ਪੰਜਾਬ ਕੇਸਰੀ ਗਰੁੱਪ ''ਤੇ ਕੀਤੀ ਜਾ ਰਹੀ ਛਾਪੇਮਾਰੀ ਨਿੰਦਣਯੋਗ: ਅਰਵਿੰਦਰ ਸਿੰਘ ਰਸੂਲਪੁਰ

Thursday, Feb 05, 2026 - 07:36 PM (IST)

ਪੰਜਾਬ ਕੇਸਰੀ ਗਰੁੱਪ ''ਤੇ ਕੀਤੀ ਜਾ ਰਹੀ ਛਾਪੇਮਾਰੀ ਨਿੰਦਣਯੋਗ: ਅਰਵਿੰਦਰ ਸਿੰਘ ਰਸੂਲਪੁਰ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਪੰਜਾਬ ਕੇਸਰੀ ਗਰੁੱਪ 'ਤੇ ਪੰਜਾਬ ਸਰਕਾਰ ਦੇ ਸਟੇਟ ਜੀ. ਐੱਸ. ਟੀ. ਵੱਲੋਂ ਕੀਤੀ ਗਈ ਛਾਪੇਮਾਰੀ ਨਾਲ ਇਹ ਖਰਾਬ ਹੋ ਚੁੱਕਾ ਹੈ ਕਿ ਪੰਜਾਬ ਸਰਕਾਰ ਮੀਡੀਆ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਟਾਂਡਾ ਦੇ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। 

ਇਸ ਮੌਕੇ ਉਨ੍ਹਾਂ ਨੇ ਪੰਜਾਬ ਕੇਸਰੀ ਗਰੁੱਪ 'ਤੇ ਕੀਤੀ ਗਈ ਛਾਪੇਮਾਰੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਪੰਜਾਬ ਸਰਕਾਰ ਆਜ਼ਾਦ ਮੀਡੀਆ ਨੂੰ ਦਬਾਉਣਾ ਚਾਹੁੰਦੀ ਹੈ ਪਰ ਇਹ ਕਿਸੇ ਵੀ ਕੀਮਤ 'ਤੇ ਸੰਭਵ ਨਹੀਂ ਹੋ ਸਕਦਾ। ਇਸ ਮੌਕੇ ਉਨ੍ਹਾਂ ਹੋਰ ਕਿਹਾ ਕਿ ਪੰਜਾਬ ਕੇਸਰੀ ਗਰੁੱਪ ਨੇ ਜਿੱਥੇ ਰਾਸ਼ਟਰ ਨਿਰਮਾਣ ਵਿੱਚ ਆਪਣਾ ਯੋਗਦਾਨ ਦਿੱਤਾ, ਉਥੇ ਹੀ ਪੰਜਾਬ ਅਤੇ ਪੰਜਾਬੀਅਤ ਦੀ ਰਾਖੀ ਵਾਸਤੇ ਵੀ ਆਪਣੇ ਆਪ ਪੰਜਾਬ ਕੇਸਰੀ ਗਰੁੱਪ ਨੇ ਹਮੇਸ਼ਾ ਹੀ ਅੱਗੇ ਹੋ ਕੇ ਲੜਾਈ ਲੜੀ ਹੈ। 

ਇਹ ਵੀ ਪੜ੍ਹੋ: ਨਵਜੋਤ ਕੌਰ ਸਿੱਧੂ ਦੀ ਭਾਜਪਾ 'ਚ ਵਾਪਸੀ ਨੂੰ ਲੈ ਕੇ ਮਨੋਰੰਜਨ ਕਾਲੀਆ ਦਾ ਵੱਡਾ ਬਿਆਨ

ਇਸ ਮੌਕੇ ਅਰਵਿੰਦਰ ਰਸੂਲਪੁਰ ਨੇ ਹੋਰ ਕਿਹਾ ਕਿ ਪੰਜਾਬ ਵਿਚੋਂ ਭ੍ਰਿਸ਼ਟਾਚਾਰੀ ਬੇਰੋਜ਼ਗਾਰੀ ਨਸ਼ਾਖੋਰੀ ਤੇ ਹੋਰ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਦੀ ਬਜਾਏ ਸਰਕਾਰ ਸੱਚਾਈ ਦੀ ਆਵਾਜ਼ ਨੂੰ ਦਬਾਉਣ ਲਈ ਕੋਝੇ ਹੱਥਕੰਡੇ ਅਪਣਾ ਰਹੀ ਹੈ। ਸਰਕਾਰ ਵੱਲੋਂ ਪਹਿਲਾਂ ਵੀ ਪੰਜਾਬ ਕੇਸਰੀ ਗਰੁੱਪ ਦੇ ਦਫ਼ਤਰਾਂ ਅਤੇ ਪ੍ਰਿੰਟਿੰਗ ਪ੍ਰੈੱਸਾਂ 'ਤੇ ਛਾਪੇਮਾਰੀ ਕਰਦੇ ਹੋਏ ਆਪਣੀ ਬੁਖ਼ਲਾਹਟ ਦਾ ਸਬੂਤ ਦਿੱਤਾ ਸੀ, ਜਿਸ 'ਤੇ ਮਾਨਯੋਗ ਸੁਪਰੀਮ ਕੋਰਟ ਨੇ ਰੋਕ ਲਗਾ ਕੇ ਸਰਕਾਰ ਦੀ ਮਾੜੀ ਮੰਸ਼ਾ ਨੂੰ ਖ਼ਤਮ ਕੀਤਾ ਸੀ ਪਰ ਹੁਣ ਇਕ ਵਾਰ ਫਿਰ ਤੋਂ ਕੀਤੀ ਜਾ ਰਹੀ ਛਾਪੇਮਾਰੀ ਬਹੁਤ ਹੀ ਨਿੰਦਨਯੋਗ ਹੈ।

ਇਹ ਵੀ ਪੜ੍ਹੋ: ਭਗਵੰਤ ਮਾਨ ਨੇ ਪੰਜਾਬ ਨੂੰ ਪੁਲਸ ਸਟੇਟ 'ਚ ਬਦਲਿਆ: ਸੁਖਪਾਲ ਖਹਿਰਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News