ਫਗਵਾੜਾ ਦੇ ਪਾਸ਼ ਨਿਊ ਮਾਡਲ ਟਾਊਨ ਇਲਾਕੇ ਵਿਚ ਦੁਕਾਨ ''ਚ ਹੋਈ ਚੋਰੀ
Friday, Aug 14, 2026 - 01:20 PM (IST)
ਫਗਵਾੜਾ (ਸੋਨੂੰ)- ਫਗਵਾੜਾ ਸ਼ਹਿਰ ਦੇ ਪਾਸ਼ ਨਿਊ ਮਾਡਲ ਟਾਊਨ ਇਲਾਕੇ 'ਚ ਗੁਲਾਟੀ ਕਨਫੈਕਸ਼ਨਰੀ ਸਟੋਰ ਵਿੱਚ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਨੌਜਵਾਨ ਸਟੋਰ ਵਿਚ ਦਾਖ਼ਲ ਹੋਇਆ ਅਤੇ ਕੈਸ਼ ਬਾਕਸ ਵਿੱਚੋਂ ਲਗਭਗ 25,000 ਰੁਪਏ ਚੋਰੀ ਕਰਕੇ ਭੱਜ ਗਿਆ। ਇਹ ਸਾਰੀ ਘਟਨਾ ਸਟੋਰ ਦੇ ਅੰਦਰ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿੱਚ ਕੈਦ ਹੋ ਗਈ। ਦੁਕਾਨ ਮਾਲਕ ਨੂੰ ਵਾਪਸ ਆਉਣ 'ਤੇ ਚੋਰੀ ਦਾ ਪਤਾ ਲੱਗਾ। ਦੁਕਾਨ 'ਤੇ ਮੌਜੂਦ ਇਕ ਔਰਤ ਜਸਪਾਲ ਕੌਰ ਨੇ ਦੱਸਿਆ ਕਿ ਉਹ ਦੁਕਾਨ 'ਚ ਬੈਠੀ ਸੀ। ਇਸ ਦੌਰਾਨ ਉਹ ਕੁਝ ਦੇਰ ਲਈ ਵਾਸ਼ਰੂਮ ਗਈ। ਇਕ ਨੌਜਵਾਨ ਉਸ ਦੇ ਪਿੱਛੋਂ ਦੁਕਾਨ 'ਚ ਦਾਖ਼ਲ ਹੋਇਆ ਅਤੇ ਗੱਲੇ 'ਚੋਂ ਨਕਦੀ ਲੈ ਕੇ ਭੱਜ ਗਿਆ। ਜਦੋਂ ਉਹ ਵਾਪਸ ਆਈ ਤਾਂ ਵੇਖਿਆ ਕਿ ਗੱਲੇ ਵਿੱਚੋਂ ਪੈਸੇ ਗਾਇਬ ਸਨ।
ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ ਨੇ ਬੱਸ ਸਟੈਂਡ 'ਤੇ...
ਘਟਨਾ ਦਾ ਪਤਾ ਲੱਗਣ ਮਗਰੋਂ ਪਰਿਵਾਰ ਨੇ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਕੀਤੀ, ਜਿਸ 'ਚ ਚੋਰੀ ਕਰਨ ਵਾਲੇ ਦੋਸ਼ੀ ਨੌਜਵਾਨ ਨੂੰ ਸਪੱਸ਼ਟ ਤੌਰ 'ਤੇ ਵੇਖਿਆ ਗਿਆ। ਜਸਪਾਲ ਕੌਰ ਦੀ ਧੀ ਸਿਮਰਨਜੀਤ ਕੌਰ ਨੇ ਦੱਸਿਆ ਕਿ ਫਗਵਾੜਾ ਪੁਲਸ ਨੂੰ ਇਕ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਪਰ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ ਹੈ। ਪੀੜਤ ਪਰਿਵਾਰ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸੀ. ਸੀ. ਟੀ. ਵੀ. ਫੁਟੇਜ ਦੇ ਆਧਾਰ 'ਤੇ ਦੋਸ਼ੀ ਦੀ ਪਛਾਣ ਕੀਤੀ ਜਾਵੇ ਅਤੇ ਉਸ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ।
ਇਹ ਵੀ ਪੜ੍ਹੋ: ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
