''ਯੁੱਧ ਨਸ਼ਿਆਂ ਵਿਰੁੱਧ'' ਮੁਹਿੰਮ ਤਹਿਤ ਵੱਧ ਤੋਂ ਵੱਧ ਕੰਮ ਕੀਤਾ ਜਾਵੇਗਾ: ਐੱਸ. ਐੱਚ. ਓ. ਰਣਜੀਤ ਸਿੰਘ

Friday, Jun 13, 2025 - 03:18 PM (IST)

''ਯੁੱਧ ਨਸ਼ਿਆਂ ਵਿਰੁੱਧ'' ਮੁਹਿੰਮ ਤਹਿਤ ਵੱਧ ਤੋਂ ਵੱਧ ਕੰਮ ਕੀਤਾ ਜਾਵੇਗਾ: ਐੱਸ. ਐੱਚ. ਓ. ਰਣਜੀਤ ਸਿੰਘ

ਭੁਲੱਥ (ਰਜਿੰਦਰ)- ਥਾਣਾ ਭੁਲੱਥ ਦੇ ਐੱਸ. ਐੱਚ. ਓ. ਰਮਨਦੀਪ ਕੁਮਾਰ ਦੀ ਡੀ. ਐੱਸ. ਪੀ. ਵੱਜੋਂ ਤਰੱਕੀ ਹੋਣ ਉਪਰੰਤ ਸਬ ਇੰਸਪੈਕਟਰ ਰਣਜੀਤ ਸਿੰਘ ਨੇ ਅੱਜ ਥਾਣਾ ਭੁਲੱਥ ਦੇ ਨਵੇਂ ਐੱਸ. ਐੱਚ. ਓ. ਦੇ ਤੌਰ 'ਤੇ ਅਹੁਦਾ ਸੰਭਾਲ ਕੇ ਕੰਮਕਾਜ ਸ਼ੁਰੂ ਕਰ ਦਿੱਤਾ ਹੈ। ਇਥੇ ਇਹ ਦੱਸਣਯੋਗ ਹੈ ਕਿ ਸਬ ਇੰਸਪੈਕਟਰ ਰਣਜੀਤ ਸਿੰਘ ਇਸ ਤੋਂ ਪਹਿਲਾਂ ਥਾਣਾ ਬੇਗੋਵਾਲ ਵਿਖੇ ਐੱਸ. ਐੱਚ. ਓ. ਰਹਿ ਚੁੱਕੇ ਹਨ।

ਅਹੁਦਾ ਸੰਭਾਲਣ ਮੌਕੇ ਨਵੇਂ ਐੱਸ. ਐੱਚ. ਓ. ਰਣਜੀਤ ਸਿੰਘ ਨੇ ਕਿਹਾ ਕਿ ਐੱਸ. ਐੱਸ. ਪੀ. ਕਪੂਰਥਲਾ ਗੌਰਵ ਤੂਰਾ ਦੇ ਹੁਕਮਾਂ ਅਤੇ ਡੀ. ਐੱਸ. ਪੀ. ਭੁਲੱਥ ਕਰਨੈਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਥਾਣਾ ਭੁਲੱਥ ਦੇ ਇਲਾਕੇ ਵਿਚ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਵੱਧ ਤੋਂ ਵੱਧ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆ ਦੇ ਮਾਮਲੇ ਵਿਚ ਪੂਰੀ ਸਖਤੀ ਕੀਤੀ ਜਾਵੇਗੀ ਅਤੇ ਨਸ਼ਾ ਵੇਚਣ ਵਾਲਿਆ ਨੂੰ ਫੜ੍ਹ ਕੇ ਸਲਾਖਾ ਪਿੱਛੇ ਭੇਜਿਆ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ 'ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਲਬ ਕੀਤੇ ਜੇ. ਈਜ਼ ਤੇ ਐੱਸ. ਡੀ. ਓਜ਼

ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾਮਲੇ ਵਿਚ ਪਬਲਿਕ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ। ਇਸ ਲਈ ਲੋਕਾਂ ਨੂੰ ਵੀ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਤੁਹਾਡੇ ਆਸ-ਪਾਸ ਕੋਈ ਨਸ਼ੇ ਦਾ ਕਾਰੋਬਾਰ ਕਰਦਾ ਹੈ ਤਾਂ ਇਸ ਸੰਬੰਧੀ ਸੂਚਨਾ ਥਾਣਾ ਭੁਲੱਥ ਵਿਖੇ ਦਿੱਤੀ ਜਾਵੇ। ਨਸ਼ਿਆਂ ਸੰਬੰਧੀ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਨੂੰ ਪੂਰੀ ਤਰ੍ਹਾਂ ਨਾਲ ਗੁਪਤ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ: ਗਰਮੀ ਨੇ ਤੋੜੇ ਰਿਕਾਰਡ, ਪੰਜਾਬ ਤੇ ਹਰਿਆਣਾ ’ਚ ਸਭ ਤੋਂ ਗਰਮ ਚੰਡੀਗੜ੍ਹ ਦੀਆਂ ਰਾਤਾਂ, Red Alert ਜਾਰੀ

ਉਨ੍ਹਾਂ ਕਿਹਾ ਕਿ ਹਰੇਕ ਚੰਗੇ ਅਕਸ ਵਾਲੇ ਨਾਗਰਿਕ ਦਾ ਥਾਣੇ ਵਿਚ ਮਾਣ ਸਤਿਕਾਰ ਕੀਤਾ ਜਾਵੇਗਾ ਅਤੇ ਸ਼ਰਾਰਤੀ ਅਨਸਰਾਂ ਨੂੰ ਤਾੜਨਾ ਕੀਤੀ ਜਾਂਦੀ ਹੈ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ ਆ ਜਾਣ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਟ੍ਰੈਫਿਕ ਜਾਮ ਦੀ ਸਮੱਸਿਆ ਸੰਬੰਧੀ ਦੁਕਾਨਦਾਰਾਂ ਨਾਲ ਵੀ ਮੀਟਿੰਗ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਸ਼ਹਿਰ ਵਿਚ ਮੇਨ ਸੜਕ ''ਤੇ ਗੱਡੀਆਂ ਦੀ ਪਾਰਕਿੰਗ ਨਾ ਕੀਤੀ ਜਾਵੇ, ਕਿਉਂਕਿ ਇਨ੍ਹਾਂ ਥਾਵਾਂ ''ਤੇ ਨਾਜਾਇਜ਼ ਪਾਰਕਿੰਗ ਹੋਣ ਨਾਲ ਸ਼ਹਿਰ ਵਿਚ ਟ੍ਰੈਫਿਕ ਜਾਮ ਵਰਗੇ ਹਾਲਾਤ ਬਣਦੇ ਹਨ। ਉਨ੍ਹਾਂ ਹੋਰ ਕਿਹਾ ਕਿ ਬੁਲੇਟ ਮੋਟਰ ਸਾਈਕਲਾਂ ਰਾਹੀ ਪਟਾਕੇ ਵਜਾਉਣ ਵਾਲਿਆਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਵੱਡੀ ਵਾਰਦਾਤ! ਦੋ ਧਿਰਾਂ ਵਿਚਾਲੇ ਪਥਰਾਅ ਮਗਰੋਂ ਚੱਲੀਆਂ ਗੋਲ਼ੀਆਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News