ਸ਼ਹੀਦ ਪਰਿਵਾਰ ਫੰਡ ਮਨੁੱਖਤਾ ਤੇ ਧਰਮ ਦੀ ਥਾਂ : ਬਲਦੇਵ ਚਾਵਲਾ

02/13/2021 1:14:14 PM

ਜਲੰਧਰ- ਸ਼ਹੀਦ ਪਰਿਵਾਰ ਫੰਡ ਕਮੇਟੀ ਦੇ ਮੈਂਬਰ ਅਤੇ ਸਾਬਕਾ ਸਿਹਤ ਮੰਤਰੀ ਡਾ. ਬਲਦੇਵ ਚਾਵਲਾ ਨੇ ਕਿਹਾ ਕਿ ਸ਼ਹੀਦ ਪਰਿਵਾਰ ਫੰਡ ਮਨੁੱਖਤਾ ਅਤੇ ਧਰਮ ਦੀ ਥਾਂ ਹੈ। ਇਥੇ ਸਭ ਧਰਮਾਂ ਦੇ ਲੋਕਾਂ ਦੇ ਨਾਲ-ਨਾਲ ਸਭ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਬੁਲਾ ਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਨ ਦਾ ਸੰਕਲਪ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਪਰਿਵਾਰ ਫੰਡ ਨੂੰ 1983 ਵਿਚ ਸਵਰਗੀ ਰਮੇਸ਼ ਚੰਦਰ ਜੀ ਨੇ ਸ਼ੁਰੂ ਕੀਤਾ ਸੀ। ਉਸ ਸਮੇਂ ਅਜਿਹਾ ਨਹੀਂ ਲੱਗਦਾ ਸੀ ਕਿ ਇਸ ਰਾਹੀਂ ਅੱਤਵਾਦ ਤੋਂ ਪੀੜਤ ਪਰਿਵਾਰਾਂ ਦੀ ਮਦਦ ਕਰਨ ਦਾ ਸਿਲਸਿਲਾ ਵਧੇਰੇ ਸਮੇਂ ਤੱਕ ਚੱਲੇਗਾ ਪਰ ਜਿਵੇਂ-ਜਿਵੇਂ ਅੱਤਵਾਦ ਤੋਂ ਪੀੜਤ ਪਰਿਵਾਰਾਂ ਦੀ ਗਿਣਤੀ ਵੱਧਦੀ ਗਈ, ਤਿਵੇਂ-ਤਿਵੇਂ ਸ਼ਹੀਦ ਪਰਿਵਾਰ ਫੰਡ ਦੀ ਜ਼ਿੰਮੇਵਾਰੀ ਹੋਰ ਵੱਧਦੀ ਚਲੀ ਗਈ।

ਇਹ ਵੀ ਪੜ੍ਹੋ : ਗਰਲਫਰੈਂਡ ਲਈ NRI ਕੁੜੀ ਨਾਲ ਵਿਆਹ ਕਰਵਾ ਕੈਨੇਡਾ ਪੁੱਜਾ ਨੌਜਵਾਨ, ਪੂਰਾ ਮਾਮਲਾ ਕਰੇਗਾ ਹੈਰਾਨ

