ਸ਼ਾਹਕੋਟ ਪੁਲਸ ਵੱਲੋਂ ਇਕ ਮੁਲਜ਼ਮ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ

Wednesday, Jun 11, 2025 - 05:01 PM (IST)

ਸ਼ਾਹਕੋਟ ਪੁਲਸ ਵੱਲੋਂ ਇਕ ਮੁਲਜ਼ਮ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ

ਸ਼ਾਹਕੋਟ- ਸ਼ਾਹਕੋਟ ਪੁਲਸ ਵੱਲੋਂ 1 ਵਿਅਕਤੀ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਓਂਕਾਰ ਸਿੰਘ ਬਰਾੜ ਉੱਪ ਪੁਲਸ ਕਪਤਾਨ, ਸਬ ਡਿਵੀਜ਼ਨ ਸ਼ਾਹਕੋਟ ਨੇ ਦੱਸਿਆ ਕਿ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਮੁੱਖ ਅਫ਼ਸਰ ਥਾਣਾ ਸ਼ਾਹਕੋਟ ਦੀ ਟੀਮ ASI ਅੰਗਰੇਜ ਸਿੰਘ ਥਾਣਾ ਸ਼ਾਹਕੋਟ ਸਮੇਤ ਪੁਲਸ ਪਾਰਟੀ ਨੇ ਨਾਕਾਬੰਦੀ ਦੌਰਾਨ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਕੋਲੋਂ ਇਕ ਪਿਸਟਲ 32 ਬੋਰ, ਇਕ ਹੋਰ ਦੇਸੀ ਕੋਟਾ 315 ਬੋਰ ਸਮੇਤ ਇਕ ਜ਼ਿੰਦਾ ਕਾਰਤੂਸ ਇਕ ਖਾਲੀ ਖੋਲ੍ਹ ਬਰਾਮਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਤੇਜ਼ ਰਫ਼ਤਾਰ ਬੋਲੈਰੋ ਨੇ ਉਜਾੜਿਆ ਘਰ, ਮਾਪਿਆਂ ਦੇ ਸੋਹਣੇ-ਸੁਨੱਖੇ ਪੁੱਤ ਦੀ ਦਰਦਨਾਕ ਮੌਤ

ਪੁਲਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਕਤ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ। ਦੋਸ਼ੀ ਪਾਸੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਨਾਜਾਇਜ਼ ਅਸਲਾ ਕਿਥੋਂ ਲੈ ਕਿ ਆਇਆ ਹੈ। ਮੁਲਜ਼ਮ ਦੀ ਪਛਾਣ ਪ੍ਰਭਪ੍ਰੀਤ ਸਿੰਘ ਉਰਫ਼ ਪ੍ਰਭ ਪੁੱਤਰ ਸਿਮਰਜੀਤ ਸਿੰਘ ਵਾਸੀ ਪਿੰਡ ਬਿੱਲੀ ਚਾਉ ਨਕੋਦਰ ਵਜੋਂ ਹੋਈ ਹੈ। 

ਇਹ ਹੋਈ ਬਰਾਮਦਗੀ
1) ਇਕ ਪਿਸਟਲ ਦੇਸੀ 7.65 MM, ਇਕ ਜ਼ਿੰਦਾ ਕਾਰਤੂਸ 7.65 MM,ਇਕ ਖਾਲੀ ਕਾਰਤੂਸ 7.65
2) ਇਕ ਦੇਸੀ ਕੱਟਾ 315 ਬੋਰ, ਦੋ ਜ਼ਿੰਦਾ ਕਾਰਤੂਸ 315 ਬੋਰ।
3) ਗੱਡੀ ਆਈ-20 ਨੰਬਰ PB-06-AH-4626

ਇਹ ਵੀ ਪੜ੍ਹੋ: ਪੰਜਾਬ ਦੇ ਕਿਸਾਨਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਇਸ ਪਿੰਡ ਦੀ ਨਹਿਰ 'ਚ ਪੈ ਗਿਆ ਪਾੜ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News