ਜਲੰਧਰ ਦੇ ਮੰਦਿਰਾਂ 'ਚ ਲੱਗੀਆਂ ਜਨਮ ਅਸ਼ਟਮੀ ਦੀਆਂ ਰੌਣਕਾਂ, ਸ਼੍ਰੀ ਵਿਜੇ ਚੋਪੜਾ ਜੀ ਨੇ 'ਲੱਡੂ ਗੋਪਾਲ' ਦਾ ਲਿਆ ਆਸ਼ੀਰਵਾਦ
Thursday, Sep 07, 2023 - 02:42 PM (IST)

ਜਲੰਧਰ- ਦੇਸ਼ ਭਰ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਜਲੰਧਰ ਵਿਚ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਥੇ ਦੱਸ ਦੇਈਏ ਕਿ ਇਸ ਵਾਰ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਦੋ ਦਿਨ ਮਨਾਇਆ ਜਾ ਰਿਹਾ ਹੈ।
ਰਾਤ ਨੂੰ ਸ਼ਹਿਰ ਦੇ ਜੇਲ੍ਹ ਰੋਡ 'ਤੇ ਸਥਿਤ ਮਹਾਲਕਸ਼ਮੀ ਨਾਰਾਇਣ ਮੰਦਿਰ, ਸ਼੍ਰੀ ਜਨਤਾ ਮੰਦਿਰ ਪੱਕਾ ਬਾਗ, ਸ਼੍ਰੀ ਸ਼ਿਵਬਾੜੀ ਮੰਦਿਰ ਮਖਦੂਮਪੁਰਾ, ਸਨਾਤਨ ਧਰਮ ਮੰਦਿਰ ਅਲੀ ਮੁਹੱਲਾ, ਸ਼੍ਰੀ ਗੀਤਾ ਮਾਤਾ ਮੰਦਿਰ ਆਦਰਸ਼ ਨਗਰ ਸਮੇਤ ਕਈ ਵੱਖ-ਵੱਖ ਮੰਦਿਰਾਂ ਵਿੱਚ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਦੇਰ ਰਾਤ ਤੱਕ ਲੋਕ ਮੰਦਰਾਂ ਵਿੱਚ ਨਤਮਸਤਕ ਹੁੰਦੇ ਰਹੇ। ਰਾਤ 12 ਵਜੇ ਲੋਕਾਂ ਨੇ ਆਤਿਸ਼ਬਾਜ਼ੀ ਚਲਾ ਕੇ ‘ਲੱਲਾ’ ਦਾ ਸਵਾਗਤ ਕੀਤਾ। ਇਸ ਮੌਕੇ ਪੰਜਾਬ ਕੇਸਰੀ ਦੇ ਪਦਮ ਸ਼੍ਰੀ ਵਿਜੇ ਚੋਪੜਾ ਦੀ ਵੀ ਵੱਖ-ਵੱਖ ਮੰਦਿਰਾਂ ਵਿਚ ਲੱਡੂ ਗੋਪਾਲ ਜੀ ਦਾ ਆਸ਼ੀਰਵਾਦ ਲੈਣ ਪਹੁੰਚੇ।
ਜਨਮ ਅਸ਼ਟਮੀ ਨੂੰ ਲੈ ਕੇ ਜਿੱਥੇ ਮੰਦਿਰਾਂ ਨੂੰ ਰੰਗ-ਬਿਰੰਗੀਆਂ ਲਾਈਟਾਂ ਅਤੇ ਫੁੱਲਾਂ ਨਾਲ ਸਜਾਇਆ ਗਿਆ, ਉੱਥੇ ਹੀ ਮੰਦਿਰਾਂ ਵਿੱਚ ਸ਼ਾਨਦਾਰ ਝੂਲੇ ਬਣਾ ਕੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਨੂੰ ਝੁੱਲਿਆਂ ਵਿਚ ਬਿਰਾਜਮਾਨ ਕੀਤਾ ਗਿਆ। ਸਵੇਰ ਤੋਂ ਹੀ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਨੂੰ ਝੁਲਾ ਚਲਾ ਕੇ ਅਸ਼ੀਰਵਾਦ ਲੈਣ ਵਾਲੇ ਭਗਤਾਂ ਦੀਆਂ ਮੰਦਿਰਾਂ ਵਿੱਚ ਲੰਬੀਆਂ-ਲੰਬੀਆਂ ਲਾਈਨਾਂ ਲੱਗੀਆਂ ਰਹੀਆਂ। ਕੁਝ ਮੰਦਿਰਾਂ ਵਿੱਚ ਭਗਵਾਨ ਸ਼੍ਰੀ ਕ੍ਰਿਸ਼ਨ ਦੀਆਂ ਲੀਲਾਵਾਂ ਨੂੰ ਵਿਖਾਉਣ ਲਈ ਵਿਸ਼ੇਸ਼ ਮੰਚ ਵੀ ਬਣਾਏ ਗਏ। ਉੱਥੇ ਸਥਾਨਕ ਅਤੇ ਬਾਹਰਲੇ ਕਲਾਕਾਰਾਂ ਨੇ ਨਟਖਟ ਕਾਨ੍ਹਾ ਤੋਂ ਲੈ ਕੇ ਗੋਪੀਆਂ ਨਾਲ ਰਾਸ ਕਰਦੇ ਹੋਏ ਭਗਵਾਨ ਸ਼੍ਰੀ ਕ੍ਰਿਸ਼ਨ ਨੂੰ ਵਿਖਾਇਆ ਗਿਆ ਹੈ।
ਇਹ ਵੀ ਪੜ੍ਹੋ- ਐਡੀਸ਼ਨਲ ਸਰਕਲ ਛੱਡਣ ਵਾਲੇ ਪਟਵਾਰੀਆਂ ’ਤੇ ਡਿੱਗੀ ਇਕ ਹੋਰ ਗਾਜ, ਜਾਰੀ ਹੋਏ ਇਹ ਸਖ਼ਤ ਹੁਕਮ
ਇਹ ਵੀ ਪੜ੍ਹੋ- SHO ਨਵਦੀਪ ਸਿੰਘ ਨੂੰ ਡਿਸਮਿਸ ਕਰਨ ਮਗਰੋਂ ਜਸ਼ਨਬੀਰ ਦਾ ਕੀਤਾ ਗਿਆ ਅੰਤਿਮ ਸੰਸਕਾਰ, ਧਾਹਾਂ ਮਾਰ ਰੋਇਆ ਪਰਿਵਾਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