ਅਕਾਲੀ ਦਲ ਵੱਲੋਂ 7 ਨੂੰ ਜਲੰਧਰ ''ਚ ਵੱਖ-ਵੱਖ ਥਾਵਾਂ ''ਤੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

Sunday, Jul 05, 2020 - 01:07 PM (IST)

ਅਕਾਲੀ ਦਲ ਵੱਲੋਂ 7 ਨੂੰ ਜਲੰਧਰ ''ਚ ਵੱਖ-ਵੱਖ ਥਾਵਾਂ ''ਤੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਜਲੰਧਰ (ਚਾਵਲਾ, ਬੁਲੰਦ)— ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ਅਨੁਸਾਰ ਜਲੰਧਰ ਸ਼ਹਿਰ ਵਿਚ 7 ਜੁਲਾਈ ਨੂੰ ਸਵੇਰੇ 9 ਵਜੇ ਤੋਂ 11ਵਜੇ ਤੱਕ ਜ਼ਿਲਾ ਜਲੰਧਰ ਸ਼ਹਿਰੀ ਵਲੋਂ ਜੱਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲਾ ਅਕਾਲੀ ਦਲ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

ਤੇਲ ਦੀਆਂ ਵਧੀਆਂ ਕੀਮਤਾਂ ਕਾਰਨ ਆਮ ਇਨਸਾਨ ਅਤੇ ਕਿਸਾਨਾਂ 'ਤੇ ਪੈ ਰਹੇ ਵਾਧੂ ਬੋਝ ਅਤੇ ਕਾਂਗਰਸ ਸਰਕਾਰ ਵਲੋਂ ਪੰਜਾਬ ਅੰਦਰ ਲੋੜਵੰਦ ਗਰੀਬ ਪਰਿਵਾਰਾਂ ਦੇ ਕੱਟੇ ਨੀਲੇ ਰਾਸ਼ਨ ਕਾਰਡ ਮੁੜ ਬਣਵਾਉਣ ਲਈ, ਕਾਂਗਰਸੀਆਂ ਵੱਲੋਂ ਕੀਤੇ ਰਾਸ਼ਨ ਘਪਲਾ, ਸ਼ਰਾਬ ਘੁਟਾਲਾ,ਰੇਤ ਘੁਟਾਲਾ, ਬੀਜ਼ ਘਪਲਿਆਂ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਲਈ ਉਸ ਦੀ ਰੂਪ ਰੇਖਾ ਉਲੀਕਣ ਲਈ ਬੀਬੀ ਜਗੀਰ ਕੌਰ ਪ੍ਰਧਾਨ ਇਸਤਰੀ ਅਕਾਲੀ ਦਲ ਤੇ ਜੱਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲਾ ਅਕਾਲੀ ਦਲ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ਅਨੁਸਾਰ ਕੋਰੋਨਾ ਕਾਰਨ ਸੋਸ਼ਲ ਡਿਸਟੈਂਸਿੰਗ ਦਾ ਖਿਆਲ ਰੱਖਦਿਆਂ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਰੋਸ ਪ੍ਰਦਰਸ਼ਨ ਕੀਤੇ ਜਾਣ ਸਬੰਧੀ ਫੈਸਲਾ ਕੀਤਾ ਗਿਆ।
ਇਸ ਸਬੰਧੀ ਸ਼ਨੀਵਾਰ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ ਵਿਖੇ ਹੋਈ ਮੀਟਿੰਗ 'ਚ ਸਲਾਹ ਮਸ਼ਵਰਾ ਕਰਨ ਉਪਰੰਤ ਮਕਸੂਦਾਂ ਚੌਕ, ਸੋਢਲ ਚੌਕ, ਦੋਆਬਾ ਚੌਕ, ਕਿਸ਼ਨਪੁਰਾ ਚੌਕ, ਲੰਮਾ ਪਿੰਡ ਚੌਕ, ਪਠਾਨਕੋਟ ਚੌਕ, ਗੁਰੂ ਨਾਨਕਪੁਰਾ, ਰਾਮਾਮੰਡੀ ਚੌਕ, ਕਾਕੀ ਪਿੰਡ, ਨੰਗਲ ਸ਼ਾਮਾਂ ਚੌਕ, ਕੰਪਨੀ ਬਾਗ, ਰਵਿਦਾਸ ਚੌਕ, ਬਵਰੀਕ ਚੌਕ, ਮਿੱਠੂ ਬਸਤੀ, ਕਪੂਰਥਲਾ ਰੋਡ, ਵਰਕਸ਼ਾਪ ਚੌਕ ਆਦਿ ਥਾਵਾਂ 'ਤੇ ਰੋਸ ਪ੍ਰਦਰਸ਼ਨ ਕੀਤੇ ਜਾਣ ਦਾ ਫੈਸਲਾ ਕੀਤਾ ਗਿਆ।

ਇਸ ਮੌਕੇ ਪ੍ਰਮਿੰਦਰ ਕੌਰ ਪੰਨੂ, ਪ੍ਰਮਜੀਤ ਸਿੰਘ ਰੇਰੂ ਕੌਂਸਲਰ, ਪ੍ਰੀਤਮ ਸਿੰਘ ਮਿੱਠੂ ਬਸਤੀ, ਗੁਰਦੀਪ ਸਿੰਘ ਨਾਗਰਾ ਕੌਂਸਲਰ, ਗੁਰਪ੍ਰੀਤ ਸਿੰਘ ਗੋਪੀ ਰੰਧਾਵਾ ਕੌਂਸਲਰ, ਕੁਲਦੀਪ ਸਿੰਘ ਲੁਬਾਣਾ ਕੌਂਸਲਰ, ਪ੍ਰਵੇਸ਼ ਟਾਂਗਰੀ ਸਾਬਕਾ ਡਿਪਟੀ ਮੇਅਰ, ਰਣਜੀਤ ਸਿੰਘ ਰਾਣਾ, ਰਵਿੰਦਰ ਸਿੰਘ ਸਵੀਟੀ, ਐੱਸ. ਸੀ. ਵਿੰਗ ਪ੍ਰਧਾਨ ਜਲੰਧਰ ਸ਼ਹਿਰੀ ਭਜਨ ਲਾਲ ਚੋਪੜਾ, ਗੁਰਪ੍ਰੀਤ ਸਿੰਘ ਖਾਲਸਾ, ਗੁਰਦੇਵ ਸਿੰਘ ਗੋਲਡੀ ਭਾਟੀਆ, ਮਨਿੰਦਰ ਪਾਲ ਸਿੰਘ ਗੁੰਬਰ, ਅਵਤਾਰ ਸਿੰਘ ਘੁੰਮਣ, ਬਲਵੰਤ ਸਿੰਘ ਗਿੱਲ, ਮਹਿੰਦਰ ਸਿੰਘ ਗੋਲੀ, ਗੁਰਬਚਨ ਸਿੰਘ ਮੱਕੜ, ਜਸਬੀਰ ਸਿੰਘ ਦਕੋਹਾ, ਲਾਲ ਚੰਦ ਆਦਿ ਹਾਜ਼ਰ ਸਨ।


author

shivani attri

Content Editor

Related News