ਸ਼ਾਹਕੋਟ ਦੇ ਸਰਕਾਰੀ ਕਾਲਜ ਦੇ ਉਦਘਾਟਨ ਤੋਂ ਪਹਿਲਾਂ ਖ਼ੁਦ ਤਹਿਸੀਲਦਾਰ ਤੇ SDM ਨੇ ਕੀਤੀ ਸਫ਼ਾਈ, ਪ੍ਰਸ਼ਾਸਨ ’ਤੇ ਉੱਠੇ ਸਵਾਲ

10/02/2021 12:28:36 PM

ਜਲੰਧਰ/ਸ਼ਾਹਕੋਟ (ਵੈੱਬ ਡੈਸਕ, ਅਰੁਣ)— ਪੰਜਾਬ ਦੇ ਸਿੱਖਿਆ ਅਤੇ ਖੇਡ ਮੰਤਰੀ ਪਰਗਟ ਸਿੰਘ ਅੱਜ ਸ਼ਾਹਕੋਟ ਵਿਖੇ 18 ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਸਰਕਾਰੀ ਕਾਲਜ ਦਾ ਉਦਘਾਟਨ ਕਰਨ ਆ ਰਹੇ ਹਨ। ਉਨ੍ਹਾਂ ਦੇ ਆਉਣ ਤੋਂ ਪਹਿਲਾਂ ਹੀ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਦੀਆਂ ਪੋਲ ਖੋਲ੍ਹਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਦਰਅਸਲ ਇਥੇ ਸ਼ਾਹਕੋਟ ਦੇ ਤਹਿਸੀਲਦਾਰ ਪ੍ਰਦੀਪ ਕੁਮਾਰ ਐੱਸ. ਡੀ. ਐੱਮ. ਲਾਲ ਵਿਸ਼ਵਾਸ ਬੈਂਸ ਸਰਕਾਰੀ ਕਾਲਜ ਦੇ ਬਾਹਰ ਖ਼ੁਦ ਸਫ਼ਾਈ ਕਰਦੇ ਨਜ਼ਰ ਆਏ। 

ਇਹ ਵੀ ਪੜ੍ਹੋ : ਕੇਂਦਰ ਵੱਲੋਂ ਝੋਨੇ ਦੀ ਖ਼ਰੀਦ ਦੀ ਮਿਤੀ ਅੱਗੇ ਪਾਉਣਾ ਪੰਜਾਬ ਨਾਲ ਧੱਕਾ : ਜਾਖੜ

ਇਥੇ ਇਹ ਵੀ ਦੱਸਣਯੋਗ ਹੈ ਕਿ ਅੱਜ 2 ਅਕਤੂਬਰ ਯਾਨੀ ਕਿ ਗਾਂਧੀ ਜਯੰਤੀ ਮੌਕੇ ਸ਼ਹਿਰ ਅੰਦਰ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਣੀ ਸੀ ਪਰ ਮੌਸਮ ਦੀ ਖ਼ਰਾਬੀ ਦੇ ਚਲਦਿਆਂ ਪ੍ਰੋਗਰਾਮ ਨੂੰ ਰੱਦ ਕਰ ਦਿੱਤਾ ਗਿਆ। ਕੈਬਨਿਟ ਮੰਤਰੀ ਦੇ ਆਉਣ ਤੋਂ ਪਹਿਲਾਂ ਸਰਕਾਰੀ ਕਾਲਜ ਦੇ ਬਾਹਰ ਫ਼ੈਲੀ ਗੰਦਗੀ ਨੂੰ ਤਹਿਸੀਲਦਾਰ ਅਤੇ ਐੱਸ. ਡੀ. ਐੱਮ. ਨੇ ਖ਼ੁਦ ਸਾਫ਼ ਕੀਤਾ। ਮੌਕੇ ’ਤੇ ਮੌਜੂਦ ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਇਸ ਇਲਾਕੇ ਵਿੱਚ ਪ੍ਰਸ਼ਾਸਨ ਵੱਲੋਂ ਅੱਜ ਤੱਕ ਕੋਈ ਵੀ ਸਫ਼ਾਈ ਕਰਮਚਾਰੀ ਦਾ ਪੱਕੇ ਤੌਰ ’ਤੇ ਪ੍ਰਬੰਧ ਨਹੀਂ ਕੀਤਾ ਗਿਆ ਹੈ ਅਤੇ ਅੱਜ ਕੈਬਨਿਟ ਮੰਤਰੀ ਦੇ ਆਉਣ ਨੂੰ ਲੈ ਕੇ ਤਹਿਸੀਲਦਾਰ ਅਤੇ ਐੱਸ. ਡੀ. ਐੱਮ. ਵੱਲੋਂ ਕੀਤੀ ਖ਼ੁਦ ਸਫ਼ਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਅਰਵਿੰਦ ਕੇਜਰੀਵਾਲ ਨੂੰ ਉੱਪ ਮੁੱਖ ਮੰਤਰੀ ਓ. ਪੀ. ਸੋਨੀ ਦੀ ਨਸੀਹਤ, ਕਿਹਾ-ਪਹਿਲਾਂ ਦਿੱਲੀ ਦੀ ਕਰੋ ਚਿੰਤਾ

ਸਾਹਮਣੇ ਆਈਆਂ ਤਸਵੀਰਾਂ ਨੂੰ ਲੈ ਕੇ ਪ੍ਰਸ਼ਾਸਨ ’ਤੇ ਕਾਫ਼ੀ ਹੈਰਾਨੀ ਪ੍ਰਕਟ ਹੋ ਰਹੀ ਹੈ ਕਿ 18 ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਸਰਕਾਰੀ ਕਾਲਜ ਸ਼ਾਹਕੋਟ ਦੇ ਬਾਹਰ ਕਿਸੇ ਵੀ ਸਫ਼ਾਈ ਕਰਮਚਾਰੀ ਦੀ ਡਿਊਟੀ ਨਹੀਂ ਲਗਾਈ ਗਈ ਹੈ। ਅੱਜ ਮੰਤਰੀ ਦੇ ਆਉਣ ਅਤੇ ਇਥੇ ਸਫ਼ਾਈ ਕਰਮਚਾਰੀ ਦੀ ਡਿਊਟੀ ਨਾ ਲਗਾਉਣ ਨੂੰ ਲੈ ਕੇ ਕਿਤੇ ਨਾ ਕਿਤੇ ਪ੍ਰਸ਼ਾਸਨ ’ਤੇ ਵੀ ਸਵਾਲ ਖੜ੍ਹੇ ਹੁੰਦੇ ਵਿਖਾਈ ਦੇ ਰਹੇ ਹਨ। 

ਇਹ ਵੀ ਪੜ੍ਹੋ : ਕੈਪਟਨ ਨਾਲ ਮਿਲ ਕੇ ਤੀਜਾ ਫਰੰਟ ਬਣਾਉਣ ਲਈ ਤਿਆਰ ਨੇ ਸੁਖਦੇਵ ਸਿੰਘ ਢੀਂਡਸਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri