ਚੋਰਾਂ ਨੇ 2 ਦੁਕਾਨਾਂ ਦੇ ਤੋੜੇ ਤਾਲੇ, ਵਾਰਦਾਤ ਕੈਮਰੇ ’ਚ ਕੈਦ

02/19/2021 5:48:53 PM

ਜਲੰਧਰ (ਸੁਧੀਰ)–ਸਥਾਨਕ ਵਰਕਸ਼ਾਪ ਚੌਕ ਤੋਂ ਗਾਜ਼ੀ-ਗੁੱਲਾ ਰੋਡ ’ਤੇ ਸਥਿਤ 2 ਹਾਰਡਵੇਅਰ ਦੀਆਂ ਦੁਕਾਨਾਂ ਦੇ ਚੋਰਾਂ ਨੇ ਤਾਲੇ ਤੋੜ ਕੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰ ਲਈ। ਹਾਲਾਂਕਿ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰਿਆਂ ’ਚ ਕੈਦ ਹੋ ਗਈ।

ਇਹ ਵੀ ਪੜ੍ਹੋ : ਕਪੂਰਥਲਾ ਦੇ ਇਤਿਹਾਸਕ ਸ਼ਾਲੀਮਾਰ ਬਾਗ ’ਚੋਂ 2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਮਿਲੀ ਲਾਸ਼

PunjabKesari

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਨੰਬਰ 2 ਦੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕੀਤੀ। ਜੈਨ ਕਾਲੋਨੀ ਨਿਵਾਸੀ ਹਰਜੋਤ ਅਰੋੜਾ ਨੇ ਦੱਸਿਆ ਕਿ ਉਹ ਰੋਜ਼ਾਨਾ ਵਾਂਗ ਬੀਤੀ ਰਾਤ ਆਪਣੀ ਦੁਕਾਨ ਬੰਦ ਕਰ ਕੇ ਗਏ ਸਨ। ਵੀਰਵਾਰ ਸਵੇਰੇ ਜਦੋਂ ਉਹ ਦੁਕਾਨ ’ਤੇ ਆਏ ਤਾਂ ਦੇਖਿਆ ਕਿ ਤਾਲੇ ਟੁੱਟੇ ਪਏ ਸਨ ਅਤੇ ਅੰਦਰ ਗੱਲਾ ਵੀ ਤੋੜਿਆ ਹੋਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੁਕਾਨ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਵੇਖੀ ਤਾਂ ਪਤਾ ਲੱਗਾ ਕਿ 3 ਚੋਰਾਂ ਨੇ ਦੁਕਾਨ ਵਿਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ, ਜਿਨ੍ਹਾਂ ਵਿਚੋਂ ਇਕ ਦੁਕਾਨ ਦੇ ਅੰਦਰ ਦਾਖਲ ਹੋਇਆ ਅਤੇ ਇਕ ਚੋਰ ਦੁਕਾਨ ਦੇ ਬਾਹਰ ਖੜ੍ਹ ਕੇ ਰੇਕੀ ਕਰਦਾ ਰਿਹਾ। ਤੀਜਾ ਚੋਰ ਨੇੜਲੀ ਦੁਕਾਨ ਵਿਚ ਦਾਖਲ ਹੋ ਗਿਆ ਸੀ।

ਇਹ ਵੀ ਪੜ੍ਹੋ : ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਨੂੰ ਕੇਂਦਰ ਸਰਕਾਰ ਵੱਲੋਂ ਰੋਕਣ ’ਤੇ ਜਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਹਰਜੋਤ ਨੇ ਦੱਸਿਆ ਕਿ ਚੋਰ ਉਨ੍ਹਾਂ ਦੀ ਦੁਕਾਨ ਵਿਚੋਂ 25 ਹਜ਼ਾਰ, ਜਦੋਂ ਕਿ ਨੇੜਲੀ ਦੁਕਾਨ ਵਿਚੋਂ ਕਰੀਬ 60 ਹਜ਼ਾਰ ਰੁਪਏ ਚੋਰੀ ਕਰ ਕੇ ਲੈ ਗਏ। ਦੂਜੇ ਪਾਸੇ ਸੰਪਰਕ ਕਰਨ ’ਤੇ ਥਾਣਾ ਨੰਬਰ 2 ਦੇ ਇੰਚਾਰਜ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸੀ. ਸੀ. ਟੀ. ਵੀ. ਫੁਟੇਜ ਕਬਜ਼ੇ ਵਿਚ ਲੈ ਲਈ ਹੈ। ਉਨ੍ਹਾਂ ਦੱਸਿਆ ਕਿ ਫੁਟੇਜ ਵਿਚ ਚੋਰਾਂ ਨੇ ਆਪਣੇ ਮੂੰਹ ਢਕੇ ਹੋਏ ਹਨ। ਪੁਲਸ ਫੁਟੇਜ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਫਰੀਦਕੋਟ ’ਚ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦਾ ਗੋਲੀਆਂ ਮਾਰ ਕੇ ਕਤਲ


shivani attri

Content Editor

Related News