ਸ਼ਿਵ ਸੈਨਾ ਆਗੂ ਦਾ ਪੁੱਤਰ ਗ੍ਰਿਫ਼ਤਾਰ, ਜਾਣੋ ਕੀ ਹੈ ਮਾਮਲਾ

07/28/2022 11:09:45 PM

ਜਲੰਧਰ (ਰਮਨ) : ਸ਼ਿਵ ਸੈਨਾ ਆਗੂ ਨਰਿੰਦਰ ਥਾਪਰ ਦੇ ਪੁੱਤਰ ਰਾਮ ਕ੍ਰਿਸ਼ਨ ਨੂੰ ਥਾਣਾ ਨੰਬਰ 4 ਦੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਰਾਮ ਕ੍ਰਿਸ਼ਨ ਖ਼ਿਲਾਫ਼ ਕੁਝ ਦਿਨ ਪਹਿਲਾਂ ਮਖਦੂਮਪੁਰਾ ’ਚ ਇਕ ਘਰ ’ਚ ਦਾਖ਼ਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਤੇ ਭੰਨ ਤੋੜ ਕਰਨ ਦੇ ਦੋਸ਼ਾਂ ’ਚ ਕੁਝ ਦਿਨ ਪਹਿਲਾਂ ਹੀ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ’ਚ ਪੁਲਸ ਨੇ ਸ਼ਿਵ ਸੈਨਾ ਆਗੂ ਨਰਿੰਦਰ ਥਾਪਰ ਦੇ ਪੁੱਤਰ ਰਾਮ ਕ੍ਰਿਸ਼ਨ ਵਾਸੀ ਮਖਦੂਮਪੁਰਾ ਸਮੇਤ ਮੰਥਨ ਰਿਤਿਕ ਅਤੇ 2 ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਧਾਰਾ 323, 452, 148, 149, 427 ਆਈ.ਪੀ.ਸੀ. ਤਹਿਤ ਕੇਸ ਦਰਜ ਕੀਤਾ ਸੀ।

ਇਹ ਵੀ ਪੜ੍ਹੋ : ਮਰਹੂਮ ਸਿੱਧੂ ਮੂਸੇਵਾਲਾ ਦੀ ਮਾਂ ਨੇ ਬਾਂਹ ’ਤੇ ਬਣਵਾਇਆ ਪੁੱਤ ਦੇ ਨਾਂ ਦਾ ਟੈਟੂ

ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਰਾਹੁਲ ਵਾਸੀ ਮਖਦੂਮਪੁਰਾ ਨੇ ਦੋਸ਼ ਲਾਇਆ ਸੀ ਕਿ ਉਕਤ ਮੁਲਜ਼ਮਾਂ ਨੇ ਪੁਰਾਣੀ ਰੰਜਿਸ਼ ਕਾਰਨ ਦੋ ਮਹੀਨੇ ਪਹਿਲਾਂ ਉਸ ਦੇ ਘਰ ’ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਵੀ ਕੀਤਾ ਸੀ। ਥਾਣਾ 4 ਦੇ ਇੰਚਾਰਜ ਕਮਲਜੀਤ ਸਿੰਘ ਦਾ ਕਹਿਣਾ ਹੈ ਕਿ ਇਹ ਕੇਸ ਗੈਰ-ਜ਼ਮਾਨਤੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੇ ਬਾਕੀ ਮੁਲਜ਼ਮਾਂ ਦੀ ਵੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।


Manoj

Content Editor

Related News