ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਮੌਕੇ ਵੱਡੀ ਗਿਣਤੀ ''ਚ ਸੰਗਤ ਹੋਈ ਨਤਮਸਤਕ
Thursday, Dec 19, 2024 - 11:16 AM (IST)
ਰੂਪਨਗਰ (ਵਿਜੇ ਸ਼ਰਮਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਭੂਮੀ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦੇ ਤੀਸਰੇ ਦਿਨ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ ਹੋਈਆਂ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੇ ਵਿਛੜਨ, ਮਾਤਾ ਗੁਜਰ ਕੌਰ ਜੀ, ਛੋਟੇ ਅਤੇ ਵੱਡੇ ਸਾਹਿਬਜ਼ਾਦੇ ਅਤੇ ਸਮੂਹ ਸ਼ਹੀਦ ਸਿੰਘਾਂ ਦੀਆਂ ਕੁਰਬਾਨੀਆਂ ਦੀ ਯਾਦ ’ਚ ਸਾਲਾਨਾ ਸ਼ਹੀਦੀ ਜੋੜ ਮੇਲ ਦੇ ਤਿੰਨ ਦਿਨਾਂ ਸਮਾਗਮ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਚੱਲ ਰਹੇ ਸਨ ਅਤੇ ਅੱਜ ਤੀਜੇ ਦਿਨ ਸੰਗਤਾਂ ਦੀ ਭਾਰੀ ਆਮਦ ਹੋਈ।
ਸੰਗਤਾਂ ਸਵੇਰ ਸਮੇਂ ਤੋਂ ਪਹੁੰਚਣੀਆਂ ਸ਼ੁਰੂ ਹੋ ਗਈਆਂ ਅਤੇ ਸਾਰਾ ਦਿਨ ਸੰਗਤਾਂ ਦੀ ਆਮਦ ਜਾਰੀ ਸੀ ਸੰਗਤਾਂ ਨੂੰ ਕੰਟਰੋਲ ਕਰਨ ਲਈ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁਲਾਜਮਾਂ ਵੱਲੋਂ ਪ੍ਰਬੰਧ ਕੀਤੇ ਗਏ ਸਨ, ਉਥੇ ਹੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਸੰਗਤਾਂ ਨੂੰ ਪਿਆਰ ਨਾਲ ਨਤਮਸਤਕ ਹੋਣ ਦੀ ਪ੍ਰੇਰਨਾ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ- ਅਸੀਂ ਆਮ ਘਰਾਂ ਦੇ ਨੌਜਵਾਨਾਂ ਨੂੰ ਸਿਆਸਤ ’ਚ ਅੱਗੇ ਆਉਣ ਦਾ ਦਿੰਦੇ ਹਾਂ ਮੌਕਾ : ਭਗਵੰਤ ਮਾਨ
ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ’ਚ ਪਿਛਲੇ ਤਿੰਨੋਂ ਦਿਨਾਂ ਤੋਂ ਧਾਰਮਿਕ ਸਮਾਗਮ ਚਲਦੇ ਰਹੇ ਅੱਜ ਦੇ ਦੀਵਾਨਾਂ ’ਚ ਹਜੂਰੀ ਕਥਾ ਵਾਚਕ ਭਾਈ ਪਵਿੱਤਰ ਸਿੰਘ, ਹਜੂਰੀ ਰਾਗੀ ਜਥੇ ਤੋਂ ਇਲਾਵਾ ਪ੍ਰਸਿੱਧ ਕਵੀਸ਼ਰੀਆਂ, ਕਥਾ ਵਾਚਕਾਂ ਤੇ ਢਾਡੀ ਜੱਥਿਆਂ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਅਤੇ ਗੁਰੂ ਜਸ ਸੁਣਾ ਕੇ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਖੂਨਦਾਨ ਕੈਂਪ, ਫ੍ਰੀ ਹੈਲਥ ਚੈੱਕਅਪ ਕੈਂਪ, ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ। ਜਦੋਂ ਕਿ ਦੂਸਰੇ ਦਿਨ ਵੀ ਗੁਰਦੁਆਰਾ ਸਾਹਿਬ ਦੇ ਸਾਹਮਣੇ ਨਵੀਂ ਦਾਣਾ ਮੰਡੀ ’ਚ ਗੱਤਕਾ ਮੁਕਾਬਲੇ ਕਰਵਾਏ ਗਏ। ਸੰਗਤਾਂ ਦੀ ਸੁਵਿਧਾ ਲਈ ਸ਼੍ਰੋ. ਗੁ.ਪ੍ਰੰ.ਕਮੇਟੀ ਤੋਂ ਇਲਾਵਾ ਆਸ-ਪਾਸ ਦੇ ਪਿੰਡ ਜਿਨ੍ਹਾਂ ’ਚ ਮੁੱਖ ਰੂਪ ’ਚ ਕੋਟਲਾ ਨਿਹੰਗ, ਗਰੇਵਾਲ, ਭਿਓਰਾ, ਗੰਧੋਂ, ਸੁਖਰਾਮਪੁਰ ਟੱਪਰੀਆਂ, ਰੈਲੋਂ ਕਲਾਂ ਦੀਆਂ ਨੌਜਵਾਨ ਸਭਾ ਸੁਸਾਇਟੀਆਂ ਵਲੋਂ ਲੰਗਰ ਲਗਾਏ ਗਏ।
ਇਹ ਵੀ ਪੜ੍ਹੋ- ਕੱਢ ਲਓ ਮੋਟੀਆਂ-ਮੋਟੀਆਂ ਜੈਕਟਾਂ, ਮੌਸਮ ਵਿਭਾਗ ਵੱਲੋਂ ਕੜਾਕੇ ਦੀ ਠੰਡ ਦੀ ਭਵਿੱਖਬਾਣੀ
ਸੁਖਰਾਮਪੁਰ ਟੱਪਰੀਆਂ ਦੀ ਸੰਗਤ ਵਲੋਂ ਕਿਨੂੰ/ਸੰਗਤਰੇ ਦੇ ਜੂਸ ਦਾ ਲੰਗਰ, ਪਿੰਡ ਬਾਗਵਾਲੀ ਵੱਲੋਂ ਗੰਨੇ ਦੇ ਰਸ ਦਾ ਲੰਗਰ ਲਗਾਇਆ ਗਿਆ। ਗੁਰਦੁਆਰਾ ਸ੍ਰੀ ਭੱਠਾ ਸਾਹਿਬ ਦੇ ਮੈਨੇਜਰ ਜਸਬੀਰ ਸਿੰਘ ਵੱਲੋਂ ਉਕਤ ਪਿੰਡਾਂ ਦੀਆਂ ਸਭਾ ਸੋਸਾਇਟੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਨ੍ਹਾਂ ਸਮਾਗਮਾਂ ’ਚ ਪੁਲਸ ਪ੍ਰਸ਼ਾਸਨ ਵੱਲੋਂ ਬੜੇ ਹੀ ਸੁਚੱਜੇ ਪ੍ਰਬੰਧ ਕੀਤੇ ਗਏ ਸਨ ਸਿਟੀ ਥਾਣਾ ਦੇ ਐੱਸ. ਐੱਚ. ਓ. ਪਵਨ ਕੁਮਾਰ ਵੀ ਪੁਲਸ ਟੀਮ ਨਾਲ ਨਿਗਰਾਨੀ ਕਰਦੇ ਵੇਖੇ ਗਏ।
ਇਹ ਵੀ ਪੜ੍ਹੋ- ਮੁੜ ਦਹਿਲਿਆ ਪੰਜਾਬ, ਘਰ 'ਚ ਦਾਖ਼ਲ ਹੋ 'ਆਪ' ਵਰਕਰ 'ਤੇ ਚਲਾ ਦਿੱਤੀਆਂ ਗੋਲ਼ੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8