ਡਾ. ਚਾਵਲਾ ਨੇ ਕਿਹਾ ਕਿ ਸ਼ਹੀਦ ਪਰਿਵਾਰ ਫੰਡ ਵੱਲੋਂ ਆਪਣੇ ਦੋ ਸਮਾਰੋਹ ਜਲੰਧਰ ਤੋਂ ਬਾਹਰ ਵੀ ਕੀਤੇ ਗਏ ਹਨ। ਕੋਇੰਬਟੂਰ ਦੇ ਬੰਬ ਧਮਾਕੇ ਵਿਚ ਮਾਰੇ ਗਏ 72 ਪਰਿਵਾਰਾਂ ਨੂੰ 10.80 ਲੱਖ ਰੁਪਏ ਦੀ ਰਕਮ ਵੰਡੀ ਗਈ ਸੀ। ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਵਿਚ ਵੀ ਅੱਤਵਾਦ ਤੋਂ ਪੀੜਤ ਪਰਿਵਾਰਾਂ ਵਿਚ ਕਮੇਟੀ ਦੇ ਮੈਂਬਰਾਂ ਨੇ ਉਥੇ ਜਾ ਕੇ 6 ਲੱਖ ਰੁਪਏ ਵੰਡੇ ਸਨ। ਉਨ੍ਹਾਂ ਕਿਹਾ ਕਿ ਦੇਸ਼ 'ਤੇ ਜਦੋਂ ਵੀ ਕੋਈ ਮੁਸ਼ਕਲ ਆਈ ਹੈ ਤਾਂ ਪੰਜਾਬ ਕੇਸਰੀ ਪਰਿਵਾਰ ਹਮੇਸ਼ਾ ਅੱਗੇ ਰਿਹਾ ਹੈ। ਕਾਰਗਿਲ ਦੀ ਜੰਗ ਦੇ ਸਮੇਂ 10.50 ਕਰੋੜ ਰੁਪਏ ਦੀ ਰਕਮ ਇਕੱਠੀ ਕਰ ਕੇ ਪ੍ਰਧਾਨ ਮੰਤਰੀ ਰਾਹਤ ਫੰਡ ਵਿਚ ਦਿੱਤੀ ਗਈ ਸੀ। ਪੰਜਾਬ ਦੀ ਸਰਹੱਦ 'ਤੇ ਲੱਗੀ ਕੰਡਿਆਲੀ ਵਾੜ ਦੀ ਚਰਚਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਸ਼੍ਰੀ ਵਿਜੇ ਚੋਪੜਾ ਵਲੋਂ ਦਿੱਤੀ ਗਈ ਸਲਾਹ ਤੋਂ ਬਾਅਦ ਉਨ੍ਹਾਂ ਉਸ ਵੇਲੇ ਦੇ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਇਹ ਸੁਝਾਅ ਦਿੱਤਾ ਸੀ ਕਿ ਪੰਜਾਬ ਵਿਚ ਅੱਤਵਾਦ 'ਤੇ ਕਾਬੂ ਪਾਉਣ ਲਈ ਸਰਹੱਦ 'ਤੇ ਕੰਡਿਆਲੀ ਵਾੜ ਲਾਈ ਜਾਵੇ। ਉਨ੍ਹਾਂ ਭਾਰਤ ਸਰਕਾਰ ਕੋਲੋਂ ਮੰਗ ਕੀਤੀ ਕਿ ਉਹ ਸ਼੍ਰੀ ਵਿਜੇ ਚੋਪੜਾ ਦੀਆਂ ਸੇਵਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਉਨ੍ਹਾਂ ਨੂੰ 'ਭਾਰਤ ਰਤਨ' ਪੁਰਸਕਾਰ ਦੇਵੇ।

ਇਹ ਵੀ ਪੜ੍ਹੋ : ਦਿੱਲੀ ਪੁਲਸ ਵੱਲੋਂ ਹੁਸ਼ਿਆਰਪੁਰ ਦਾ ਨੌਜਵਾਨ ਗ੍ਰਿਫ਼ਤਾਰ, ਪਰਿਵਾਰ ਨੇ ਸਰਕਾਰ ਨੂੰ ਕੀਤੀ ਇਹ ਅਪੀਲ (ਵੀਡੀਓ)

