ਭੁਲੱਥ ਤੋਂ ਬੀਬੀ ਜਗੀਰ ਕੌਰ ਨੂੰ ਇੰਚਾਰਜ ਐਲਾਨ ਸਕਦਾ ਹੈ ਸ਼੍ਰੋਮਣੀ ਅਕਾਲੀ ਦਲ, ਆਪਸੀ ਮਤਭੇਦ ਹੋ ਸਕਦੇ ਨੇ ਦੂਰ
Wednesday, Jan 10, 2024 - 11:28 PM (IST)
ਭੁਲੱਥ (ਭੂਪੇਸ਼)- ਹਲਕਾ ਭੁਲੱਥ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਾਲੇ ਤਕ ਆਪਣਾ ਇੰਚਾਰਜ ਨਾ ਲਗਾਉਣ ਦਾ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਕਾਰਨ ਲੋਕਾਂ ਵੱਲੋਂ ਕਈ ਤਰ੍ਹਾਂ ਦੇ ਸਵਾਲ ਉਠਾਏ ਜਾ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਸ਼ਾਇਦ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਟੱਕਰ ਦੇਣ ਵਾਲਾ ਕੋਈ ਚਿਹਰਾ ਨਹੀਂ ਮਿਲ ਰਿਹਾ।
ਉਧਰ ਸੂਤਰਾਂ ਨੇ ਦਾਅਵਾ ਕਰਦੇ ਹੋਏ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਆਸ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਨੇਤਾ, ਸਾਬਕਾ ਐੱਸ.ਜੀ.ਪੀ.ਸੀ. ਦੀ ਪ੍ਰਧਾਨ, ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਆਪਸੀ ਮਦਭੇਦ ਦੂਰ ਹੋ ਸਕਦੇ ਹਨ। ਇਸੇ ਕਾਰਨਾਂ ਕਰ ਕੇ ਹਾਲੇ ਤਕ ਅਕਾਲੀ ਦਲ ਦੀ ਲੀਡਰਸ਼ਿਪ ਨੇ ਆਪਣਾ ਸੰਜੀਦਗੀ ਨਾਲ ਫੈਸਲਾ ਲੈਂਦਿਆਂ ਅਤੇ ਫੂਕ-ਫੂਕ ਕੇ ਕਦਮ ਰੱਖਦੇ ਹੋਏ ਭੁਲੱਥ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਇੰਚਾਰਜ ਨਹੀਂ ਐਲਾਨਿਆ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੇ ਸ਼ੁਰੂ ਕੀਤੀ 'ਬਿੱਲ ਲਿਆਓ, ਇਨਾਮ ਪਾਓ' ਸਕੀਮ, ਜਾਣੋ ਕੀ ਹੈ ਪੂਰੀ ਯੋਜਨਾ
ਭਾਵੇਂ ਕੁਝ ਅਕਾਲੀ ਦਲ ਦੇ ਸੀਨੀਅਰ ਆਗੂ ਇਹ ਅਹੁਦਾ ਹਥਿਆਉਣ ਲਈ ਸ਼੍ਰੋਮਣੀ ਅਕਾਲੀ ਦੀ ਹਾਈਕਮਾਨ ਨਾਲ ਰਾਬਤਾ ਰੱਖ ਰਹੇ ਹਨ, ਪਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਇਹ ਪੱਤੇ ਜਗ-ਜ਼ਾਹਿਰ ਨਾ ਕਰਦੇ ਹੋਏ ਜਲਦਬਾਜ਼ੀ 'ਚ ਕੋਈ ਫੈਸਲਾ ਨਹੀਂ ਲਿਆ।
ਇੱਥੇ ਇਹ ਦੱਸਣਾ ਬਣਦਾ ਹੈ ਕਿ ਭੁਲੱਥ ਹਲਕੇ ’ਚ ਬੀਬੀ ਜਗੀਰ ਕੌਰ ਦੀ ਅਕਾਲੀ ਦਲ ਨਾਲ ਸਾਂਝ ਤੋਂ ਬਿਨਾਂ ਸ਼੍ਰੋਮਣੀ ਅਕਾਲੀ ਦਲ ਨੂੰ ਉਹ ਮਜ਼ਬੂਤੀ ਨਹੀਂ ਮਿਲ ਸਕਦੀ, ਜਿੰਨੀ ਕਿ ਬੀਬੀ ਜਗੀਰ ਕੌਰ ਦੇ ਹੁੰਦਿਆਂ ਹੁੰਦੀ ਸੀ। ਇਹ ਵੀ ਸੰਭਵ ਹੈ ਕਿ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਬੀਬੀ ਜਗੀਰ ਕੌਰ ਨਾਲ ਆਪਸੀ ਮਤਭੇਦ ਦੂਰ ਕਰਨ ਲਈ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਹਾਲਾਂਕਿ ਇਸ ਸਬੰਧੀ ਸੀਨੀਅਰ ਨੇਤਾ ਬੀਬੀ ਜਗੀਰ ਕੌਰ ਨਾਲ ਜਾਂ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨਾਲ ਕੋਈ ਸੰਪਰਕ ਨਹੀਂ ਹੋਇਆ।
ਇਹ ਵੀ ਪੜ੍ਹੋ- IPL ਦੇ ਇਸ ਮਸ਼ਹੂਰ ਖਿਡਾਰੀ ਦਾ ਕਰੀਅਰ ਖ਼ਤਰੇ 'ਚ, ਜ਼ਬਰ-ਜਨਾਹ ਮਾਮਲੇ 'ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8