ਚੋਰਾਂ ਨੇ ਦੁਕਾਨ ਨੂੰ ਬਣਾਇਆ ਨਿਸ਼ਾਨਾ, ਹਜ਼ਾਰਾਂ ਰੁਪਏ ਦਾ ਸਾਮਾਨ ਕੀਤਾ ਚੋਰੀ
Thursday, Oct 13, 2022 - 12:10 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਅੱਡਾ ਝਾਂਵਾ ਵਿਖੇ ਬੀਤੀ ਰਾਤ ਚੋਰਾਂ ਨੇ ਮਠਿਆਈ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਹਜ਼ਾਰਾਂ ਰੁਪਏ ਦਾ ਸਾਮਾਨ ਚੋਰੀ ਕਰ ਲਿਆ। ਦੁਕਾਨਦਾਰ ਗੋਪਾਲ ਸਿੰਘ ਪੁੱਤਰ ਮੱਖਣ ਸਿੰਘ ਅਤੇ ਉਸ ਦੀ ਮਾਤਾ ਸਤਵਿੰਦਰ ਕੌਰ ਨੇ ਵਾਸੀ ਪਿੰਡ ਝਾਂਵਾ ਨੇ ਦੱਸਿਆ ਕਿ ਚੋਰ ਦੁਕਾਨ ਦਾ ਦਰਵਾਜਾ ਤੋੜ ਕੇ ਅੰਦਰ ਦਾਖਲ ਹੋਏ ਅਤੇ ਦੁਕਾਨ ਵਿੱਚੋਂ ਮਿਠਾਈਆਂ, ਗੈਸ ਸਿਲੰਡਰ, ਸਿੱਕਿਆਂ ਦੀ ਭਾਣ, ਘਿਓ ਆਦਿ ਕਰਿਆਨੇ ਦਾ ਸਾਮਾਨ ਚੋਰੀ ਕਰਕੇ ਲੈ ਗਏ।
ਇਹ ਵੀ ਪੜ੍ਹੋ: PM ਨਰਿੰਦਰ ਮੋਦੀ ਕੁਝ ਸਮੇਂ ਲਈ ਅੱਜ ਆਦਮਪੁਰ ਰੁਕਣਗੇ, ਹਿਮਾਚਲ ਦੇ ਚੋਣ ਪ੍ਰੋਗਰਾਮਾਂ ’ਚ ਲੈਣਗੇ ਹਿੱਸਾ
ਅੱਜ ਸਵੇਰੇ ਚੋਰੀ ਬਾਰੇ ਪਤਾ ਲੱਗਣ 'ਤੇ ਸਰਪੰਚ ਸੁਖਵਿੰਦਰਜੀਤ ਸਿੰਘ ਝਾਵਰ ਰਾਹੀਂ ਇਸ ਦੀ ਸੂਚਨਾ ਟਾਂਡਾ ਪੁਲਸ ਨੂੰ ਦਿੱਤੀ ਗਈ। ਪੁਲਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਇਸ ਦੁਕਾਨ ਇਸੇ ਸਾਲ ਮਾਰਚ ਮਹੀਨੇ ਵਿਚ ਚੋਰੀ ਹੋਈ ਸੀ ਅਤੇ ਉਸ ਤੋਂ ਪਹਿਲਾਂ ਵੀ ਤਿੰਨ ਵਾਰ ਚੋਰੀ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਸਮਾਰਟ ਸਿਟੀ ਜਲੰਧਰ ’ਚ ਰਹੇ ਇਨ੍ਹਾਂ ਅਫ਼ਸਰਾਂ ’ਤੇ ਹੋ ਸਕਦੈ ਵੱਡਾ ਐਕਸ਼ਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