ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਪੂਰੇ ਨਾ ਕਰਨ ’ਤੇ ਅਕਾਲੀ ਦਲ ਨੇ ਲਾਇਆ ਧਰਨਾ

03/08/2021 2:08:03 PM

ਭੋਗਪੁਰ (ਰਾਜੇਸ਼ ਸੂਰੀ)- ਅਕਾਲੀ ਦਲ ਬਾਦਲ ਵੱਲੋਂ ਪੰਜਾਬ ਦੀ ਕਾਂਗਰਸ ਸਰਕਾਰ ਦੇ ਚੋਣ ਮੈਨੀਫੈਸਟੋ ਵਿੱਚ ਦਰਜ ਸਰਕਾਰ ਵੱਲੋਂ ਪੂਰੇ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਅੱਜ ਭੋਗਪਰ ਸ਼ਹਿਰ ਦੇ ਨਵੇਂ ਬੱਸ ਅੱਡੇ ਵਿੱਚ ਅਕਾਲੀ ਦਲ ਵੱਲੋਂ ਧਰਨਾ ਲਗਾਇਆ ਗਿਆ।  

ਇਹ ਵੀ ਪੜ੍ਹੋ : ਗੋਲੀਆਂ ਨਾਲ ਭੁੰਨੇ ਗਏ ਟਿੰਕੂ ਦੇ ਮਾਮਲੇ ’ਚ ਖੁੱਲ੍ਹੀਆਂ ਹੋਰ ਪਰਤਾਂ, ਪੁਨੀਤ ਨੂੰ ਦਿੱਤੇ ਗਏ ਸਨ ਹਥਿਆਰ

ਇਸ ਧਰਨੇ ਦੀ ਅਗਵਾਈ ਮੁੱਖ ਤੌਰ ਤੇ  ਸ਼ਹਿਰੀ ਪ੍ਰਧਾਨ ਪਰਮਿੰਦਰ ਸਿੰਘ ਕਰਵਲ ਹਰਵਿੰਦਰ ਸਿੰਘ ਸਿੱਧੂ ਸੀਨੀਅਰ ਅਕਾਲੀ ਆਗੂ ਅੰਮ੍ਰਿਤਪਾਲ ਸਿੰਘ ਖਰਲ ਕਲਾਂ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਲਾਹਦੜਾ  ਜਗਮੇਲ ਸਿੰਘ ਢਿੱਲੋਂ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ ਦੇ ਦੋਆਬਾ ਜ਼ੋਨ ਪ੍ਰਧਾਨ ਅੰਮ੍ਰਿਤਪਾਲ ਸਿੰਘ ਡੱਲੀ ਹਰਬਲਿੰਦਰ ਸਿੰਘ ਬੋਲੀਨਾ ਸਰੂਪ ਸਿੰਘ ਆਦਿ ਆਗੂਆਂ ਨੇ ਕੀਤੀ। ਇਸ ਧਰਨੇ ਨੂੰ ਸੰਬੋਧਨ ਕਰਦੇ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਚੋਣਾਂ ਦੌਰਾਨ ਲੋਕ ਭਰਮਾਊ ਵਾਅਦੇ ਕਰਕੇ ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ  ਪੰਜਾਬ ਵਿਚ ਨੀਲਾ ਕਾਰਡ ਬਣਾਉਣ ਦੇ ਕੰਮ ਵਿੱਚ ਗ਼ਰੀਬ ਜਨਤਾ ਦੀ ਬਜਾਏ ਕਾਂਗਰਸੀਆਂ ਦੇ ਨੀਲੇ ਕਾਰਡ ਬਣਾਏ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦਾ ਗੰਨੇ ਦਾ ਕਰੋੜਾਂ ਰੁਪਏ ਦਾ ਬਕਾਇਆ ਨਹੀਂ ਦਿੱਤਾ ਜਾ ਰਿਹਾ ਜਿਸ ਕਾਰਨ ਕਿਸਾਨ ਆਰਥਿਕ ਮੰਦਹਾਲੀ ਵੱਲ ਵਧਦਾ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਕਾਂਗਰਸ ਆਗੂ ਰਿੰਕੂ ਸੇਠੀ ਦੀ ਹੈਰਾਨ ਕਰਦੀ ਕਰਤੂਤ, ਔਰਤ ਨੂੰ ਫੋਨ ਕਰ ਸਰੀਰਕ ਸੰਬੰਧ ਬਣਾਉਣ ਦੀ ਦਿੱਤੀ ਧਮਕੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਪੰਜਾਬ ਵਿੱਚੋਂ ਨਸ਼ੇ ਖ਼ਤਮ ਕਰਨ ਦੀ ਗੱਲ ਕੀਤੀ ਸੀ ਪਰ ਅੱਜ ਪੰਜਾਬ ਵਿੱਚ ਨਸ਼ਿਆਂ ਦਾ ਹੜ੍ਹ ਜਿਉਂ ਦਾ ਤਿਉਂ ਵਗ ਰਿਹਾ ਹੈ  ਬੀਤੇ ਦਿਨੀਂ ਭੋਗਪਰ ਦੀ ਖੰਡ ਮਿੱਲ ਵਿੱਚ ਇਕ ਨੌਜਵਾਨ ਦੀ ਨਸ਼ਿਆਂ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਪਰ ਸਰਕਾਰ ਇਸ ’ਤੇ ਪਰਦਾ ਪਾ ਰਹੀ ਹੈ । ਅਕਾਲੀ ਦਲ ਦੇ ਇਸ ਧਰਨੇ ਵਿੱਚ ਅੰਮ੍ਰਿਤਪਾਲ ਸਿੰਘ ਡੱਲੀ ਅੰਮ੍ਰਿਤਪਾਲ ਸਿੰਘ ਖਰਲ ਕਲਾਂ ਜਗਮੇਲ ਸਿੰਘ ਢਿੱਲੋਂ ਪਰਮਜੀਤ ਸਿੰਘ ਪੰਮਾ ਹਰਬਲਿੰਦਰ ਸਿੰਘ ਬੋਲੀਨਾ ਹਰਵਿੰਦਰਜੀਤ ਸਿੰਘ ਸਿੱਧੂ ਗੁਰਦੀਪ ਸਿੰਘ ਲਾਹਦੜਾ ਦਵਿੰਦਰ ਸਿੰਘ ਮਿੰਟਾ ਲਵਦੀਪ ਸਿੰਘ ਲੱਕੀ ਰਘੂ ਰਾਏ ਭਾਰਦਵਾਜ ਸਤਨਾਮ ਸਿੰਘ ਡੱਲੀ ਜਸਦਿਆਲ ਸਿੰਘ ਜੱਸ ਆਦਿ ਹਾਜ਼ਰ ਸਨ। 

ਇਹ ਵੀ ਪੜ੍ਹੋ : ਬਜਟ ਇਜਲਾਸ: ਸਰਕਾਰੀ ਸਕੂਲਾਂ ਤੇ ਕਾਲਜਾਂ ’ਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਦਿੱਤੀ ਅਹਿਮ ਸੌਗਾਤ


shivani attri

Content Editor

Related News