PunjabKesari

ਅੱਤਵਾਦ 'ਤੇ ਕਾਬੂ ਪਾਉਣਾ ਇਕ ਵੱਡੀ ਚੁਣੌਤੀ ਸੀ : ਡਾ. ਰਾਜ ਕੁਮਾਰ ਚੱਬੇਵਾਲ
ਕਾਂਗਰਸ ਦੇ ਮੌਜੂਦਾ ਵਿਧਾਇਕ ਅਤੇ ਪਾਰਟੀ ਦੇ ਅਨੁਸੂਚਿਤ ਜਾਤੀਆਂ ਬਾਰੇ ਸੈੱਲ ਦੇ ਮੁਖੀ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਅੱਤਵਾਦ 'ਤੇ ਕਾਬੂ ਪਾਉਣਾ ਇਕ ਵੱਡੀ ਚੁਣੌਤੀ ਸੀ। ਇਸ ਵਿਚ ਪੰਜਾਬ ਕੇਸਰੀ ਪਰਿਵਾਰ ਨੇ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਸ਼ਹੀਦ ਪਰਿਵਾਰ ਫੰਡ ਅਸਲ ਵਿਚ ਦੇਸ਼ ਭਗਤੀ ਦੀ ਅਲਖ ਜਗਾਉਣ ਦਾ ਕੰਮ ਕਰ ਰਿਹਾ ਹੈ। ਕਮੇਟੀ ਵਲੋਂ ਕੌਮ ਲਈ ਸ਼ਹੀਦ ਹੋਣ ਵਾਲਿਆਂ ਨੂੰ ਮਦਦ ਦਿੱਤੀ ਜਾ ਰਹੀ ਹੈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਇਸ ਸਮਾਰੋਹ ਵਿਚ ਪ੍ਰਧਾਨ ਮੰਤਰੀ, ਮੁੱਖ ਮੰਤਰੀ ਅਤੇ ਰਾਜਪਾਲ ਤੋਂ ਲੈ ਕੇ ਵੱਡੀਆਂ-ਵੱਡੀਆਂ ਸ਼ਖਸੀਅਤਾਂ ਆ ਚੁੱਕੀਆਂ ਹਨ। ਡਾ. ਰਾਜ ਕੁਮਾਰ ਨੇ ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਅੱਜ ਆਜ਼ਾਦੀ ਦਾ ਆਨੰਦ ਲੈ ਰਹੇ ਹਾਂ। ਜੇ ਸਾਡੇ ਆਜ਼ਾਦੀ ਘੁਲਾਟੀਆਂ ਨੇ ਸ਼ਹੀਦੀਆਂ ਨਾ ਦਿੱਤੀਆਂ ਹੁੰਦੀਆਂ ਤਾਂ ਅਸੀਂ ਖੁੱਲ੍ਹ ਕੇ ਜੀਵਨ ਜੀ ਨਾ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਕੇਸਰੀ ਪਰਿਵਾਰ ਵੱਲੋਂ ਲਾਲਾ ਜਗਤ ਨਾਰਾਇਣ, ਰਮੇਸ਼ ਚੰਦਰ ਜੀ ਅਤੇ ਹੋਰਨਾਂ ਨੇ ਆਪਣੇ ਬਲਿਦਾਨ ਦਿੱਤੇ। ਉਨ੍ਹਾਂ ਕਿਹਾ ਕਿ ਇਸ ਮਸ਼ਾਲ ਨੂੰ ਸ਼੍ਰੀ ਵਿਜੇ ਚੋਪੜਾ ਨੇ ਅੱਗੋਂ ਬਾਲਿਆ ਹੋਇਆ ਹੈ। ਅਸੀਂ ਉਮੀਦ ਕਰਦੇ ਹਾਂ ਕਿ ਭਵਿੱਖ ਵਿਚ ਵੀ ਇੰਝ ਹੀ ਸ਼ਹੀਦ ਪਰਿਵਾਰ ਫੰਡ ਤੋਂ ਪੀੜਤ ਪਰਿਵਾਰਾਂ ਨੂੰ ਮਦਦ ਮਿਲਦੀ ਰਹੇਗੀ। ਉਨ੍ਹਾਂ ਮੰਗ ਕੀਤੀ ਕਿ ਜਿਸ ਤਰ੍ਹਾਂ ਸ਼੍ਰੀ ਵਿਜੇ ਚੋਪੜਾ ਨੇ ਸ਼ਹੀਦ ਪਰਿਵਾਰਾਂ ਦੀ ਦੇਖਭਾਲ ਕੀਤੀ ਹੈ, ਉਸ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਦੁਨੀਆ ਦਾ ਸਰਬਉੱਚ ਨੋਬਲ ਪੁਰਸਕਾਰ ਮਿਲਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਕੈਪਟਨ ਦੇ ਆਮ ਆਦਮੀ ਪਾਰਟੀ ’ਤੇ ਵੱਡੇ ਹਮਲੇ, ਕਿਹਾ- ‘ਆਪ’ ਨੂੰ ਪੰਜਾਬ ਦੀ ‘ਆਨ, ਬਾਨ ਤੇ ਸ਼ਾਨ’ ਦਾ ਕੀ ਪਤਾ

