ਗਿਆਨੀ ਹਰਪ੍ਰੀਤ ਸਿੰਘ ’ਤੇ ਲੱਗੇ ਦੋਸ਼ਾਂ ਦੀ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਕੀਤੀ ਨਿਖੇਧੀ
Tuesday, Jan 28, 2025 - 04:46 AM (IST)

ਜਲੰਧਰ (ਮ੍ਰਿਦੁਲ)- ''ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਸਿੱਖ ਪੰਥ ਦੇ ਧਾਰਮਿਕ ਅਤੇ ਸਿਆਸੀ ਖੇਤਰ ਵਿਚ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੇ ਵਿਵਾਦਾਂ ਵਿਚ ਗਿਆਨੀ ਹਰਪ੍ਰੀਤ ਸਿੰਘ ਨੂੰ ਬਦਲੇ ਦੀ ਭਾਵਨਾ ਕਾਰਨ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਗਿਆ ਹੈ। ਜਿਸ ਦੀ ਸਿੱਖ ਪੰਥ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ। ਸਮੂਹ ਸਿੱਖ ਪੰਥ ਇਸ ਔਖੀ ਘੜੀ ਵਿਚ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਹੈ।'' ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ ਤੇ ਹੋਰ ਆਗੂਆਂ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ।
ਉਕਤ ਆਗੂਆਂ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨਾਲ ਨਿੱਜੀ ਰੰਜਿਸ਼ ਕਾਰਨ ਬਦਸਲੂਕੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਕਾਰਨ ਸਮੂਹ ਸਿੱਖ ਕੌਮ ਨਮੋਸ਼ੀ ਮਹਿਸੂਸ ਕਰ ਰਹੀ ਹੈ। ਸਿੰਘ ਸਾਹਿਬਾਨ ਵੱਲੋਂ 28 ਜਨਵਰੀ ਨੂੰ ਹੋਣ ਵਾਲੀ ਇਕੱਤਰਤਾ ਅਤੇ ਮੀਟਿੰਗ ਦੀ ਤਰੀਕ ਮੁਲਤਵੀ ਕਰ ਦਿੱਤੀ ਗਈ ਹੈ, ਜਿਸ ਕਾਰਨ ਸੰਗਤਾਂ ਦੇ ਮਨਾਂ ’ਚ ਰੋਸ ਪੈਦਾ ਹੋ ਗਿਆ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਮੰਨਣ ਤੋਂ ਆਨਾਕਾਨੀ ਕਰ ਰਹੀ ਹੈ। ਅਕਾਲੀ ਆਗੂ ਮੀਰੀ-ਪੀਰੀ ਦੇ ਸਿਧਾਂਤ ਨੂੰ ਚੁਣੌਤੀ ਦੇ ਰਹੇ ਸਨ, ਇਸ ਲਈ ਸਿੰਘ ਸਾਹਿਬਾਨ ਦੀ ਮੀਟਿੰਗ ਜ਼ਰੂਰੀ ਸੀ।
ਇਹ ਵੀ ਪੜ੍ਹੋ- ਜਲੰਧਰ-ਲੁਧਿਆਣਾ ਮਗਰੋਂ ਇਨ੍ਹਾਂ ਜ਼ਿਲ੍ਹਿਆਂ 'ਚ ਵੀ ਬੰਦ ਦੀ ਕਾਲ, ਲਾਊਡਸਪੀਕਰਾਂ 'ਤੇ ਹੋ ਰਹੀ Announcement
ਗਿਆਨੀ ਰਘੁਬੀਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਦੀ ਭਰਤੀ ਮੁਹਿੰਮ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ 7 ਮੈਂਬਰੀ ਕਮੇਟੀ ਦੀ ਨਿਗਰਾਨੀ ਹੇਠ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨਾਲ ਜੋ ਮਾੜਾ ਵਿਵਹਾਰ ਕੀਤਾ ਜਾ ਰਿਹਾ ਹੈ, ਉਹ ਗਲਤ ਹੈ, ਉਨ੍ਹਾਂ ਦਾ ਮਾਣ-ਸਨਮਾਨ ਕਾਇਮ ਰੱਖਿਆ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ- Dr. BR ਅੰਬੇਡਕਰ ਮੂਰਤੀ ਮਾਮਲੇ 'ਚ ਭੱਖ਼ ਗਿਆ ਮਾਹੌਲ, ਪੁਲਸ ਨੇ ਸ਼ਾਂਤੀ ਲਈ SC ਭਾਈਚਾਰੇ ਨਾਲ ਕੀਤੀ ਮੁਲਾਕਾਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e