350ਵਾਂ ਸ਼ਹੀਦੀ ਦਿਹਾੜਾ: ਭਲਕੇ ਕਪੂਰਥਲਾ ਜ਼ਿਲ੍ਹੇ ’ਚ ਪੁੱਜੇਗੀ ਸ਼ਹੀਦੀ ਯਾਤਰਾ, DC ਨੇ ਯਾਤਰਾ ਰੂਟ ਦਾ ਲਿਆ ਜਾਇਜ਼ਾ

Thursday, Nov 20, 2025 - 07:11 PM (IST)

350ਵਾਂ ਸ਼ਹੀਦੀ ਦਿਹਾੜਾ: ਭਲਕੇ ਕਪੂਰਥਲਾ ਜ਼ਿਲ੍ਹੇ ’ਚ ਪੁੱਜੇਗੀ ਸ਼ਹੀਦੀ ਯਾਤਰਾ, DC ਨੇ ਯਾਤਰਾ ਰੂਟ ਦਾ ਲਿਆ ਜਾਇਜ਼ਾ

ਕਪੂਰਥਲਾ (ਮਹਾਜਨ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਜਾਈ ਜਾ ਰਹੀ ਸ਼ਹੀਦੀ ਯਾਤਰਾ ਭਲਕੇ 21 ਨਵੰਬਰ ਨੂੰ ਗੋਇੰਦਵਾਲ ਪੁਲ ਤੋਂ ਕਪੂਰਥਲਾ ਜ਼ਿਲ੍ਹੇ ਵਿਚ ਬਾਅਦ ਦੁਪਹਿਰ ਦਾਖ਼ਲ ਹੋਵੇਗੀ। ਸ਼ਹੀਦੀ ਯਾਤਰਾ ਦੇ ਰੂਟ ਦਾ ਅੱਜ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਅਤੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਵੱਲੋਂ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਨੇ ਗੋਇੰਦਵਾਲ ਪੁਲ ਜਿੱਥੇ ਸ਼ਹੀਦੀ ਯਾਤਰਾ ਕਪੂਰਥਲਾ ਜ਼ਿਲ੍ਹੇ ਵਿਚ ਦਾਖ਼ਲ ਹੋਵੇਗੀ, ਵਿਖੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਸਮੇਤ ਜਾਇਜ਼ਾ ਲੈਣ ਮੌਕੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯਾਤਰਾ ਦੇ ਸਵਾਗਤ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਥੇ ਹੀ ਪੁਲਸ ਦੀ ਟੁਕੜੀ ਵੱਲੋਂ ਯਾਤਰਾ ਨੂੰ ਗਾਰਡ ਆਫ ਆਨਰ ਵੀ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ, ਰੱਖੀ ਇਹ ਮੰਗ

PunjabKesari

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੋਇੰਦਵਾਲ ਪੁਲ ਤੋਂ ਹੋ ਕੇ ਇਹ ਯਾਤਰਾ ਮੁੰਡੀ ਮੋੜ, ਪਿੰਡ ਉੱਚਾ, ਪ੍ਰਵੇਜ ਨਗਰ,ਬੱਸ ਸਟੈਂਡ ਕਪੂਰਥਲਾ ਤੋਂ ਹੋ ਕੇ ਕਰਤਾਰਪੁਰ ਪਹੁੰਚੇਗੀ। ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਸੰਗਤ ਲਈ ਮੁੰਡੀ ਮੋੜ, ਉੱਚਾ ਤੇ ਕਪੂਰਥਲਾ ਬੱਸ ਸਟੈਂਡ ਵਿਖੇ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ 22 ਨਵੰਬਰ ਨੂੰ ਸ਼ਹੀਦੀ ਯਾਤਰਾ ਜ਼ਿਲ੍ਹਾ ਜਲੰਧਰ ਤੋਂ ਸ਼ੁਰੂ ਹੋ ਕੇ ਫਗਵਾੜਾ ਵਿਚੋਂ ਲੰਘਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗੀ। ਡਿਪਟੀ ਕਮਿਸ਼ਨਰ ਵੱਲੋਂ ਗੋਇੰਦਵਾਲ ਪੁਲ ਤੋਂ ਲੈ ਕੇ ਸ਼ਹਿਰ ਵਿਚੋਂ ਲੰਘਣ ਵਾਲੀ ਯਾਤਰਾ ਦੇ ਰੂਟ ਦਾ ਖ਼ੁਦ ਜਾਇਜ਼ਾ ਲਿਆ ਗਿਆ ਅਤੇ ਅਧਿਕਾਰੀਆਂ ਨੂੰ ਯਾਤਰਾ ਲਈ ਸੁਚਾਰੂ ਆਵਾਜਾਈ ਅਤੇ ਖ਼ਾਸ ਕਰਕੇ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਲਈ ਹੁਕਮ ਦਿੱਤੇ ਗਏ।

ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਵਧਣਗੀਆਂ ਸਹੂਲਤਾਂ ਤੇ ਪ੍ਰੇਸ਼ਾਨੀਆਂ! ਮੁੱਖ ਸੜਕਾਂ ਨੂੰ ਲੈ ਕੇ ਲਿਆ ਜਾਵੇਗਾ ਵੱਡਾ ਫ਼ੈਸਲਾ

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹੀਦੀ ਸ਼ਤਾਬਦੀ ਯਾਤਰਾ ਦੇ ਲਈ ਸਮੁੱਚੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਸਮੂਹ ਸ਼ਹਿਰਵਾਸੀਆਂ ਨੂੰ ਅਪੀਲ ਕਰਦਿਆਂ ਗੁਰੂ ਸਾਹਿਬ ਦੀ ਸ਼ਤਾਬਦੀ ਯਾਤਰਾ ਵਿਚ ਪਹੁੰਚ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨ। ਇਸ ਮੌਕੇ ਉਨ੍ਹਾਂ ਪਾਰਕਿੰਗ, ਸੁਚਾਰੂ ਆਵਾਜਾਈ, ਸੰਗਤ ਲਈ ਲੰਗਰ, ਪੀਣ ਵਾਲੇ ਪਾਣੀ ਆਦਿ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਿੰਦਰਪਾਲ ਸਿੰਘ ਬਾਜਵਾ, ਵਧੀਕ ਡਿਪਟੀ ਕਮਿਸ਼ਨਰ (ਜ) ਨਵਨੀਤ ਕੌਰ ਬੱਲ, ਐੱਸ. ਪੀ. ਗੁਰਪ੍ਰੀਤ ਸਿੰਘ ਗਿੱਲ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ: ਸ੍ਰੀ ਅਨੰਦਪੁਰ ਸਾਹਿਬ 'ਚ 29 ਨਵੰਬਰ ਤੱਕ ਇਹ ਰਸਤੇ ਰਹਿਣਗੇ ਬੰਦ! ਡਾਇਵਰਟ ਹੋਏ ਰਸਤੇ, ਰੂਟ ਪਲਾਨ ਜਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News