PunjabKesari

ਏਕਤਾ ਅਤੇ ਅਖੰਡਤਾ ਵਿਚ ਹਰ ਨਾਗਰਿਕ ਆਪਣਾ ਯੋਗਦਾਨ ਪਾਏ : ਗਿਆਨੀ ਮੁਬਾਸਿਰ ਅਹਿਮਦ ਖਾਦਿਮ
ਅਹਿਮਦੀਆ ਮੁਸਲਿਮ ਜਮਾਤ ਦੇ ਗਿਆਨੀ ਮੁਬਾਸਿਰ ਅਹਿਮਦ ਖਾਦਿਮ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਮਜ਼ਬੂਤੀ ਲਈ ਸਮੁੱਚੇ ਸਮਾਜ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਹਰ ਨਾਗਰਿਕ ਨੂੰ ਨਿਭਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਫੁੱਲਾਂ ਦਾ ਇਕ ਗੁਲਦਸਤਾ ਹੈ ਜਿੱਥੇ ਵੱਖ-ਵੱਖ ਕਿਸਮ ਦੇ ਫੁੱਲ ਖਿੜ੍ਹੇ ਹੋਏ ਹਨ ਭਾਵ ਦੇਸ਼ ਵਿਚ ਕਈ ਧਰਮਾਂ ਦੇ ਲੋਕ ਰਹਿੰਦੇ ਹਨ ਜੋ ਭਾਰਤ ਰੂਪੀ ਗੁਲਦਸਤੇ ਦੀ ਸ਼ੋਭਾ ਵਧਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਪਰਿਵਾਰ ਫੰਡ ਮਨੁੱਖਤਾ ਦੀ ਸੇਵਾ ਦਾ ਮੰਦਰ ਹੈ। ਅੱਤਵਾਦ ਦੀ ਚਰਚਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਕੋਈ ਵੀ ਧਰਮ ਨਿਰਦੋਸ਼ ਲੋਕਾਂ ਦੀ ਹੱਤਿਆ ਦੀ ਆਗਿਆ ਨਹੀਂ ਦਿੰਦਾ। ਸਾਡੇ ਗੁਰੂਆਂ ਨੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਸੀ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਕਿਹਾ ਸੀ ਕਿ ਜੋ ਆਪਸ ਵਿਚ ਸਦਭਾਵਨਾ ਰੱਖੇਗਾ, ਉਸ ਨੂੰ ਹੀ ਪ੍ਰਮਾਤਮਾ ਦੀ ਪ੍ਰਾਪਤੀ ਹੋਵੇਗੀ। ਉਨ੍ਹਾਂ ਕਿਹਾ ਕਿ ਜੋ ਆਪਸ ਵਿਚ ਲੜਦੇ ਹਨ, ਸਬੰਧੀ ਗੁਰਬਾਣੀ ਵਿਚ ਲਿਖਿਆ ਹੈ ਕਿ ਉਹ ਮਨੁੱਖਤਾ ਅਤੇ ਇਨਸਾਨ ਦੇ ਸਭ ਤੋਂ ਵੱਡੇ ਦੁਸ਼ਮਨ ਹਨ। ਕੁਰਾਨ ਵਿਚ ਵੀ ਲਿਖਿਆ ਹੈ ਕਿ ਦੇਸ਼ ਪ੍ਰਤੀ ਵਫਾਦਾਰੀ ਜ਼ਰੂਰੀ ਹੈ। ਇਸ ਲਈ ਸਭ ਨੂੰ ਆਪਣੇ ਵਤਨ ਨਾਲ ਮੁਹੱਬਤ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ : ਲੋਕਤੰਤਰ ਦੇ ਚਾਰੇ ਥੰਮ੍ਹਾਂ ਨੂੰ ਆਪਣੇ ਕਿਰਦਾਰ ਨਿਭਾਉਣ ਦੀ ਲੋੜ : ਜਸਟਿਸ ਜ਼ੋਰਾ ਸਿੰਘ

