ਸ਼ਿਵ ਮੰਦਿਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

06/16/2019 2:15:58 PM

ਜਲੰਧਰ (ਸੋਨੂੰ)— ਇਥੋਂ ਦੇ ਸੋਢਲ ਫਾਟਕ ਨੇੜੇ ਮੁਹੱਲਾ ਚੰਦਨ ਨਗਰ 'ਚ ਸਥਿਤ ਸ਼ਿਵ ਮੰਦਿਰ ਨੂੰ ਚੋਰਾਂ ਨੇ ਨਿਸ਼ਾਨਾ ਬਣਾਉਂਦੇ ਹੋਏ 5 ਚਾਂਦੀ ਦੇ ਮੁਕੁਟ, ਇਕ ਸੋਨੇ ਦੀ ਨੱਥ, 1 ਸ਼ਤਰ ਅਤੇ 3 ਗੋਲਕਾਂ ਦੇ ਤਾਲੇ ਤੋੜ ਕੇ ਚੜਾਵਾ ਚੋਰੀ ਕਰ ਲਿਆ। ਇਸ ਦਾ ਪਤਾ ਅੱਜ ਸਵੇਰੇ ਉਸ ਸਮੇਂ ਲੱਗਾ ਜਦੋਂ ਮੱਥਾ ਟੇਕਣ ਲਈ ਲੋਕ ਪਹੁੰਚੇ ਤਾਂ ਉਨ੍ਹਾਂ ਨੇ ਦੇਖਿਆ ਕਿ ਮੰਦਿਰ ਦੇ ਤਾਲੇ ਟੁੱਟੇ ਪਏ ਸਨ ਅਤੇ ਸਾਰਾ ਸਾਮਾਨ ਖਿਲਰਿਆ ਪਿਆ ਸੀ।

ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਮੰਦਿਰ ਪ੍ਰਬੰਧਕ ਕਮੇਟੀ ਨੂੰ ਦਿੱਤੀ। ਕਮੇਟੀ ਦੇ ਮੈਂਬਰਾਂ ਨੇ ਮੌਕੇ 'ਤੇ ਪਹੁੰਚ ਕੇ ਦੇਖਿਆ ਤਾਂ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਮੌਕੇ 'ਤੇ ਪਹੁੰਚੀ ਥਾਣਾ ਡਿਵੀਜ਼ਨ ਨੰਬਰ ਦੋ ਦੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

shivani attri

This news is Content Editor shivani attri