ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਸਜਾਇਆ ਗਿਆ

12/22/2020 2:54:24 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ): ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਖੁੱਡਾ ਤੋਂ ਖ਼ਾਲਸਾਈ ਸ਼ਾਨੋ ਸ਼ੌਕਤ ਨਾਲ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ,ਪੰਜਾਂ ਪਿਆਰਿਆਂ ਦੀ ਅਗਵਾਈ ’ਚ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਗਏ।  ਵਿਸ਼ਾਲ ਨਗਰ ਕੀਰਤਨ ’ਚ ਢਾਡੀ ਜਥਾ ਭਾਈ ਕਸ਼ਮੀਰ ਸਿੰਘ ਕਾਦਰ ਨੇ ਸਮੂਹ ਸੰਗਤ ਨੂੰ ਸਿੱਖ ਕੌਮ ਦੇ ਗੌਰਵਮਈ ਇਤਿਹਾਸ ਤੋਂ ਜਾਣੂ ਕਰਵਾਇਆ।

PunjabKesari

ਵਿਸ਼ਾਲ ਨਗਰ ਕੀਰਤਨ ਪਿੰਡ ਦੇ ਵੱਖ-ਵੱਖ ਚੌਕਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਆ ਕੇ ਸੰਪੰਨ ਹੋਇਆ। ਨਗਰ ਕੀਰਤਨ ’ਚ ਪ੍ਰਧਾਨ ਬਲਵੀਰ ਸਿੰਘ, ਹੈੱਡ ਗ੍ਰੰਥੀ ਸੁਰਜੀਤ ਸਿੰਘ,ਦਰਸ਼ਨ ਸਿੰਘ,ਗੁਰਦਿਆਲ ਸਿੰਘ,ਮਲਕੀਤ ਸਿੰਘ,ਜਗਜੀਤ ਸਿੰਘ,ਜਸਪਾਲ ਸਿੰਘ, ਪਿ੍ਰਤਪਾਲ ਸਿੰਘ ਮਿੱਠਾ,ਨਵਜੀਤ ਸਿੰਘ  ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲਗਵਾਈ। ਇਸੇ ਤਰ੍ਹਾਂ ਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਗੁਰਪੁਰਬ ਗੁਰਦੁਆਰਾ ਸੰਤ ਪ੍ਰੇਮ ਸਿੰਘ ਨਗਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਤ ਪ੍ਰੇਮ ਸਿੰਘ ਨਗਰ ਟਾਂਡਾ ਵਿਖੇ ਸ਼ਰਧਾਪੂਰਵਕ ਮਨਾਇਆ ਗਿਆ।

 PunjabKesari

ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਅੰਤਰਰਾਸ਼ਟਰੀ ਢਾਡੀ ਜਥਾ ਗਿਆਨੀ ਸਰੂਪ ਸਿੰਘ ਕਡਿਆਣਾ ਅਤੇ ਰਾਗੀ ਭਾਈ ਹਰਭਜਨ ਸਿੰਘ ਦੇ ਰਾਗੀ ਜਥੇ ਨੇ ਸਮੂਹ ਸੰਗਤਾਂ ਨੂੰ ਗੁਰਬਾਣੀ ਕੀਰਤਨ ਗੁਰਮਤਿ ਵਿਚਾਰਾਂ ਰਾਹੀ ਨਿਹਾਲ ਕਰਦੇ ਹੋਏ ਸਿੱਖ ਕੌਮ ਦੇ ਕੁਰਬਾਨੀਆਂ ਭਰੇ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਮੌਕੇ ਪ੍ਰਬੰਧਕ ਕਮੇਟੀ ਪ੍ਰਧਾਨ ਨਿਰਮਲ ਸਿੰਘ ਨੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਤੋਂ ਪ੍ਰੇਰਨਾ ਲੈ ਕੇ ਸੇਵਾ ਤੇ ਸਿਮਰਨ ਨਾਲ ਜੁੜਨ ਦੀ ਅਪੀਲ ਕੀਤੀ। ਇਸ ਮੌਕੇ ਲਖਵਿੰਦਰ ਸਿੰਘ ਮੁਲਤਾਨੀ,ਤਕੈਪਟਨ ਤਰਲੋਕ ਸਿੰਘ,ਨੰਬਰਦਾਰ ਰਣਜੀਤ ਸਿੰਘ ਆਦਿ ਵੀ ਹਾਜ਼ਰ ਸਨ।


Shyna

Content Editor

Related News