ਸ਼ਿਵ ਸੈਨਾ ਦੀ ਰੋਸ ਰੈਲੀ ''ਚ ਰੈਫਰੈਂਡਮ-2020 ਖਿਲਾਫ ਪ੍ਰਦਰਸ਼ਨ

08/03/2019 1:39:55 PM

ਜਲੰਧਰ (ਪੁਨੀਤ)—ਸ਼ਿਵ ਸੈਨਾ ਸਮਾਜਵਾਦੀ ਵਲੋਂ ਰੈਫਰੈਂਡਮ-2020 ਖਿਲਾਫ ਰੋਸ ਰੈਲੀ ਕੱਢਦਿਆਂ ਪ੍ਰਦਰਸ਼ਨ ਕੀਤਾ ਗਿਆ। ਰਾਸ਼ਟਰੀ ਪ੍ਰਧਾਨ ਕਮਲੇਸ਼ ਭਾਰਦਵਾਜ ਦੀ ਅਗਵਾਈ ਵਿਚ ਕੰਪਨੀ ਬਾਗ ਚੌਕ ਕੋਲ ਕੱਢੀ ਗਈ ਰੈਲੀ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਵਿਦੇਸ਼ੀ ਤਾਕਤਾਂ ਪੰਜਾਬ ਵਿਚ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ।
ਚੇਅਰਮੈਨ ਪੰਜਾਬ ਨਰਿੰਦਰ ਥਾਪਰ ਨੇ ਕਿਹਾ ਕਿ ਅੱਤਵਾਦ ਦਾ ਸੰਤਾਪ ਝੱਲ ਚੁੱਕੇ ਪੰਜਾਬ 'ਚ ਮਾਹੌਲ ਖਰਾਬ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਜੋ ਲੋਕ ਰੈਫਰੈਂਡਮ-2020 ਦਾ ਸਮਰਥਨ ਕਰ ਰਹੇ ਹਨ, ਉਨ੍ਹਾਂ ਖਿਲਾਫ ਦੇਸ਼ ਧ੍ਰੋਹ ਦਾ ਪਰਚਾ ਦਰਜ ਕਰਨਾ ਚਾਹੀਦਾ ਹੈ ਅਤੇ ਜੋ ਲੋਕ ਵਿਦੇਸ਼ਾਂ ਵਿਚ ਬੈਠ ਕੇ ਰੈਫਰੈਂਡਮ-2020 ਦਾ ਸਮਰਥਨ ਕਰ ਰਹੇ ਹਨ, ਉਨ੍ਹਾਂ ਦੇ ਭਾਰਤ ਆਉਣ 'ਤੇ ਪੂਰਨ ਪਾਬੰਦੀ ਲਾਈ ਜਾਵੇ ਤਾਂ ਜੋ ਅਜਿਹੇ ਲੋਕਾਂ ਨੂੰ ਸਬਕ ਮਿਲ ਸਕੇ।

ਉੱਤਰ ਭਾਰਤ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਰਾਜੇਸ਼ ਰਿੰਕੂ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਕਈ ਸ਼ਿਵ ਸੈਨਿਕਾਂ ਦੀ ਹੱਤਿਆ ਕਰ ਦਿੱਤੀ ਗਈ ਪਰ ਇਸ ਦੇ ਬਾਵਜੂਦ ਪੰਜਾਬ ਸਰਕਾਰ ਵਲੋਂ ਸ਼ਿਵ ਸੈਨਾ ਆਗੂਆਂ ਦੀ ਸੁਰੱਖਿਆ ਵਾਪਸ ਲੈ ਲਈ ਗਈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਜੇਕਰ ਕਿਸੇ ਸ਼ਿਵ ਸੈਨਿਕ ਨੂੰ ਨੁਕਸਾਨ ਪਹੁੰਚਿਆ ਤਾਂ ਉਸ ਦੇ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ। ਇਸ ਮੌਕੇ ਚੇਅਰਪਰਸਨ ਪੰਜਾਬ ਰੁਪਾਲੀ ਥਾਪਰ, ਊਸ਼ਾ ਮਾਹੀ, ਅਸ਼ਵਨੀ ਬੰਟੀ ਸਣੇ ਵੱਡੀ ਗਿਣਤੀ ਵਿਚ ਸ਼ਿਵ ਸੈਨਿਕ ਮੌਜੂਦ ਸਨ।


Shyna

Content Editor

Related News