ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਵੀਰਪਾਲ ''ਤੇ ਕੀਤਾ ਜਾਵੇ ਕੇਸ ਦਰਜ

08/01/2020 2:09:06 PM

ਦਸੂਹਾ (ਝਾਵਰ)— ਡੇਰਾ ਸਿਰਸਾ ਦੀ ਹਮਾਇਤੀ ਵੀਰਪਾਲ ਕੌਰ ਵੱਲੋਂ ਸਿੱਖ ਗੁਰੂ ਸਾਹਿਬਾਨ ਦੀ ਬੇਅਦਬੀ ਕਰਕੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਉਸ ਖ਼ਿਲਾਫ਼ ਕੇਸ ਦਰਜ ਕਰਕੇ ਠੋਸ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਬੀ. ਸੀ. ਵਿੰਗ ਦੇ ਪ੍ਰਧਾਨ ਸੁਰਜੀਤ ਸਿੰਘ ਕੈਰੇ, ਅਮਰੀਕ ਸਿੰਘ ਗੱਗੀ ਸ਼ਹਿਰੀ ਪ੍ਰਧਾਨ, ਨਵਦੀਪ ਸਿੰਘ, ਗੁਲਜ਼ਾਰ ਸਿੰਘ ਬਾਦਲੀਆ ਪ੍ਰਧਾਨ ਗੁਰੂ ਲਾਧੋ ਰੇ ਸੇਵਾ ਸੋਸਾਇਟੀ, ਰਣਜੀਤ ਸਿੰਘ ਅਤੇ ਅਜੀਤ ਸਿੰਘ ਨੇ ਦੱਸਿਆ ਕਿ ਵੀਰਪਾਲ ਕੌਰ ਵੱਲੋਂ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕੀਤਾ ਗਿਆ ਹੈ। ਜਿਸ ਕਾਰਨ ਪੂਰੇ ਵਿਸ਼ਵ 'ਚ ਵੱਸਦੇ ਸਿੱਖਾਂ, ਪੰਜਾਬੀਆਂ ਅਤੇ ਗੁਰੂ ਨਾਨਕ ਨਾਮ ਲੇਵਾ ਦੇ ਹਿਰਦੇ ਵਲੂੰਧਰੇ ਗਏ ਹਨ। ਉਨ੍ਹਾਂ ਮੰਗ ਕੀਤੀ ਕਿ ਵੀਰਪਾਲ ਕੌਰ ਦੇ ਖ਼ਿਲਾਫ਼ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਸਬੰਧੀ ਕੇਸ ਦਰਜ ਕੀਤਾ ਜਾਵੇ।

shivani attri

This news is Content Editor shivani attri