਰ 'ਤੇ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਉਸ ਵਕਤ ਕਮੇਟੀ ਦਾ ਆਯੋਜਨ ਕਰਨ ਵਾਲੇ ਰਮੇਸ਼ ਚੰਦਰ ਜੀ ਨੂੰ ਵੀ ਕੁਝ ਮਹੀਨਿਆਂ ਬਾਅਦ ਸ਼ਹੀਦ ਕਰ ਦਿੱਤਾ ਗਿਆ। ਡਾ. ਚਾਵਲਾ ਨੇ ਕਿਹਾ ਕਿ ਹੁਣ ਤੱਕ ਕਰੀਬ 18 ਕਰੋੜ ਰੁਪਏ ਦੀ ਰਕਮ ਇਸ ਮੁਹਿੰਮ 'ਚ ਦਾਨੀ ਸੱਜਣਾਂ ਅਤੇ ਸਹਿਯੋਗੀ ਸੰਸਥਾਵਾਂ ਵੱਲੋਂ ਦਾਨ ਕੀਤੀ ਜਾ ਚੁੱਕੀ ਹੈ। ਉਦੋਂ ਤੱਕ ਸਹਿਯੋਗੀ ਸੰਸਥਾਵਾਂ ਆਪਣਾ ਸਹਿਯੋਗ ਦਿੰਦੀਆਂ ਰਹਿਣਗੀਆਂ। ਡਾ. ਚਾਵਲਾ ਨੇ ਸ਼ਹੀਦ ਪਰਿਵਾਰ ਫੰਡ ਦਾ ਇਤਿਹਾਸ ਦੱਸਦੇ ਹੋਏ ਕਿਹਾ ਕਿ ਪੰਜਾਬ ਕੇਸਰੀ ਪਰਿਵਾਰ ਨੇ ਖੁਦ ਵੀ ਸ਼ਹਾਦਤਾਂ ਦਿੱਤੀਆਂ, ਜਿਨ੍ਹਾਂ 'ਚ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਅਤੇ ਸ਼ਹੀਦ ਰਮੇਸ਼ ਚੰਦਰ ਜੀ ਤੋਂ ਇਲਾਵਾ ਹਿੰਦ ਸਮਾਚਾਰ ਗਰੁੱਪ ਦੇ ਕਈ ਸੰਪਾਦਕਾਂ, ਪੱਤਰਕਾਰਾਂ ਅਤੇ ਹਾਕਰਾਂ ਨੇ ਵੀ ਆਪਣੀਆਂ ਕੁਰਬਾਨੀਆਂ ਦਿੱਤੀਆਂ।


shivani attri

Content Editor

Related News