81 ਹਜ਼ਾਰ ਦੀ ਜਾਅਲੀ ਕਰੰਸੀ ਸਣੇ ਦੁਕਾਨਦਾਰ ਨੂੰ ਕੀਤਾ ਕਾਬੂ, 4 ਦਿਨਾ ਪੁਲਸ ਰਿਮਾਂਡ ’ਤੇ ਭੇਜਿਆ

Thursday, Sep 01, 2022 - 06:17 PM (IST)

81 ਹਜ਼ਾਰ ਦੀ ਜਾਅਲੀ ਕਰੰਸੀ ਸਣੇ ਦੁਕਾਨਦਾਰ ਨੂੰ ਕੀਤਾ ਕਾਬੂ, 4 ਦਿਨਾ ਪੁਲਸ ਰਿਮਾਂਡ ’ਤੇ ਭੇਜਿਆ

ਮੋਗਾ (ਆਜ਼ਾਦ)-ਮੋਗਾ ਪੁਲਸ ਵੱਲੋਂ ਮਾੜੇ ਅਨਸਰਾਂ ਅਤੇ ਗ਼ਲਤ ਧੰਦਾ ਕਰਨ ਵਾਲਿਆਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਸਫ਼ਲਤਾ ਮਿਲੀ, ਜਦੋਂ ਜਾਅਲੀ ਕਰੰਸੀ ਸਣੇ ਇਕ ਦੁਕਾਨਦਾਰ ਨੂੰ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਸ ਮੁਖੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਥਾਣਾ ਕੋਟ ਈਸੇ ਖਾਂ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਨੂੰ ਬੀਤੀ 29 ਅਗਸਤ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਸੀ ਕਿ ਪਿੰਡ ਦਾਤੇਵਾਲ ਨਿਵਾਸੀ ਦੁਕਾਨਦਾਰ ਸਾਹਿਲ ਕੁਮਾਰ ਜਾਅਲੀ ਕਰੰਸੀ ਦਾ ਧੰਦਾ ਕਰਦਾ ਹੈ, ਜਿਸ ’ਤੇ ਪੁਲਸ ਵੱਲੋਂ ਉਸ ਦੇ ਖ਼ਿਲਾਫ਼ ਥਾਣਾ ਕੋਟ ਈਸੇ ਖਾਂ ’ਚ ਮਾਮਲਾ ਦਰਜ ਕੀਤਾ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ : ਹੁਣ ਹਾਈਕੋਰਟ ’ਚ ਪੇਸ਼ ਨਹੀਂ ਹੋਣਗੇ ਪੁਲਸ ਜਾਂਚ ਅਧਿਕਾਰੀ, AG ਘਈ ਨੇ DGP ਨੂੰ ਲਿਖਿਆ ਪੱਤਰ

ਉਨ੍ਹਾਂ ਦੱਸਿਆ ਕਿ ਡੀ. ਐੱਸ. ਪੀ. ਧਰਮਕੋਟ ਰਵਿੰਦਰ ਸਿੰਘ ਦੀ ਅਗਵਾਈ ਹੇਠ ਕਥਿਤ ਦੋਸ਼ੀ ਨੂੰ ਕਾਬੂ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਤਾਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਸਾਹਿਲ ਕੁਮਾਰ ਗਗੜੇ ਕੋਲ ਖੜ੍ਹਾ ਹੈ, ਜਿਸ ’ਤੇ ਉਨ੍ਹਾਂ ਪੁਲਸ ਪਾਰਟੀ ਸਮੇਤ ਉਸ ਨੂੰ ਜਾ ਦਬੋਚਿਆ ਅਤੇ ਉਸ ਕੋਲੋਂ 500-500 ਰੁਪਏ ਦੇ 81 ਹਜ਼ਾਰ ਦੀ ਜਾਅਲੀ ਕਰੰਸੀ ਬਰਾਮਦ ਹੋਈ, ਜਿਸ ਨੂੰ ਪੁਲਸ ਪਾਰਟੀ ਨੇ ਆਪਣੀ ਹਿਰਾਸਤ ’ਚ ਲੈ ਲਿਆ।

ਇਹ ਖ਼ਬਰ ਵੀ ਪੜ੍ਹੋ : ਹੁਣ ਨਹੀਂ ਹੋਵੇਗਾ ਸਰਕਾਰੀ ਬੱਸਾਂ ’ਚੋਂ ਤੇਲ ਚੋਰੀ, ਟਰਾਂਸਪੋਰਟ ਮੰਤਰੀ ਭੁੱਲਰ ਨੇ ਚੁੱਕਿਆ ਅਹਿਮ ਕਦਮ

ਉਨ੍ਹਾਂ ਕਿਹਾ ਕਿ ਥਾਣਾ ਮੁਖੀ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਨੇ ਪੁੱਛਗਿੱਛ ਤੋਂ ਬਾਅਦ ਦੋਸ਼ੀ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰ ਕੇ ਚਾਰ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ, ਜਿਸ ਨੇ ਪੁਲਸ ਨੂੰ ਦੱਸਿਆ ਕਿ ਉਸ ਨੇ ਉਕਤ ਜਾਅਲੀ ਕਰੰਸੀ ਹਰਿਆਣਾ ਦੇ ਇਕ ਵਿਅਕਤੀ ਕੋਲੋਂ ਖ਼ਰੀਦ ਕੀਤੀ ਸੀ। ਪੁਲਸ ਵੱਲੋਂ ਜਾਅਲੀ ਕਰੰਸੀ ਵੇਚਣ ਵਾਲੇ ਹਰਿਆਣਾ ਦੇ ਵਿਅਕਤੀਆਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਕਾਬੂ ਕੀਤਾ ਜਾਵੇਗਾ।
 


author

Manoj

Content Editor

Related News