ਵੈਸਟ ਹਲਕੇ ਦੇ ਵਿਧਾਇਕ ਸ਼ੀਤਲ ਅੰਗੁਰਾਲ 12 ਜੂਨ ਨੂੰ ਅਦਾਲਤ ’ਚ ਹੋਣਗੇ ਪੇਸ਼

06/07/2023 12:06:27 PM

ਜਲੰਧਰ (ਜਤਿੰਦਰ)- ਸ਼ੀਤਲ ਅੰਗੁਰਾਲ ਦੇ ਇਕ ਕੇਸ ਦੀ ਸੁਣਵਾਈ ਬੀਤੇ ਦਿਨ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਗਗਨਦੀਪ ਸਿੰਘ ਗਰਗ ਦੀ ਅਦਾਲਤ ’ਚ ਚੱਲ ਰਹੀ ਹੈ। ਅਦਾਲਤ ਨੇ ਸ਼ੀਤਲ ਅੰਗੁਰਾਲ ਨੂੰ ਅਦਾਲਤ ’ਚ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਕੋਰੋਨਾ ਕਾਰਨ ਸਾਲ 2020 ’ਚ ਮਹਾਮਾਰੀ ਆਈ ਸੀ ਅਤੇ ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਮਹਾਨਗਰ ’ਚ ਧਾਰਾ 188 ਲਾਗੂ ਕਰ ਦਿੱਤੀ ਗਈ ਸੀ।

ਇਸੇ ਦੌਰਾਨ ਥਾਣਾ ਭਾਰਗੋ ਕੈਂਪ ਦੀ ਪੁਲਸ ਨੇ ਪਿੰਡ ਕੋਟ ਸਦੀਕ ਕਾਲਾ ਸੰਘਿਆਂ ਰੋਡ ’ਤੇ ਇਕ ਘਰ ’ਤੇ ਛਾਪਾ ਮਾਰ ਕੇ ਸ਼ੀਤਲ ਅੰਗੁਰਾਲ ਸਮੇਤ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਜੂਆ ਖੇਡਦੇ 2 ਲੱਖ 590 ਰੁਪਏ ਬਰਾਮਦ ਕੀਤੇ ਹਨ। ਸ਼ੀਤਲ ਅੰਗੁਰਾਲ ਹੁਣ ਵਿਧਾਇਕ ਬਣ ਚੁੱਕੇ ਹਨ। ਇਸ ਤੋਂ ਬਾਅਦ ਪੁਲਸ ਨੇ ਅਦਾਲਤ ’ਚ ਚਲਾਨ ਪੇਸ਼ ਕੀਤਾ। ਉਦੋਂ ਤੋਂ ਇਹ ਮਾਮਲਾ ਵਿਚਾਰ ਅਧੀਨ ਹੈ। ਸ਼ੀਤਲ ਅੰਗੁਰਾਲ ਖ਼ਿਲਾਫ਼ ਦਰਜ ਕੇਸ ’ਚ ਅਦਾਲਤ ਨੇ 1 ਜੂਨ ਨੂੰ ਨੋਟਿਸ ਜਾਰੀ ਕੀਤਾ ਸੀ, ਜਿਸ ’ਤੇ ਅਦਾਲਤ ’ਚ ਨਾ ਪੁੱਜਣ ’ਤੇ ਅਦਾਲਤ ਨੇ ਸਖ਼ਤੀ ਨਾਲ ਸ਼ੀਤਲ ਅੰਗੁਰਾਲ ਨੂੰ ਅਦਾਲਤ ’ਚ ਪੇਸ਼ ਹੋਣ ਲਈ ਅਗਲੀ ਤਰੀਕ 12 ਜੂਨ ਦਿੱਤੀ ਹੈ।

ਇਹ ਵੀ ਪੜ੍ਹੋ-ਨਸ਼ੇ ਦੇ ਦੈਂਤ ਨੇ ਉਜਾੜਿਆ ਘਰ, ਫਿਲੌਰ ਵਿਖੇ 2 ਸਾਲਾਂ ’ਚ ਨਿਗਲੀਆਂ ਪਰਿਵਾਰ ਦੇ 3 ਨੌਜਵਾਨਾਂ ਦੀਆਂ ਜ਼ਿੰਦਗੀਆਂ

ਇਸ ਮਾਮਲੇ ’ਚ ਡੀ. ਸੀ. ਪੀ. ਲਾਅ ਐਂਡ ਆਰਡਰ ਨੇ ਇਸ ਮਾਮਲੇ ’ਚ ਪ੍ਰਵਾਨਗੀ ਲਈ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖਿਆ ਸੀ ਪਰ ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਡੀ. ਸੀ. ਦਫ਼ਤਰ ਵੱਲੋਂ ਮਨਜ਼ੂਰੀ ਦੀ ਫਾਈਲ ਨੂੰ ਦਬਾਈ ਰੱਖਿਆ ਸੀ, ਜਿਸ ਨੂੰ ਹੁਣ ਅਮਲ ’ਚ ਲਿਆਂਦਾ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਨਸ਼ੇ ਦੀ ਓਵਰਡੋਜ਼ ਮਗਰੋਂ ਬੇਸੁੱਧ ਹੋ ਕੇ ਐਕਟਿਵਾ 'ਤੇ ਡਿੱਗਿਆ ਨੌਜਵਾਨ, ਵੀਡੀਓ ਹੋਈ ਵਾਇਰਲ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


shivani attri

Content Editor

Related News