PunjabKesari

ਸਮਾਜ ਪ੍ਰਤੀ ਦਇਆ ਭਾਵਨਾ ਰੱਖਣ ਵਾਲੇ 'ਤੇ ਈਸ਼ਵਰ ਮਿਹਰਬਾਨ ਹੋਵੇਗਾ : ਪਾਸਟਰ ਅਲੀਸ਼ਾ ਸੁਲਤਾਨ
ਰਾਸ਼ਟਰੀ ਮਸੀਹ ਸੰਘ ਲੁਧਿਆਣਾ ਦੇ ਮੁਖੀ ਪਾਸਟਰ ਅਲੀਸ਼ਾ ਸੁਲਤਾਨ ਨੇ ਕਿਹਾ ਕਿ ਸਮਾਜ ਪ੍ਰਤੀ ਦਇਆ ਭਾਵਨਾ ਰੱਖਣ ਵਾਲੇ ਲੋਕਾਂ 'ਤੇ ਈਸ਼ਵਰ ਵੀ ਮਿਹਰਬਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੇਸਰੀ ਪਰਿਵਾਰ ਵਿਚ ਪੀੜਤ ਪਰਿਵਾਰਾਂ ਪ੍ਰਤੀ ਜੋ ਦਇਆ ਭਾਵਨਾ ਹੈ, ਉਸ ਨੂੰ ਵੇਖਦਿਆਂ ਈਸ਼ਵਰ ਉਨ੍ਹਾਂ 'ਤੇ ਮਿਹਰਬਾਨ ਹੈ। ਉਨ੍ਹਾਂ ਕਿਹਾ ਕਿ ਸਮਾਜ ਨਾਲ ਪਰਿਵਾਰ ਬਣਦਾ ਹੈ ਅਤੇ ਸਭ ਪਰਿਵਾਰ ਮਿਲ ਕੇ ਰਾਸ਼ਟਰ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਂਦੇ ਹਨ। ਪਾਸਟਰ ਅਲੀਸ਼ਾ ਨੇ ਕਿਹਾ ਕਿ ਸ਼ਹੀਦਾਂ ਦੇ ਬਲਿਦਾਨ ਦਾ ਅਰਥ ਇਹ ਹੈ ਕਿ ਅਸੀਂ ਉਨ੍ਹਾਂ ਕੋਲੋਂ ਪ੍ਰੇਰਨਾ ਲੈ ਕੇ ਆਪਣੇ ਦੇਸ਼ ਅਤੇ ਸਮਾਜ ਦੀ ਸੇਵਾ ਕਰੀਏ। ਆਪਣੇ ਸਮਾਜ ਨੂੰ ਇਕ ਨਵੀਂ ਦਿਸ਼ਾ ਦਈਏ। ਉਨ੍ਹਾਂ ਕਿਹਾ ਕਿ ਸ਼ਹੀਦੀਆਂ ਦੇਣ ਵਾਲੇ ਲੋਕਾਂ ਦੇ ਪਰਿਵਾਰ ਧੰਨ ਹਨ। ਉਨ੍ਹਾਂ ਪ੍ਰਤੀ ਸਤਿਕਾਰ ਸਮਾਜ ਵਿਚ ਹੋਰ ਵੀ ਵੱਧ ਜਾਂਦਾ ਹੈ।

