ਸ਼ਾਮਚੁਰਾਸੀ ਪੁਲਸ ਨੇ ਇਕ ਨਸ਼ੇੜੀ ਨੂੰ ਕੀਤਾ ਗ੍ਰਿਫ਼ਤਾਰ
Wednesday, Jan 07, 2026 - 03:34 PM (IST)
ਸ਼ਾਮ ਚੁਰਾਸੀ (ਝਾਵਰ)- ਸ਼ਾਮ ਚੁਰਾਸੀ ਪੁਲਸ ਚੌਕੀ ਦੇ ਇੰਚਾਰਜ ਏ. ਐੱਸ. ਆਈ. ਸੰਜੀਵ ਕੁਮਾਰ ਪੁਲਸ ਪਾਰਟੀ ਸਮੇਤ ਮਾੜੇ ਅਨਸਰਾਂ ਦੀ ਚੈਕਿੰਗ ਲਈ ਗਸ਼ਤ ਕਰ ਰਹੇ ਸਨ। ਜਦੋਂ ਉਹ ਸ਼ਾਮਚੁਰਾਸੀ ਦੇ ਖਾਲਸਾ ਕਾਲਜ ਫਾਰ ਵੁਮੈਨ ਨਜ਼ਦੀਕ ਪਹੁੰਚੇ ਤਾਂ ਇਕ ਬੰਦ ਪਈ ਬਿਲਡਿੰਗ ਦੀਆਂ ਪੌੜੀਆਂ ਵਿੱਚ ਇਕ ਨੌਜਵਾਨ ਨਸ਼ੇ ਦੇ ਸੂਟੇ ਮਾਰਦਾ ਵੇਖਿਆ ਗਿਆ ਤਾਂ ਉਸ ਨੂੰ ਪੁਲਸ ਵੱਲੋਂ ਕਾਬੂ ਕੀਤਾ ਗਿਆ। ਉਸ ਦੀ ਪਛਾਣ ਸੁਰਜੀਤ ਕੁਮਾਰ ਉਰਫ਼ ਰਾਣਾ ਪੁੱਤਰ ਦਰਸ਼ਨ ਲਾਲ ਵਾਰਡ ਨੰਬਰ ਪੰਜ ਸ਼ਾਮ ਚੁਰਾਸੀ ਵਜੋਂ ਕੀਤੀ ਗਈ।
ਇਹ ਵੀ ਪੜ੍ਹੋ: ਚਰਚ ਜਾਣ ਦਾ ਕਹਿ ਕੇ ਘਰੋਂ ਨਿਕਲਿਆ ਸੀ ਪੁੱਤ! ਦੋ ਦਿਨਾਂ ਬਾਅਦ ਖੇਤਾਂ 'ਚ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ ਹੋਸ਼
ਇਸ ਸਬੰਧੀ ਜਾਣਕਾਰੀ ਦਿੰਦੇ ਏ. ਐੱਸ. ਆਈ. ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਨੌਜਵਾਨ ਨੂੰ ਬਕਾਇਦਾ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਇਸ ਵਿਰੁੱਧ ਥਾਣਾ ਬੁੱਲੋਵਾਲ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਇਸ ਦੇ ਕਬਜ਼ੇ 'ਚੋਂ ਸਿਲਵਰ ਦੀ ਪੰਨੀ, ਲਾਈਟਰ ਅਤੇ ਦਸ ਰੁਪਏ ਦਾ ਨੋਟ ਵੀ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੀ ਕਾਰਵਾਈ ਜਾਰੀ ਹੈ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਪੰਜਾਬ 'ਚ ਵਾਪਰੇ ਭਿਆਨਕ ਹਾਦਸੇ 'ਚ ਪਤੀ-ਪਤਨੀ ਦੀ ਮੌਤ, ਤੜਫ਼-ਤੜਫ਼ ਕੇ ਨਿਕਲੀ ਜਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
