ਜਲੰਧਰ ਦੇ ਬੋਤਲਾ ਬਾਜ਼ਾਰ ''ਚ ਸੀਵਰੇਜ ਦੀ ਸਮੱਸਿਆ ਤੋਂ ਪਰੇਸ਼ਾਨ ਦੁਕਾਨਦਾਰਾਂ ਨੇ ਕੀਤੀ ਅਪੀਲ
Sunday, Jan 04, 2026 - 04:39 PM (IST)
ਜਲੰਧਰ (ਕੁੰਦਨ, ਪੰਕਜ)- ਜਲੰਧਰ ਦੇ ਪੀਰ ਬੋਤਲਾ ਮਾਰਕੀਟ ਵਿੱਚ ਸੀਵਰੇਜ ਦੀ ਸਮੱਸਿਆ ਕਈ ਦਿਨਾਂ ਤੋਂ ਪ੍ਰੇਸ਼ਾਨ ਕਰ ਰਹੀ ਹੈ। ਮਾਰਕੀਟ ਦੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸੀਵਰੇਜ ਦੀ ਸਮੱਸਿਆ ਬਾਰੇ ਨਗਰ ਨਿਗਮ ਨੂੰ ਵਾਰ-ਵਾਰ ਸ਼ਿਕਾਇਤ ਕੀਤੀ ਹੈ ਪਰ ਸਮੱਸਿਆ ਜਿਉਂ ਦੀ ਤਿਉਂ ਹੈ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਦੁਕਾਨਾਂ ਦੇ ਬਾਹਰ ਖੜ੍ਹੇ ਸੀਵਰੇਜ ਦੇ ਪਾਣੀ ਨੇ ਖ਼ਰੀਦਦਾਰੀ ਕਰਨ ਆਉਣ ਵਾਲੇ ਲੋਕਾਂ ਦੀ ਗਿਣਤੀ ਘਟਾ ਦਿੱਤੀ ਹੈ, ਜਿਸ ਕਾਰਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਇਸ ਸੀਵਰੇਜ ਦੀ ਸਮੱਸਿਆ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ।

ਇਹ ਵੀ ਪੜ੍ਹੋ: ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਹੋ ਗਿਆ ਵੱਡਾ ਬਦਲਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