PunjabKesari

ਹੇਠਲੇ ਵਰਗ ਦੇ ਮਸਲਿਆਂ ਨੂੰ ਹਮੇਸ਼ਾ ਪ੍ਰਭਾਵੀ ਢੰਗ ਨਾਲ ਪੰਜਾਬ ਕੇਸਰੀ ਨੇ ਚੁੱਕਿਆ : ਨਰੇਸ਼ ਧਿੰਗਨ
ਅਕਾਲੀ ਨੇਤਾ ਨਰੇਸ਼ ਧਿੰਗਨ ਨੇ ਬੋਲਦੇ ਹੋਏ ਕਿਹਾ ਕਿ ਸ਼ਹੀਦ ਪਰਿਵਾਰ ਫੰਡ ਪਰੋਪਕਾਰ ਦਾ ਕਾਰਜ਼ ਕਰ ਰਿਹਾ ਹੈ ਜਿਸਦੇ ਅੱਗੇ ਸਮਾਜ ਦਾ ਸਿਰ ਸ਼ਰਧਾ ਨਾਲ ਝੁੱਕ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਸਫਾਈ ਸੇਵਕ ਹੋਣ ਜਾਂ ਕੋਈ ਵੀ ਹੇਠਲੇ ਵਰਗ ਦਾ ਕਾਰਜ਼ ਹੋਵੇ ਤਾਂ ਪੰਜਾਬ ਕੇਸਰੀ ਨੇ ਉਨ੍ਹਾਂ ਦੇ ਮਸਲਿਆਂ ਨੂੰ ਹਮੇਸ਼ਾ ਪ੍ਰਭਾਵੀ ਢੰਗ ਨਾਲ ਉਭਾਰਿਆ ਹੈ। ਨਰੇਸ਼ ਧਿੰਗਨ ਨੇ ਕਿਹਾ ਕਿ ਸ਼੍ਰੀ ਵਿਜੇ ਚੋਪੜਾ ਵੱਲੋਂ ਸ਼ਹੀਦ ਪਰਿਵਾਰਾਂ ਨੂੰ ਮਦਦ ਪਹੁੰਚਾ ਕੇ ਦੇਸ਼ ਪ੍ਰਤੀ ਆਪਣੇ ਫਰਜ਼ ਦੀ ਪੂਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੀੜਤਾਂ ਦੇ ਦੁੱਖ-ਦਰਦ ਨੂੰ ਜੋ ਵਿਅਕਤੀ ਸਮਝਦਾ ਹੈ ਉਸ ਵਿਚ ਹੀ ਰੱਬ ਦਾ ਵਾਸ ਹੁੰਦਾ ਹੈ।
ਉਨ੍ਹਾਂ ਨੇ ਕਿਹਾ ਕਿ ਸਫਾਈ ਸੇਵਕਾਂ ਦੇ ਮਸਲਿਆਂ ਨੂੰ ਕਿਸੇ ਵੀ ਹੋਰ ਪ੍ਰੈੱਸ ਨੇ ਇੰਨੀ ਪ੍ਰਭਾਵਸ਼ਾਲੀ ਢੰਗ ਨਾਲ ਨਹੀਂ ਉਠਾਇਆ ਹੈ, ਜਿੰਨਾ ਕਿ ਪੰਜਾਬ ਕੇਸਰੀ ਦੀਆਂ ਅਖਬਾਰਾਂ ਨੇ ਉਠਾਇਆ ਹੈ। ਅਜਿਹਾ ਕਰ ਕੇ ਇਸ ਪੱਤਰ ਸਮੂਹ ਨੇ ਹੇਠਲੇ ਵਰਗ ਦੇ ਲੋਕਾਂ ਦਾ ਜੀਵਨ ਪੱਤਰ ਹੋਰ ਬਿਹਤਰ ਬਣਾਉਣ ਦੀ ਕੋਸ਼ਿਸ਼ ਕੀਤੀ ਹੈ।

ਇਹ ਵੀ ਪੜ੍ਹੋ :  ਹੁਣ ਟਾਂਡਾ ਵਿਖੇ ਵੀ ਭਾਜਪਾ ਉਮੀਦਵਾਰ ਦਾ ਵਿਰੋਧ, ਨੌਜਵਾਨ ਕਿਸਾਨਾਂ ਨੇ ਪਾੜੇ ਪੋਸਟਰ

