ਆਪਣਿਆਂ ਨਾਲ ਲੜਨ ਦੀ ਬਜਾਏ ਸਾਰੇ ਮਿਲ ਕੇ ਸਰਕਾਰ ਦੀਆਂ ਧੱਕੇਸ਼ਾਹੀਆਂ ਵਿਰੁੱਧ ਚੁੱਕੀਏ ਆਵਾਜ਼ : ਚੀਮਾ

09/10/2020 11:47:51 AM

ਸੁਲਤਾਨਪੁਰ ਲੋਧੀ (ਸੋਢੀ)— ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਰਜਨ ਐਵਾਰਡੀ ਸੱਜਣ ਸਿੰਘ ਚੀਮਾ ਨੇ ਹਲਕਾ ਸੁਲਤਾਨਪੁਰ ਲੋਧੀ ਦੇ ਸਮੂਹ ਅਕਾਲੀ ਲੀਡਰਾਂ ਨੂੰ ਅਪੀਲ ਕੀਤੀ ਕਿ ਆਪਣਿਆਂ ਨਾਲ ਲੜਨ ਦੀ ਬਜਾਏ ਆਪਾਂ ਸਾਰੇ ਮਿਲ ਕੇ ਕਾਂਗਰਸ ਸਰਕਾਰ ਦੀਆਂ ਧੱਕੇਸ਼ਾਹੀਆਂ ਵਿਰੁੱਧ ਆਵਾਜ਼ ਬੁਲੰਦ ਕਰੀਏ ਤਾਂ ਜੋ ਪਾਰਟੀ ਵਰਕਰਾਂ ਨਾਲ ਹੁੰਦੀਆਂ ਧੱਕੇਸ਼ਾਹੀਆਂ ਨੂੰ ਰੋਕਿਆ ਜਾ ਸਕੇ ।

ਇਹ ਵੀ ਪੜ੍ਹੋ: ਆਦਮਪੁਰ 'ਚ ਗੁੰਡਾਗਰਦੀ ਦਾ ਨੰਗਾ ਨਾਚ, ਦੁਕਾਨ 'ਚ ਵੜ੍ਹ ਭਾਜਪਾ ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

ਉਨ੍ਹਾਂ ਕਿਹਾ ਕਿ ਪੰਜਾਬ 'ਚ ਕੈਪਟਨ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਸਾਰੇ ਵਰਗਾਂ ਦੇ ਲੋਕ ਦੁਖੀ ਹਨ ਅਤੇ 2022 ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਦਾ ਮੁਕੰਮਲ ਸਫਾਇਆ ਹੋਵੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉੱਪ ਮੁੱਖ ਮੰਤਰੀ ਪੰਜਾਬ ਦੀ ਅਗਵਾਈ 'ਚ ਅਕਾਲੀ-ਭਾਜਪਾ ਦੀ ਸਾਂਝੀ ਸਰਕਾਰ ਬਣੇਗੀ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਹਾਈਕਮਾਂਡ ਦੇ ਹੁਕਮਾਂ ਅਨੁਸਾਰ ਮੈਂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਣ ਤੋਂ ਬਾਅਦ ਦਿਨ-ਰਾਤ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰ ਰਿਹਾ ਹਾਂ। ਮੈਨੂੰ ਕੋਈ ਅੱਧੀ ਰਾਤ ਵੀ ਫੋਨ ਕਰੇ, ਮੈਂ ਇਲਾਕੇ ਦੀ ਜਨਤਾ ਦੀ ਸੇਵਾ 'ਚ ਹਾਜ਼ਰ ਹੋਵਾਂਗਾ। ਮੈਂ ਸਾਬਕਾ ਵਿੱਤ ਮੰਤਰੀ ਬੀਬੀ ਜੀ ਦਾ ਪੂਰਾ ਸਤਿਕਾਰ ਕਰਦਾ ਹਾਂ ਤੇ ਇਸ ਹਲਕੇ 'ਚ ਪਾਰਟੀ ਦੀ ਮਜ਼ਬੂਤੀ ਲਈ ਉਨ੍ਹਾਂ ਨਾਲ ਮਿਲ ਕੇ ਕੰਮ ਕਰਨ ਲਈ ਹਮੇਸ਼ਾ ਤਿਆਰ ਹਾਂ। ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਸੁਲਤਾਨਪੁਰ ਲੋਧੀ ਤੋਂ ਟਿਕਟ ਲਈ ਹਰੀ ਝੰਡੀ ਦੇਣ ਸਬੰਧੀ ਵੱਖ-ਵੱਖ ਆਗੂਆਂ ਵਲੋਂ ਚੱਲ ਰਹੀ ਬਿਆਨਬਾਜ਼ੀ 'ਤੇ ਆਪਣਾ ਪ੍ਰਤੀਕਰਮ ਕਰਦੇ ਸੱਜਣ ਚੀਮਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ 3 ਕੁ ਮਹੀਨੇ ਪਹਿਲਾਂ ਹੀ ਪਾਰਟੀ ਹਾਈਕਮਾਂਡ ਜਿੱਤਣ ਦੇ ਸਮਰੱਥ ਉਮੀਦਵਾਰਾਂ ਨੂੰ ਟਿਕਟਾਂ ਦੇਣ ਦਾ ਫੈਸਲਾ ਕਰੇਗੀ। ਉਨ੍ਹਾਂ ਕਿਹਾ ਕਿ ਹੁਣ ਵੇਲਾ ਆਪਸ 'ਚ ਲੜਨ ਦਾ ਨਹੀਂ, ਸਗੋਂ ਵਿਰੋਧੀ ਧਿਰ ਵੱਲੋਂ ਆਮ ਜਨਤਾ ਤੇ ਕੀਤੇ ਜਾ ਰਹੇ ਜੁਲਮ ਵਿਰੁੱਧ ਲੜ੍ਹਨ ਦਾ ਹੈ।

ਇਹ ਵੀ ਪੜ੍ਹੋ: ਗਲੀ 'ਚ ਖੇਡ ਰਹੀ ਬੱਚੀ 'ਤੇ ਪਿਟਬੁੱਲ ਨੇ ਕੀਤਾ ਹਮਲਾ, ਮਚਿਆ ਚੀਕ-ਚਿਹਾੜਾ (ਤਸਵੀਰਾਂ)

ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਹ ਪੰਥਕ ਹਲਕਾ ਪੂਰੀ ਮਿਹਨਤ ਕਰਕੇ ਮੁੜ ਪੰਥ ਦਾ ਗੜ੍ਹ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਹਲਕੇ ਦੇ ਪਿੰਡਾਂ 'ਚ ਮੈਂ ਜਨ ਸੰਪਰਕ ਮੁਹਿੰਮ ਆਰੰਭ ਕੀਤੀ ਹੋਈ ਹੈ, ਜਿਸਨੂੰ ਬਹੁਤ ਵੱਡਾ ਸਮਰਥਨ ਮਿਲ ਰਿਹਾ ਹੈ ।

ਇਹ ਵੀ ਪੜ੍ਹੋ: ਜਲੰਧਰ: ਗੁਰੂ ਅਮਰਦਾਸ ਨਗਰ 'ਚ ਹਿੰਦੂ ਆਗੂ ਨੇ ਪਾਰਟੀ ਦੌਰਾਨ ਚਲਾਈਆਂ ਗੋਲੀਆਂ, ਫੈਲੀ ਦਹਿਸ਼ਤ


shivani attri

Content Editor

Related News