ਦੁਕਾਨ ਨੂੰ ਅੱਗ ਲੱਗਣ ਕਾਰਣ ਲੱਖਾਂ ਦਾ ਨੁਕਸਾਨ

Friday, Jul 19, 2019 - 12:47 PM (IST)

ਦੁਕਾਨ ਨੂੰ ਅੱਗ ਲੱਗਣ ਕਾਰਣ ਲੱਖਾਂ ਦਾ ਨੁਕਸਾਨ

ਦਸੂਹਾ (ਝਾਵਰ)—ਸਥਾਨਕ ਪੁਰਾਣੀ ਸਬਜ਼ੀ ਮੰਡੀ ਬਾਜ਼ਾਰ ਵਿਖੇ ਪੁਰੀ ਕਲਾਥ ਹਾਊਸ ਵਿਖੇ ਬਿਜਲੀ ਦੇ ਸ਼ਾਟ ਸਰਕਟ ਨਾਲ ਅੱਗ ਲੱਗਣ ਕਾਰਣ ਦੁਕਾਨ ਦੀ ਦੂਜੀ ਮੰਜ਼ਿਲ 'ਤੇ ਗਰਮ ਸੂਟ ਅਤੇ ਹੋਰ ਕੱਪੜਿਆਂ ਨੂੰ ਅੱਗ ਲੱਗਣ ਕਾਰਣ ਦੁਕਾਨ ਅੰਦਰ ਧੂੰਆਂ ਹੀ ਧੂੰਆਂ ਫੈਲ ਗਿਆ। ਦੁਕਾਨ ਦੇ ਮਾਲਕ ਸੁਭਾਸ਼ ਪੁਰੀ ਨੇ ਦੱਸਿਆ ਕਿ ਬਾਜ਼ਾਰ ਦੇ ਦੁਕਾਨਦਾਰਾਂ ਨੇ ਬਾਲਟੀਆਂ ਨਾਲ ਪਾਣੀ ਸੁੱਟ ਕੇ ਅੱਗ 'ਤੇ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਇਸ ਅੱਗ ਨਾਲ ਉਸ ਦਾ 7 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਸਬੰਧੀ ਦਸੂਹਾ ਪੁਲਸ ਨੇ ਘਟਨਾ ਦਾ ਨਿਰੀਖਣ ਕਰਨ ਉਪਰੰਤ ਰਿਪੋਰਟ ਦਰਜ ਕਰ ਲਈ ਹੈ। ਇਸ ਸਬੰਧੀ ਪੁਲਸ ਨੂੰ ਲਿਖਤੀ ਸੂਚਨਾ ਵੀ ਦਿੱਤੀ ਗਈ ਹੈ।


author

Shyna

Content Editor

Related News