ਸ਼ਹੀਦ ਭਗਤ ਸਿੰਘ ਨਗਰ ''ਚ ਸੇਵਾ ਦਾ ਮੌਕਾ ਮਿਲਣਾ ਖੁਸ਼ਕਿਸਮਤੀ : ਸ਼ੀਨਾ ਅਗਰਵਾਲ

06/17/2020 11:49:34 AM

ਨਵਾਂਸ਼ਹਿਰ (ਤ੍ਰਿਪਾਠੀ,ਮਨੋਰੰਜਨ,ਪੂਜਾ, ਮੂੰਗਾ, ਚਮਨ ਲਾਲ, ਰਾਕੇਸ਼)—ਆਈ. ਏ. ਐੱਸ. ਅਫਸਰ ਡਾ. ਸ਼ੀਨਾ ਅਗਰਵਾਲ ਨੇ ਕਿਹਾ ਕਿ ਉਹ ਖੁਸ਼ ਕਿਸਮਤ ਹਨ ਕਿ ਉਨ੍ਹਾਂ ਨੂੰ ਸ਼ਹੀਦ ਭਗਤ ਸਿੰਘ ਨਗਰ ਦੀ ਪਵਿੱਤਰ ਧਰਤੀ 'ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਡਾ. ਸ਼ੀਨਾ ਮੰਗਲਵਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਹਨ।

ਉਨ੍ਹਾਂ ਇਸ ਮੌਕੇ ਆਖਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਲੋਕਾਂ ਦੀ ਕੋਵਿਡ ਤੋਂ ਰੋਕਥਾਮ, ਸਤਲੁਜ ਜ਼ਿਲੇ 'ਚੋਂ ਲੰਘਦਾ ਹੋਣ ਕਾਰਣ ਹੜ੍ਹਾਂ ਦੇ ਸੀਜ਼ਨ ਲਈ ਅਗਾਊਂ ਪ੍ਰਬੰਧ ਅਤੇ ਆਮ ਲੋਕਾਂ ਲਈ ਪਾਰਦਰਸ਼ੀ ਪ੍ਰਸ਼ਾਸਨ ਉਨ੍ਹਾਂ ਦੀਆਂ ਪਹਿਲੀਆਂ ਤਿੰਨ ਤਰਜੀਹਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ 'ਚ ਜ਼ਿਲਾ ਪੁਲਸ ਦੇ ਪਾਰਟ ਨੂੰ ਮੁਕੰਮਲ ਕਰਨ ਲਈ ਜੋ ਵੀ ਮੁਸ਼ਕਿਲਾਂ ਆ ਰਹੀਆਂ ਹਨ, ਉਨ੍ਹਾਂ ਨੂੰ ਦੂਰ ਕਰਕੇ ਇਸ ਪੂਰੇ ਪ੍ਰਾਜੈਕਟ ਨੂੰ ਜਲਦ ਹੀ ਮੁਕੰਮਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ :ਨਸ਼ੇ ਦੇ ਦੈਂਤ ਦੇ ਨਿਗਲੇ ਇਕੋ ਪਰਿਵਾਰ ਦੇ 3 ਨੌਜਵਾਨ, ਉਜੜਿਆ ਹੱਸਦਾ-ਵੱਸਦਾ ਘਰ (ਤਸਵੀਰਾਂ)

ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਆਈ. ਏ.ਐੱਸ., ਵਧੀਕ ਡਿਪਟੀ ਕਮਿਸ਼ਨਰ ਸਰਬਜੀਤ ਸਿੰਘ ਵਾਲੀਆ, ਐੱਸ. ਡੀ. ਐੱਮ. ਜਗਦੀਸ਼ ਸਿੰਘ ਜੌਹਲ ਨਵਾਂਸ਼ਹਿਰ, ਐੱਸ. ਡੀ. ਐੱਮ. ਜਸਵੀਰ ਸਿੰਘ ਬਲਾਚੌਰ, ਐੱਸ. ਡੀ. ਐੱਮ. ਦੀਪਜੋਤ ਕੌਰ ਬੰਗਾ, ਐੱਸ. ਪੀ. (ਐੱਚ) ਮਨਵਿੰਦਰ ਸਿੰਘ, ਸਿਵਲ ਸਰਜਨ ਡਾ. ਰਾਜਿੰਦਰ ਪ੍ਰਸਾਦ ਭਾਟੀਆ, ਤਹਿਸੀਲਦਾਰ ਕੁਲਵੰਤ ਸਿੰਘ ਤੋਂ ਇਲਾਵਾ ਹੋਰ ਜ਼ਿਲ੍ਹਾ ਅਧਿਕਾਰੀਆਂ ਨੇ ਬੁਕੇ ਦੇ ਕੇ ਉਨ੍ਹਾਂ ਦਾ ਸੁਆਗਤ ਕੀਤਾ। ਜਿਸ ਉਪਰੰਤ ਪੁਲਸ ਦੀ ਟੁੱਕੜੀ ਨੇ ਉਨ੍ਹਾਂ ਗਾਰਡ ਆਫ ਆਨਰ ਭੇਟ ਕੀਤਾ।

ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਨਵ-ਨਿਯੁਕਤ ਡਿਪਟੀ ਕਮਿਸ਼ਨਰ ਡਾ. ਸ਼ੀਨਾ ਅਗਰਵਾਲ ਨੇ ਜ਼ਿਲਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨਾਲ ਮੌਜੂਦਾ ਸਮੇਂ 'ਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਪ੍ਰਾਜੈਕਟਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਚੱਲ ਰਹੇ ਪ੍ਰਾਜੈਕਟਾਂ ਨੂੰ ਜਲਦ ਪੁਰਾ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨਾਲ ਜਾਣ-ਪਛਾਣ ਵੀ ਕੀਤੀ।

ਇਹ ਵੀ ਪੜ੍ਹੋ ਜਲੰਧਰ 'ਚ 'ਕੋਰੋਨਾ' ਨੇ ਲਈ ਇਕ ਹੋਰ ਮਰੀਜ਼ ਦੀ ਜਾਨ, ਕੁੱਲ ਮੌਤਾਂ ਦਾ ਅੰਕੜਾ 13 ਤੱਕ ਪੁੱਜਾ

shivani attri

This news is Content Editor shivani attri