PunjabKesari

10234 ਪਰਿਵਾਰਾਂ ’ਚ ਵੰਡੀ ਜਾ ਚੁੱਕੀ 16.50 ਕਰੋੜ ਦੀ ਰਾਸ਼ੀ : ਵਰਿੰਦਰ ਸ਼ਰਮਾ
ਯੋਗਾਚਾਰੀਆ ਵਰਿੰਦਰ ਸ਼ਰਮਾ ਯੋਗੀ ਨੇ ਕਿਹਾ ਕਿ ਪੰਜਾਬ ਕੇਸਰੀ ਸਮੂਹ ਵੱਲੋਂ ਸੰਚਾਲਿਤ ਸ਼ਹੀਦ ਪਰਿਵਾਰ ਫੰਡ ਤੋਂ ਹੁਣ ਤੱਕ 10234 ਪਰਿਵਾਰਾਂ ’ਚ 16.50 ਕਰੋੜ ਦੀ ਸਹਾਇਤਾ ਰਾਸ਼ੀ ਵੰਡੀ ਜਾ ਚੁੱਕੀ ਹੈ। ਮੰਚ ਸੰਚਾਲਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ’ਚ ਵੀ 12.50 ਕਰੋੜ ਦੀ ਰਾਹਤ ਸਮੱਗਰੀ ਸਰਹੱਦੀ ਖੇਤਰਾਂ ਤੋਂ ਉਜੜਕੇ ਆਉਣ ਵਾਲੇ ਲੋਕਾਂ ’ਚ ਵੰਡੀ ਜਾ ਚੁੱਕੀ ਹੈ। ਵਰਿੰਦਰ ਸ਼ਰਮਾ ਨੇ ਕਿਹਾ ਕਿ ਸ਼੍ਰੀ ਵਿਜੇ ਚੋਪੜਾ ਨੇ ਇਹ ਫ਼ੈਸਲਾ ਲਿਆ ਹੈ ਕਿ ਸ਼ਹੀਦ ਪਰਿਵਾਰ ਫੰਡ ਰਾਹੀਂ ਨਾ ਸਿਰਫ਼ ਅੱਤਵਾਦ ਤੋਂ ਪੀੜਤ ਪਰਿਵਾਰਾਂ ਨੂੰ ਮਦਦ ਦਿੱਤੀ ਜਾਵੇ ਸਗੋਂ ਹੁਣ ਸ਼ਹੀਦ ਹੋਣ ਵਾਲੇ ਫੌਜੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਮਦਦ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਹੱਦਾਂ ’ਤੇ ਜ਼ਖਮੀ ਹੋਣ ਵਾਲੇ ਫੌਜੀਆਂ ਜਾਂ ਅੱਤਵਾਦੀ ਮੁਕਾਬਲਿਆਂ ’ਚ ਜ਼ਖਮੀ ਹੋਣ ਵਾਲੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਨੂੰ ਵੀ ਸ਼ਹੀਦ ਪਰਿਵਾਰ ਫੰਡ ਤੋਂ ਮਦਦ ਦਿੱਤੀ ਜਾਏਗੀ ਕਿਉਂਕਿ ਸ਼੍ਰੀ ਵਿਜੇ ਚੋਪੜਾ ਦਾ ਮੰਨਣਾ ਹੈ ਕਿ ਜ਼ਖਮੀ ਹੋਣ ਵਾਲੇ ਵਿਅਕਤੀ ਦਾ ਜੀਵਨ ਹੋਰ ਵੀ ਮੁਸ਼ਕਲ ਹੋ ਜਾਂਦਾ ਹੈ ਅਤੇ ਉਸ ਨੂੰ ਜੀਵਨਭਰ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ’ਚ ਕਦੇ ਵੀ ਕੁਦਰਤੀ ਬਿਪਤਾ ਆਈ ਤਾਂ ਪੰਜਾਬ ਕੇਸਰੀ ਗਰੁੱਪ ਨੇ ਆਪਣੇ ਪਾਠਕਾਂ ਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਪੀੜਤ ਲੋਕਾਂ ਤਕ ਮਦਦ ਪਹੁੰਚਾਉਣ ਦਾ ਕਾਰਜ਼ ਕੀਤਾ ਹੈ।

PunjabKesari

ਕਵਿਤਾ ਅਰੋੜਾ ਨੇ ਸ਼ਹੀਦਾਂ ਨੂੰ ਸਮਰਪਿਤ ਕਵਿਤਾ ਪੜ੍ਹੀ
ਸ਼ਹੀਦ ਪਰਿਵਾਰ ਫੰਡ ਸਮਾਰੋਹ ਦਾ ਆਗਾਜ ਕਵਿੱਤਰੀ ਕਵਿਤਾ ਅਰੋੜਾ ਵਲੋਂ ਸ਼ਹੀਦਾਂ ਨੂੰ ਸਮਰਪਿਤ ਕਵਿਤਾ ਪੜ੍ਹਨ ਨਾਲ ਹੋਇਆ। ਉਨ੍ਹਾਂ ਨੇ ਸ਼ਹੀਦਾਂ ਦੇ ਚਰਨਾਂ ਨੂੰ ਨਮਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਬੇਮਿਸਾਲ ਹਨ ਜਿਨ੍ਹਾਂ ਨੇ ਰਾਸ਼ਟਰ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਿਆ।

ਇਹ ਵੀ ਪੜ੍ਹੋ : ਰੂਪਨਗਰ ਵਿਚ ਭਾਜਪਾ ਦਾ ਵਿਰੋਧ, ਉਮੀਦਵਾਰਾਂ ਦੇ ਪੋਸਟਰ ਕੀਤੇ ਕਾਲੇ


shivani attri

Content Editor

Related News