''ਆਪ'' ਸਰਕਾਰ ਬੁਲਡੋਜ਼ਰ ਨਾਲ ਸੱਚ ਨਹੀਂ ਦਬਾ ਸਕਦੀ : ਧੁੱਗਾ, ਸੀਕਰੀ

Friday, Mar 20, 2026 - 06:27 PM (IST)

''ਆਪ'' ਸਰਕਾਰ ਬੁਲਡੋਜ਼ਰ ਨਾਲ ਸੱਚ ਨਹੀਂ ਦਬਾ ਸਕਦੀ : ਧੁੱਗਾ, ਸੀਕਰੀ

ਟਾਂਡਾ ਉੜਮੁੜ (ਪਰਮਜੀਤ ਮੋਮੀ)-'ਪੰਜਾਬ ਕੇਸਰੀ' ਗਰੁੱਪ ਦੇ ਹੋਟਲ ’ਤੇ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਬੁਲਡੋਜ਼ਰ ਕਾਰਵਾਈ ਤੋਂ ਬਾਅਦ ਸੂਬੇ ਦੀਆਂ ਵਿਰੋਧੀ ਪਾਰਟੀਆਂ ਵੱਲੋਂ ਇਸ ਦੀ ਤਿੱਖੀ ਨਿੰਦਾ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦੀ ਸਕੱਤਰ ਡਾ. ਦੇਸ ਰਾਜ ਸਿੰਘ ਧੁੱਗਾ ਨੇ ਇਸ ਕਾਰਵਾਈ ਨੂੰ ਲੋਕਤੰਤਰ ਅਤੇ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਬੁਲਡੋਜ਼ਰ ਚਲਾ ਕੇ ਸੱਚ ਨੂੰ ਦਬਾਇਆ ਨਹੀਂ ਜਾ ਸਕਦਾ ਅਤੇ ਆਮ ਆਦਮੀ ਪਾਰਟੀ ਦੀ ਤਾਨਾਸ਼ਾਹੀ ਹੁਣ ਜਨਤਾ ਦੇ ਸਾਹਮਣੇ ਉਜਾਗਰ ਹੋ ਚੁੱਕੀ ਹੈ, ਜਿਸ ਨਾਲ ਇਸ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 25 ਤਾਰੀਖ਼ ਤੱਕ ਵੱਡੀ ਭਵਿੱਖਬਾਣੀ! ਇਨ੍ਹਾਂ ਦਿਨਾਂ ਨੂੰ ਪਵੇਗਾ ਭਾਰੀ ਮੀਂਹ, Alert ਜਾਰੀ

ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ ਅਤੇ ਜੋ ਵੀ ਸੰਸਥਾ ਜਾਂ ਵਿਅਕਤੀ ਸਰਕਾਰੀ ਨੀਤੀਆਂ ਦੇ ਖ਼ਿਲਾਫ਼ ਆਵਾਜ਼ ਉਠਾਉਂਦਾ ਹੈ, ਉਸ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਨਾਂ ਉਚਿਤ ਨੋਟਿਸ ਅਤੇ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕੀਤੇ ਇਸ ਤਰ੍ਹਾਂ ਦੀ ਕਾਰਵਾਈ ਕਰਨਾ ਸੱਤਾ ਦੀ ਦੁਰਵਰਤੋਂ ਦੀ ਮਿਸਾਲ ਹੈ। ਇਸ ਮੌਕੇ ਉਨ੍ਹਾਂ ਅਦਾਰਾ 'ਪੰਜਾਬ ਕੇਸਰੀ' ਦੇ ਪ੍ਰਬੰਧਕਾਂ ਨੂੰ ਭਰੋਸਾ ਦਵਾਇਆ ਕਿ ਉਹ ਇਸ ਮਾਮਲੇ 'ਚ ਹਰ ਤਰ੍ਹਾਂ ਦੀ ਲੜਾਈ ’ਚ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ।

ਇਹ ਵੀ ਪੜ੍ਹੋ: ਸ਼ੀਤਲ ਅੰਗੂਰਾਲ ਨੇ 'ਆਪ' ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਕਿਹਾ-ਸਰਕਾਰ ਦੀ ਕਠਪੁਤਲੀ ਬਣੀ ਪੰਜਾਬ ਪੁਲਸ

ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ਾਮ ਚੁਰਾਸੀ ਤੋਂ ਇੰਚਾਰਜ ਸੰਦੀਪ ਸਿੰਘ ਸੀਕਰੀ ਨੇ ਕਿਹਾ ਕਿ ਸਰਕਾਰ ਦੇ ਇਸ਼ਾਰੇ ’ਤੇ ਪੁਲਸ ਵੱਲੋਂ ਕੀਤੀ ਕਾਰਵਾਈ ਗਲਤ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ’ਚ ਹਰ ਕਿਸੇ ਨੂੰ ਆਪਣੀ ਗੱਲ ਰੱਖਣ ਦਾ ਅਧਿਕਾਰ ਹੈ ਅਤੇ ਜਬਰ-ਜ਼ੁਲਮ ਅੱਗੇ ਝੁਕਣਾ ਸਾਡੇ ਸਿਸਟਮ ਦਾ ਹਿੱਸਾ ਨਹੀਂ। ਉਨ੍ਹਾਂ ਇਹ ਵੀ ਕਿਹਾ ਕਿ ਮਾਮਲਾ ਕਿਸੇ ਇਕ ਵਿਅਕਤੀ ਜਾਂ ਸਮੂਹ ਦਾ ਨਹੀਂ, ਸਗੋਂ ਸਿਸਟਮ ਦਾ ਹੈ। ਉਨ੍ਹਾਂ ਮੰਗ ਕੀਤੀ ਕਿ ਮਾਨ ਸਰਕਾਰ ਬਿਨਾਂ ਸ਼ਰਤ ਇਸ ਸਬੰਧੀ ਦਰਜ ਕੀਤੇ ਗਏ ਪਰਚੇ ਰੱਦ ਕਰੇ। ਉਨ੍ਹਾਂ ਨੇ 'ਪੰਜਾਬ ਕੇਸਰੀ' ਦੇ ਹੱਕ ’ਚ ਆਵਾਜ਼ ਬੁਲੰਦ ਕੀਤੀ ਅਤੇ ਪੰਜਾਬ ਸਰਕਾਰ 'ਤੇ ਦੋਸ਼ ਲਾਇਆ ਕਿ ਸਰਕਾਰ ਮੀਡੀਆ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ, ਪਰ ਲੋਕਤੰਤਰ 'ਚ ਇਹ ਸੰਭਵ ਨਹੀਂ।

ਇਹ ਵੀ ਪੜ੍ਹੋ: CM ਨੂੰ ਸਿਰਫ਼ ਅੰਗੂਠਾ ਲਗਾਉਣ ਲਈ ਰੱਖਿਆ, ਸਰਕਾਰ ਤਾਂ ਚਲਾ ਰਹੇ ਦਿੱਲੀ ਵਾਲੇ: ਸੁਖਬੀਰ ਬਾਦਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News