ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਬੰਧੀ ਯਾਤਰਾ 21 ਨਵੰਬਰ ਨੂੰ ਹੋਵੇਗੀ ਕਪੂਰਥਲਾ ’ਚ ਦਾਖਲ
Wednesday, Sep 24, 2025 - 03:36 PM (IST)

ਕਪੂਰਥਲਾ (ਮਹਾਜਨ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਬੰਧੀ ਪੰਜਾਬ ਸਰਕਾਰ ਵੱਲੋਂ ਸਜਾਈ ਜਾ ਰਹੀ ਵਿਸ਼ੇਸ਼ ਯਾਤਰਾ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਇਹ ਯਾਤਰਾ 21 ਨਵੰਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਤੋਂ ਹੁੰਦੀ ਹੋਈ ਕਪੂਰਥਲਾ ਜ਼ਿਲ੍ਹੇ ’ਚ ਦਾਖਲ ਹੇਵੇਗੀ।
ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇਹ ਯਾਤਰਾ ਗੋਇੰਦਵਾਲ ਸਾਹਿਬ ਤੋਂ ਮੁੰਡੀ ਮੋੜ, ਫੱਤੂਢੀਂਗਾ ਹੁੰਦੀ ਹੋਈ ਕਪੂਰਥਲਾ ਪੁੱਜੇਗੀ, ਜਿੱਥੋਂ ਅੱਗੇ ਕਰਤਾਰਪੁਰ ਜਾਵੇਗੀ। ਉਨ੍ਹਾਂ ਕਿਹਾ ਕਿ ਯਾਤਰਾ ਦੀ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਰੂਟ ਪਲਾਨ ਦਾ ਮੁਕੰਮਲ ਨਕਸ਼ਾ ਤਿਆਰ ਕੀਤਾ ਜਾਵੇ ਤਾਂ ਜੋ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਪ੍ਰਬੰਧ ਕੀਤੇ ਜਾ ਸਕਣ।
ਇਹ ਵੀ ਪੜ੍ਹੋ: ਜਲੰਧਰ ਸ਼ਹਿਰ ਦਾ ਨਾਮੀ ਜਿਊਲਰ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ
ਇਸ ਸਬੰਧੀ ਯਾਤਰਾ ਦੌਰਾਨ ਵੱਖ-ਵੱਖ ਸੰਸਥਾਵਾਂ ਵੱਲੋਂ ਲਗਾਏ ਜਾਣ ਵਾਲੇ ਲੰਗਰਾਂ ਦੀ ਥਾਂ ਦਾ ਵੀ ਜਾਇਜ਼ਾ ਲਿਆ ਜਾਵੇ ਤਾਂ ਜੋ ਆਵਾਜਾਈ ਵਿਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਪੈਦਾ ਨਾ ਹੋਵੇ। ਸੰਗਤਾਂ ਲਈ ਪੀਣ ਵਾਲੇ ਪਾਣੀ ਦੇ ਯੋਗ ਪ੍ਰਬੰਧ ਕਰਨ ਦੇ ਨਾਲ-ਨਾਲ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਯਾਤਰਾਂ ਦੇ ਰੂਟ ਦਾ ਵੀ ਨਿਰੀਖਣ ਕਰਨ ਅਤੇ ਸੜਕਾਂ ਦੀ ਮੁਰੰਮਤ ਆਦਿ ਦਾ ਕੰਮ ਵੀ ਮੁਕੰਮਲ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਨਗਰ ਕੀਰਤਨ ਦੇ ਰੂਟੇ ’ਤੇ ਲਾਈਟਾਂ ਦੇ ਵੀ ਯੋਗ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਸੰਗਤ ਦੀ ਸਹੂਲਤ ਲਈ ਮੋਬਾਇਲ ਮੈਡੀਕਲ ਟੀਮਾਂ ਤਾਇਨਾਤ ਕਰਨ ਤੋਂ ਇਲਾਵਾ ਆਰਜ਼ੀ ਪਖਾਨਿਆਂ ਦੀ ਵੀ ਵਿਵਸਥਾ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ, ਸਮੂਹ ਐੱਸ. ਡੀ. ਐੱਮਜ਼, ਸੈਰ ਸਪਾਟਾ, ਪੁਲਸ, ਸਿੱਖਿਆ, ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ: ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ: ਪੰਜਾਬ 'ਚ ਇਹ ਸ਼ਰਾਬ ਦੇ ਠੇਕੇ ਕੀਤੇ ਬੰਦ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8