ਸ਼ਾਮ ਚੁਰਾਸੀ ਨਗਰ ਕੌਂਸਲ ਚੋਣਾਂ ਲਈ ਸਾਰੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪਾਏ ਗਏ ਸਹੀ : ਅਧਿਕਾਰੀ
Thursday, Jun 04, 2026 - 05:57 PM (IST)
ਸ਼ਾਮ ਚੁਰਾਸੀ (ਦੀਪਕ)-ਸ਼ਾਮ ਚੁਰਾਸੀ ਨਗਰ ਕੌਂਸਲ ਦੀਆ ਚੋਣਾਂ ਲਈ ਮੈਦਾਨ ’ਚ ਉੱਤਰੇ 45 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਦੀ ਜਾਂਚ ਕੀਤੀ ਗਈ ਜੋ ਸਹੀ ਪਾਏ ਗਏ ਅਤੇ ਕੋਈ ਵੀ ਕਾਗ਼ਜ਼ ਰਿਜੈਕਟ ਨਹੀਂ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦੇ ਤਜਿੰਦਰ ਸਿੰਘ ਆਰ. ਓ. ਅਤੇ ਹਰਦੀਪ ਸਿੰਘ ਅਤੇ ਹੋਰ ਚੋਣ ਅਧਿਕਾਰੀਆਂ ਦੱਸਿਆ ਕਿ ਅੱਜ 45 ਉਮੀਦਵਰਾਂ ਦੇ ਨਾਮਜ਼ਦਗੀ ਪੱਤਰ ਚੈੱਕ ਕੀਤੇ ਗਏ ਜੋ ਸਹੀ ਪਾਏ ਗਏ, ਜਿਸ ਵਿਚ ਕੁੱਲ੍ਹ 45 ਉਮੀਦਵਾਰ ਚੋਣ ਮੈਦਾਨ ਵਿਚ ਹਨ।
ਇਹ ਵੀ ਪੜ੍ਹੋ: ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ, ਲਿਆ ਗਿਆ ਇਹ ਫ਼ੈਸਲਾ
ਉਨ੍ਹਾਂ ਦੱਸਿਆ ਕਿ ਹੁਣ 5 ਜੂਨ ਨੂੰ ਸ਼ਾਮ 3 ਵਜੇ ਤੱਕ ਉਮੀਦਵਾਰ ਅਪਣੇ ਕਾਗਜ ਵਾਪਸ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ 13 ਜੂਨ ਨੂੰ ਵੋਟਾਂ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਵੋਟਾਂ ਪਾਈਆ ਜਾਣਗੀਆਂ ਅਤੇ ਵੋਟਾਂ ਮੁਕੰਮਲ ਹੋਣ ਤੋਂ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ ਅਤੇ ਉਸੇ ਦਿਨ ਹੀ ਨਤੀਜੇ ਐਲਾਨ ਕਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸ਼ਾਮ ਚੁਰਾਸੀ ਨਗਰ ਕੌਂਸਲ ’ਚ 3340 ਵੋਟਾਂ ਦੇ ਲਗਭਗ ਵੋਟਰ ਆਪਣੀ ਵੋਟ ਦੀ ਵਰਤੋਂ ਕਰਨਗੇ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਪਿੰਡ 'ਚ ਪਿਆ ਭੜਥੂ! Alert ਦੀ ਸਲਾਹ, ਘਰੋਂ ਬਾਹਰ ਨਿਕਲਣ ਤੋਂ ਵੀ ਡਰਨ ਲੱਗੇ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
