ਕਰਿਆਨੇ ਦੀ ਦੁਕਾਨ ''ਤੇ ਤੀਜੀ ਮੰਜ਼ਿਲ ''ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ

Sunday, Jun 20, 2021 - 10:25 AM (IST)

ਕਰਿਆਨੇ ਦੀ ਦੁਕਾਨ ''ਤੇ ਤੀਜੀ ਮੰਜ਼ਿਲ ''ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)- ਸਬਜ਼ੀ ਮੰਡੀ ਟਾਂਡਾ ਸਥਿਤ ਡਿੰਪੀ ਕਰਿਆਨਾ ਸਟੋਰ ਦੀ ਤੀਜੀ ਮੰਜ਼ਿਲ 'ਤੇ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਕਰਿਆਨੇ ਦਾ ਸਾਮਾਨ ਸੜ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਡਿੰਪੀ ਕਰਿਆਨਾ ਸਟੋਰ ਦੇ ਮਾਲਕ ਪ੍ਰਦੀਪ ਕੁਮਾਰ ਪੁੱਤਰ ਨਰੇਸ਼ ਕੁਮਾਰ ਚਾਵਲਾ ਵਾਸੀ ਵਾਰਡ ਨੰਬਰ 14 ਅਹੀਆਪੁਰ ਨੇ ਦੱਸਿਆ ਕਿ ਸਵੇਰੇ ਕਰੀਬ 3.30 ਵਜੇ ਸ਼ਾਰਟ ਸਰਕਟ ਕਾਰਨ ਦੁਕਾਨ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ ਕਾਰਨ ਅੰਦਰ ਪਿਆ ਉਸ ਦਾ ਕਰਿਆਨੇ ਦਾ ਸਾਮਾਨ ਸੜ ਗਿਆ ਅਤੇ ਅਗਜਨੀ ਦੀ ਇਸ ਘਟਨਾ ਵਿੱਚ ਉਸ ਦਾ ਕਰੀਬ 8 ਤੋਂ 10 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਦਰਦਨਾਕ ਹਾਦਸਾ, ਪਲਾਂ 'ਚ ਉਜੜਿਆ ਪਰਿਵਾਰ, ਕਰੰਟ ਲੱਗਣ ਨਾਲ ਮਾਂ-ਧੀ ਦੀ ਮੌਤ

PunjabKesari

ਅੱਗ ਇੰਨੀ ਭਿਆਨਕ ਸੀ ਕਿ ਵੇਖਦੇ ਹੀ ਵੇਖਦੇ ਵਿਕਰਾਲ ਰੂਪ ਧਾਰਨ ਕਰ ਗਈ ਅਤੇ ਹੁਸ਼ਿਆਰਪੁਰ ਸਮੇਤ ਦਸੂਹਾ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਫ਼ੀ ਜੱਦੋ-ਜਹਿਦ ਉਪਰੰਤ ਸਵੇਰੇ 5.30 ਵਜੇ ਦੇ ਕਰੀਬ ਭਿਆਨਕ ਅੱਗ 'ਤੇ ਕਾਬੂ ਪਾਇਆ। ਟਾਂਡਾ ਪੁਲਸ ਦੇ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਬੇਗੋਵਾਲ 'ਚ ਖ਼ੌਫ਼ਨਾਕ ਵਾਰਦਾਤ, 23 ਸਾਲ ਦੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News