ਚੋਰਾਂ ਨੇ ਦੁਕਾਨ ਨੂੰ ਬਣਾਇਆ ਨਿਸ਼ਾਨਾ, ਲੁੱਟੀ 2 ਲੱਖ ਦੀ ਨਕਦੀ

Wednesday, Jan 26, 2022 - 07:05 PM (IST)

ਚੋਰਾਂ ਨੇ ਦੁਕਾਨ ਨੂੰ ਬਣਾਇਆ ਨਿਸ਼ਾਨਾ, ਲੁੱਟੀ 2 ਲੱਖ ਦੀ ਨਕਦੀ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ)- ਪਿੰਡ ਖੁੱਡਾ ਸਥਿਤ ਅੱਜ ਤੜਕਸਾਰ ਚੋਰਾਂ ਨੇ ਇਕ ਦੁਕਾਨ ਨੂੰ ਚੋਰੀ ਦਾ ਨਿਸ਼ਾਨਾ ਬਣਾਉਂਦੇ ਹੋਏ ਦੋ ਲੱਖ ਰੁਪਏ ਦੀ ਨਕਦੀ ਅਤੇ ਹੋਰ ਸਾਮਾਨ ਚੋਰੀ ਕਰ ਲਿਆ। ਚੋਰੀ ਦੀ ਸਮੁੱਚੀ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋਈ ਹੈ।

PunjabKesari

ਇਸ ਸਬੰਧੀ ਜਾਣਕਾਰੀ ਦਿੰਦਿਆਂ ਚੋਰੀ ਦਾ ਸ਼ਿਕਾਰ ਹੋਏ ਦੁਕਾਨਦਾਰ ਵਰਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਜੀਆ ਨੱਥਾ ਨੇ ਦੱਸਿਆ ਕਿ ਚੋਰਾਂ ਨੇ ਦੁਕਾਨ ਦੇ ਤਾਲੇ ਤੋੜ ਕੇ ਅੰਦਰ ਦਾਖ਼ਲ ਹੁੰਦੇ ਹੋਏ ਅਤੇ ਦੁਕਾਨ ਵਿੱਚ ਪਈ ਦੋ ਲੱਖ ਰੁਪਏ ਦੀ ਨਕਦੀ ਲੈਪਟਾਪ ਅਤੇ ਹੋਰ ਸਾਮਾਨ ਚੋਰੀ ਕਰ ਲਿਆ। ਚੋਰੀ ਦੀ ਇਸ ਵਾਰਦਾਤ ਸਬੰਧੀ ਸੂਚਨਾ ਮਿਲਣ 'ਤੇ ਟਾਂਡਾ ਮੁਖੀ ਟਾਂਡਾ ਹਰਮਿੰਦਰ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਤਫਤੀਸ਼ ਸ਼ੁਰੂ ਕਰਦਿਆਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਅਨੁਸਾਰ ਚੋਰਾਂ ਨੇ ਹੋਰਨਾਂ ਦੁਕਾਨਾਂ ਨੂੰ ਵੀ ਚੋਰੀ ਦਾ ਨਿਸ਼ਾਨਾ ਬਣਾਉਣ ਦੀ ਨੀਅਤ ਨਾਲ ਦੁਕਾਨਾਂ ਦੇ ਤਾਲੇ ਤੋੜੇ ਪਰ ਚੋਰ ਹੋਰ ਵਾਰਦਾਤ ਨੂੰ ਅੰਜਾਮ ਦੇਣ ਵਿਚ ਅਸਫ਼ਲ ਰਹੇ। 


author

shivani attri

Content Editor

Related News