ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਦੇ ਹਿੱਤਾਂ ਦੀ ਹਮੇਸ਼ਾ ਰੱਖਿਆ ਕੀਤੀ : ਹੈਪੀ ਸੈੱਲਾਂ

01/11/2021 2:06:59 PM

ਗੜਸ਼ੰਕਰ (ਸ਼ੋਰੀ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਉੱਪ ਪ੍ਰਧਾਨ ਅਨਿਲ ਕੁਮਾਰ ਹੈਪੀ ਸੈਲਾ ਵਲੋਂ ਅੱਜ ਇਕ ਬਿਆਨ ਜਾਰੀ ਕੀਤਾ ਗਿਆ। ਇਸ ਬਿਆਨ ’ਚ ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਹਮੇਸ਼ਾਂ ਸ਼੍ਰੋਮਣੀ ਅਕਾਲੀ ਦਲ ਨੇ ਅੱਗੇ ਹੋ ਕੇ ਕੰਮ ਕੀਤਾ ਹੈ।

ਪੜ੍ਹੋ ਇਹ ਵੀ ਖ਼ਬਰ - Lohri 2021 Wishes: ਲੋਹੜੀ ਦੇ ਮੌਕੇ ਆਪਣੇ ਸਾਕ ਸਬੰਧੀਆਂ ਨੂੰ ਸੋਸ਼ਲ ਮੀਡੀਆ ਰਾਹੀਂ ਭੇਜੋ ਇਹ ਖ਼ਾਸ ਸੁਨੇਹੇ

ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਦਾ ਕੰਮ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ, ਫ਼ਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ 1967 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਬਦੌਲਤ ਹੀ ਲਾਗੂ ਹੋਇਆ। ਨਹਿਰੀ ਪਾਣੀ ਦਾ ਜੋ ਭੁਗਤਾਨ ਕਿਸਾਨਾਂ ਨੂੰ ਕਰਨਾ ਪੈਂਦਾ ਸੀ ਉਹ ਸ਼੍ਰੋਮਣੀ ਅਕਾਲੀ ਦਲ ਨੇ ਹੀ ਬੰਦ ਕਰਵਾਇਆ ਹੈ। ਸੂਬੇ ਵਿੱਚ ਛੋਟੇ ਕਿਸਾਨਾਂ ਨੂੰ ਵੱਧ ਤੋਂ ਵੱਧ ਟਿਊਬਵੈੱਲ ਕੁਨੈਕਸ਼ਨ ਦੇਣ ਦਾ ਕੰਮ ਵੀ ਸ਼੍ਰੋਮਣੀ ਅਕਾਲੀ ਦਲ ਵਲੋਂ ਹੀ ਕੀਤਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - ਜਾਣੋ ਠੰਡ ਦੇ ਮੌਸਮ 'ਚ ਕਿਉਂ ਜ਼ਿਆਦਾ ਹੁੰਦੇ ਨੇ 'ਦਿਲ ਦੇ ਰੋਗ', ਬਚਾਅ ਕਰਨ ਲਈ ਜ਼ਰੂਰ ਪੜ੍ਹੋ ਇਹ ਖ਼ਬਰ

ਅਨਿਲ ਕੁਮਾਰ ਹੈਪੀ ਨੇ ਕਿਹਾ ਕਿ ਜੇਕਰ ਕਿਸੇ ਸਿਆਸੀ ਪਾਰਟੀ ਨੂੰ ਵਹਿਮ ਹੈ ਕਿ ਸ਼੍ਰੋਮਣੀ ਅਕਾਲੀ ਦਲ ਅੱਜ ਕਿਸਾਨਾਂ ਦੀ ਪਾਰਟੀ ਨਹੀਂ ਹੈ ਤਾਂ ਉਨ੍ਹਾਂ ਦਾ ਵਹਿਮ 2022 ਵਿੱਚ ਨਿਕਲ ਜਾਵੇਗਾ। ਹੈਪੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਕਿਸਾਨਾਂ ਨਾਲ ਆਪਣੇ ਚੋਣ ਵਾਅਦੇ ਪੂਰੇ ਨਹੀਂ ਕੀਤੇ, ਇਸ ਲਈ ਕਿਸਾਨਾਂ ਲਈ ਇਨ੍ਹਾਂ ਨੂੰ ਮਗਰਮੱਛ ਵਾਲੇ ਹੰਝੂ ਨਹੀਂ ਬਹਾਣੇ ਚਾਹੀਦੇ।

ਪੜ੍ਹੋ ਇਹ ਵੀ ਖ਼ਬਰ - ਦੋ ਇਲਾਇਚੀਆਂ ਖਾਣ ਮਗਰੋਂ ਪੀਓ ਗਰਮ ਪਾਣੀ, ਹਮੇਸ਼ਾ ਲਈ ਦੂਰ ਹੋਣਗੀਆਂ ਇਹ ਬੀਮਾਰੀਆਂ

ਪੜ੍ਹੋ ਇਹ ਵੀ ਖ਼ਬਰ - Health Tips : ਸਰਦੀ ਦੇ ਮੌਸਮ ’ਚ ਕੀ ਤੁਸੀਂ ਹੀਟਰ ਜਾਂ ਬਲੋਅਰ ਦੀ ਕਰਦੇ ਹੋ ਵਰਤੋਂ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

rajwinder kaur

This news is Content Editor rajwinder kaur