ਸ਼ਰਾਬ ਕਾਂਡ ਨੂੰ ਲੈ ਕੇ ਅਕਾਲੀ ਦਲ ਸ਼ਹਿਰੀ ਟਾਂਡਾ ਵੱਲੋਂ ਰੋਸ ਪ੍ਰਦਰਸ਼ਨ

08/13/2020 5:31:30 PM

ਟਾਂਡਾ ਉੜਮੁੜ (ਮੋਮੀ)— ਸ਼੍ਰੋਮਣੀ ਅਕਾਲੀ ਦਲ (ਬਾਦਲ) ਸ਼ਹਿਰੀ ਟਾਂਡਾ ਵੱਲੋ ਪੰਜਾਬ 'ਚ ਵਾਪਰੇ ਸ਼ਰਾਬ ਕਾਂਡ ਦੇ ਮੁੱਦੇ 'ਤੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਹਲਕਾ ਇੰਚਾਰਜ ਟਾਂਡਾ ਅਰਵਿੰਦਰ ਸਿੰਘ ਰਸੂਲਪੁਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸ਼ਹਿਰੀ ਪ੍ਰਧਾਨ ਟਾਂਡਾ ਇੰਦਰਜੀਤ ਸਿੰਘ ਦਸਮੇਸ਼ ਨਗਰ ਦੀ ਅਗਵਾਈ 'ਚ ਸਮੂਹ ਵਰਕਰਾਂ ਨੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਰੋਸ ਪ੍ਰਦਰਸ਼ਨ ਕੀਤਾ।  

ਇਸ ਮੌਕੇ ਪ੍ਰਧਾਨ ਇੰਦਰਜੀਤ ਸਿੰਘ ਨੇ ਕਿਹਾ ਕੇ ਗੁਟਕਾ ਸਾਹਿਬ ਨੂੰ ਹੱਥ 'ਚ ਫੜ ਕੇ ਚਾਰ ਹਫਤਿਆਂ 'ਚ ਨਸ਼ਿਆਂ ਨੂੰ ਖ਼ਤਮ ਕਰਨ ਦੀ ਸਹੁੰ ਖਾਣ ਵਾਲੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ 'ਚ ਪਿਛਲੇ ਸਾਲਾਂ ਤੋਂ ਨਸ਼ਿਆਂ ਦਾ ਕਾਰੋਬਾਰ ਹੋਰ ਜ਼ਿਆਦਾ ਵਧਿਆ ਹੈ, ਜਿਸ ਕਾਰਨ ਅੱਜ ਪੰਜਾਬ 'ਚ ਨਸ਼ਿਆਂ ਦਾ ਦਰਿਆ ਵਗ ਰਿਹਾ ਹੈ। ਇਸ ਰੋਸ ਪ੍ਰਦਰਸ਼ਨ ਦੌਰਾਨ ਦੌਰਾਨ ਜਸਵਿੰਦਰ ਲਾਲ ਸੰਧੂ,ਸੁਨੀਲ ਕੁਮਾਰ, ਕੁਲਵਿੰਦਰ ਸਿੰਘ, ਗੌਤਮਬੀਰ, ਵਿੱਕੀ ਟਾਂਡਾ,ਜੱਸੀ ਅਨਿਕੇਤ ਤੇ ਹੋਰ ਪਾਰਟੀ ਵਰਕਰ ਵੀ ਹਾਜ਼ਰ ਸਨ।


shivani attri

Content Editor

Related News