ਅਕਾਲੀ ਦਲ ਦੀ ਬਲਾਚੌਰ ਦੀ ਨਵੀਂ ਤਾਲਮੇਲ ਕਮੇਟੀ ਵੱਲੋਂ ਸੁਖਬੀਰ ਬਾਦਲ ਨਾਲ ਮੁਲਾਕਾਤ

06/10/2020 6:05:36 PM

ਬਲਾਚੌਰ (ਬ੍ਰਹਮਪੁਰੀ)— ਵਿਧਾਨ ਸਭਾ ਹਲਕਾ ਬਲਾਚੌਰ ਦੀ ਅਕਾਲੀ ਦਲ ਦੀ ਤਾਲਮੇਲ ਕਮੇਟੀ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਗਈ। ਪਾਰਟੀ ਪ੍ਰਧਾਨ ਦਾ ਤਾਲਮੇਲ ਕਮੇਟੀ ਬਣਾਉਣ ਲਈ ਧੰਨਵਾਦ ਕੀਤਾ ਗਿਆ। ਕਮੇਟੀ ਦੇ ਮੈਂਬਰਾਂ ਨੇ ਪਾਰਟੀ ਪ੍ਰਧਾਨ ਵਲੋਂ ਦਿੱਤੀ ਜ਼ਿੰਮੇਵਾਰੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਵਿਸ਼ਵਾਸ ਦਿਵਾਇਆ ਗਿਆ। ਸੁਖਬੀਰ ਸਿੰਘ ਬਾਦਲ ਨੇ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਲਈ ਕਿਹਾ ਅਤੇ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਲਈ ਕਿਹਾ।

ਇਸ ਸਮੇਂ ਸਾਰੇ ਕਮੇਟੀ ਮੈਂਬਰਾਂ ਨੇ ਸ਼ੋ੍ਮਣੀ ਅਕਾਲੀ ਦਲ ਵਲੋਂ ਬਣਾਈ ਕੋਰ ਕਮੇਟੀ ਅਤੇ ਯੂਥ ਵਿੰਗ, ਇਸਤਰੀ ਵਿੰਗ, ਐੱਸ. ਸੀ. ਵਿੰਗ ਅਤੇ ਵਿਪਾਰ ਵਿੰਗ ਦੇ ਨਵੇਂ ਨਿਯੁਕਤ ਪ੍ਰਧਾਨਾਂ ਨੂੰ ਵੀ ਵਧਾਈ ਦਿੱਤੀ। ਇਸ ਮੌਕੇ ਗੁਰਬਖਸ਼ ਸਿੰਘ ਖਾਲਸਾ, ਐਡਵੋਕੇਟ ਰਾਜਵਿੰਦਰ ਸਿੰਘ ਲੱਕੀ, ਚੌਧਰੀ ਬਿਮਲ ਕੁਮਾਰ, ਬ੍ਰਿਗੇਡੀਅਰ ਰਾਜ ਕੁਮਾਰ, ਇੰਦਰਜੀਤ ਲੁੱਡੀ, ਸੁਨੀਤਾ ਚੌਧਰੀ, ਤਰਲੋਚਨ ਸਿੰਘ ਰੱਕੜ, ਰਾਜਪਾਲ ਚੌਹਾਨ ਅਤੇ ਗੁਰਚਰਨ ਸਿੰਘ ਉਲੱਦਣੀ ਹਾਜ਼ਰ ਸਨ।


shivani attri

Content Editor

Related News