ਸ਼ਮਸ਼ੇਰ ਸਿੰਘ ਖਹਿਰਾ ਨੇ ਛੱਡੀ ਕਾਂਗਰਸ, ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

09/10/2023 11:58:44 AM

ਜਲੰਧਰ (ਮਹੇਸ਼)–ਕਾਂਗਰਸ ਦੀ ਸਰਕਾਰ ਸਮੇਂ ਨਗਰ ਨਿਗਮ ਜਲੰਧਰ ਵਿਚ 5 ਸਾਲ ਵਾਰਡ ਨੰਬਰ 8 ਦੇ ਕੌਂਸਲਰ ਰਹੇ ਸ਼ਮਸ਼ੇਰ ਸਿੰਘ ਖਹਿਰਾ ਨੇ ਸ਼ਨੀਵਾਰ ਕਾਂਗਰਸ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੰਦੇ ਹੋਏ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ। ਉਨ੍ਹਾਂ ਲਿਖਤੀ ਰੂਪ ਵਿਚ ਆਪਣਾ ਅਸਤੀਫ਼ਾ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਰਾਜਿੰਦਰ ਬੇਰੀ ਸਾਬਕਾ ਵਿਧਾਇਕ ਨੂੰ ਆਪਣੀ ਵੀਡੀਓ ਰਿਕਾਰਡਿੰਗ ਸਮੇਤ ਭੇਜ ਦਿੱਤਾ ਹੈ।

ਖਹਿਰਾ 2017 ਵਿਚ ਨਿਗਮ ਵਿਚ ਸਭ ਤੋਂ ਘੱਟ ਉਮਰ ਦੇ ਕੌਂਸਲਰ ਬਣੇ ਸਨ। ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਕਾਂਗਰਸ ਦੀ ਖ਼ਰਾਬ ਚੱਲ ਰਹੀ ਸਥਿਤੀ ਨੂੰ ਵੇਖਦੇ ਹੋਏ ਪਾਰਟੀ ਨੂੰ ਛੱਡਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕੋਲੋਂ ਪੁੱਛਿਆ ਗਿਆ ਕਿ ਉਹ ਹੁਣ ਕਿਸ ਸਿਆਸੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ ਤਾਂ ਉਨ੍ਹਾਂ ਕਿਹਾ ਕਿ ਅਜੇ ਇਸ ਸਬੰਧੀ ਕੋਈ ਵਿਚਾਰ ਨਹੀਂ ਕੀਤਾ ਹੈ। ਇਸ ਗੱਲ ਦੀ ਵੀ ਚਰਚਾ ਹੋ ਰਹੀ ਹੈ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਕਾਫੀ ਸਮੇਂ ਤੋਂ ਖਹਿਰਾ ਨੂੰ ‘ਆਪ’ ਵਿਚ ਲਿਆਉਣ ਲਈ ਉਨ੍ਹਾਂ ’ਤੇ ਡੋਰੇ ਪਾਏ ਜਾ ਰਹੇ ਸਨ। ਹੁਣ ਉਹ ਕਾਂਗਰਸ ਛੱਡਣ ਤੋਂ ਬਾਅਦ ‘ਆਪ’ ਵਿਚ ਜਾਂਦੇ ਹਨ ਜਾਂ ਕਿਸੇ ਹੋਰ ਪਾਰਟੀ ਵਿਚ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

ਇਹ ਵੀ ਪੜ੍ਹੋ- ਜਲੰਧਰ ਸ਼ਹਿਰ 'ਚ ਪ੍ਰਾਪਰਟੀ ਟੈਕਸ ਨਾ ਦੇਣ ਵਾਲਿਆਂ ਲਈ ਅਹਿਮ ਖ਼ਬਰ, ਵੱਡੀ ਕਾਰਵਾਈ ਦੀ ਤਿਆਰੀ 'ਚ ਨਿਗਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 

 


shivani attri

Content Editor

Related News