ਧਾਰਮਿਕ ਪ੍ਰੋਗਰਾਮ ਕਰਨ ਵਾਲੀਆਂ ਸੰਸਥਾਵਾਂ ਦਾ ਸਨਮਾਨ ਸਮਾਰੋਹ ਅੱਜ

9/15/2019 10:49:23 AM

ਜਲੰਧਰ (ਜ.ਬ.)— ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਸ਼੍ਰੀ ਵਿਜੇ ਚੋਪੜਾ ਜੀ ਦੀ ਅਗਵਾਈ ਹੇਠ ਧਾਰਮਿਕ ਸੰਸਥਾਵਾਂ ਦਾ ਸਨਮਾਨ ਸਮਾਹੋਰ ਅੱਜ ਕੀਤਾ ਜਾ ਰਿਹਾ ਹੈ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ 'ਚ ਸ਼੍ਰੀ ਰਾਮ ਲੀਲਾ, ਦੁਸਹਿਰਾ, ਸ਼੍ਰੀ ਰਾਮ ਕਥਾ, ਸ਼੍ਰੀ ਮਦ ਭਾਗਵਤ ਕਥਾ, ਭਗਵਤੀ ਜਗਰਾਤਾ, ਚੌਕੀ ਤੇ ਘੱਟੋ ਘੱਟ ਇਕ ਸਾਲ ਤੋਂ ਲਗਾਤਾਰ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਵੰਡ ਕਰਨ ਅਤੇ ਸ਼ਹੀਦ ਪਰਿਵਾਰ ਫੰਡ ਦੇ ਜ਼ਰੀਏ ਜੰਮੂ ਕਸ਼ਮੀਰ 'ਚ ਲੋੜਵੰਦਾਂ ਲਈ ਰਾਸ਼ਨ ਸਮੱਗਰੀ ਦਾ ਟਰੱਕ ਭੇਜਣ ਵਾਲੀਆਂ ਸੰਸਥਾਵਾਂ ਨੂੰ ਸਨਮਾਨਿਤ ਕਰਨ ਲਈ ਅੱਜ ਹੋਟਲ ਕਲੱਬ ਕਬਾਨਾ ਫਗਵਾੜਾ-ਜਲੰਧਰ ਜੀ. ਟੀ. ਰੋਡ ਵਿਚ ਆਯੋਜਿਤ ਕੀਤੇ ਜਾ ਰਹੇ ਸਨਮਾਨ ਸਮਾਰੋਹ ਦੀਆਂ ਤਿਆਰੀਆਂ ਸੰਪੂਰਨ ਹੋ ਚੁੱਕੀਆਂ ਹਨ।

ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਪਹੁੰਚੇ ਕਮੇਟੀ ਦੇ ਜਨਰਲ ਸਕੱਤਰ ਅਵਨੀਸ਼ ਅਰੋੜਾ ਤੇ ਪ੍ਰਾਜੈਕਟ ਡਾਇਰੈਕਟਰ ਵਰਿੰਦਰ ਸ਼ਰਮਾ ਨੇ ਪ੍ਰੋਗਰਾਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਰੋਹ 'ਚ ਸ਼ਾਮਲ ਹੋਣ ਵਾਲੀਆਂ ਸੰਸਥਾਵਾਂ ਨੂੰ ਇਕ-ਇਕ ਯਾਦਗਾਰੀ ਚਿੰਨ੍ਹ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨੂੰ ਬੇਨਤੀ ਹੈ ਕਿ ਉਹ ਸੁਰੱਖਿਆ ਦੇ ਮੱਦੇਨਜ਼ਰ ਰਜਿਸਟ੍ਰੇਸ਼ਨ ਲਈ ਆਪਣਾ ਸੱਦਾ-ਪੱਤਰ ਨਾਲ ਲਿਆਉਣ। ਉਨ੍ਹਾਂ ਦੱਸਿਆ ਕਿ ਸੱਦਾ-ਪੱਤਰ ਉਪਰ ਹਰ ਸੰਸਥਾ ਦਾ ਰਜਿਸਟ੍ਰੇਸ਼ਨ ਨੰਬਰ ਲਿਖਿਆ ਹੋਇਆ ਹੈ। ਜਿਸ ਦੀ ਲੋੜ ਰਜਿਸਟ੍ਰੇਸ਼ਨ ਤੇ ਮੈਡੀਕਲ ਚੈੱਕਅਪ ਕੈਂਪ ਦੌਰਾਨ ਪਏਗੀ। ਸਨਮਾਨ ਸਮਾਰੋਹ 'ਚ ਪ੍ਰਸਿੱਧ ਗਾਇਕਾ ਚੰਨ ਕੌਰ ਵਲੋਂ ਪ੍ਰਭੂ ਸ਼੍ਰੀ ਰਾਮ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ। ਸੱਭਿਆਚਾਰਕ ਪ੍ਰੋਗਰਾਮ ਨਟਰਾਜ ਕਲਾ ਕੇਂਦਰ ਦੇ ਬੱਚਿਆਂ ਵਲੋਂ ਪੇਸ਼ ਕੀਤਾ ਜਾਵੇਗਾ। ਉਥੇ ਸਮਾਰੋਹ ਵਿਚ ਸ਼ਾਮਲ ਹੋਣ ਵਾਲੇ ਰਾਮ ਭਗਤਾਂ ਵਿਚੋਂ 20 ਲੱਕੀ ਡਰਾਅ ਕੱਢੇ ਜਾਣਗੇ। ਸਮਾਰੋਹ ਸਥਾਨ 'ਤੇ ਸ਼ਾਮਲ ਹੋਣ ਵਾਲੇ ਰਾਮ ਭਗਤਾਂ ਲਈ ਸਵੇਰੇ ਨਾਸ਼ਤੇ ਤੇ ਦੁਪਹਿਰ ਦੇ ਭੋਜਨ ਦੀ ਵਿਵਸਥਾ ਕੀਤੀ ਗਈ ਹੈ। ਹੋਟਲ ਕਲੱਬ ਕਬਾਨਾ ਦੇ ਮਾਲਕ ਗੋਪਾਲ ਕਿਸ਼ਨ ਚੋਢਾ ਅਤੇ ਡਾਇਰੈਕਟਰ ਹੇਮੰਤ ਸੂਰੀ ਮੁਤਾਬਿਕ ਸਮਾਰੋਹ ਨੂੰ ਲੈ ਕੇ ਹੋਟਲ ਪ੍ਰਬੰਧਨ ਵਲੋਂ ਤਿਆਰੀ ਮੁਕੰਮਲ ਹੈ। ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਸਮਾਰੋਹ 'ਚ ਵੱਖ-ਵੱਖ ਸਿਆਸੀ, ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਰਾਮ ਭਗਤ ਸ਼ਾਮਲ ਹੋ ਰਹੇ ਹਨ। ਤਿਆਰੀਆਂ ਦਾ ਜਾਇਜ਼ਾ ਲੈਣ ਦੌਰਾਨ ਮੁੱਖ ਤੌਰ 'ਤੇ ਪੁਲਸ ਅਧਿਕਾਰੀ ਐੱਸ. ਪੀ. ਫਗਵਾੜਾ ਮਨਵਿੰਦਰ ਸਿੰਘ, ਮੇਅਰ ਫਗਵਾੜਾ ਅਰੁਣ ਖੋਸਲਾ, ਜੋਗਿੰਦਰ ਕ੍ਰਿਸ਼ਨ ਸ਼ਰਮਾ, ਐੱਮ. ਡੀ. ਸੱਭਰਵਾਲ, ਰਮੇਸ਼ ਸਹਿਗਲ, ਪਰਦੀਪ ਛਾਬੜਾ, ਯਸ਼ਪਾਲ ਸਫਰੀ, ਸੁਨੀਲ ਕਪੂਰ, ਸਤੀਸ਼ ਜੋਸ਼ੀ, ਮਨਮੋਹਨ ਕਪੂਰ, ਮੱਟੂ ਸ਼ਰਮਾ, ਨਰਿੰਦਰ ਸ਼ਰਮਾ, ਗੁਲਸ਼ਨ ਅਰੋੜਾ, ਕਿਸ਼ਨ ਲਾਲ ਸ਼ਰਮਾ, ਅਜਮੇਰ ਸਿੰਘ ਬਾਦਲ ਆਦਿ ਸ਼ਾਮਲ ਹੋਏ। ਸਮਾਰੋਹ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਰਵੀਸ਼ ਸੁਗੰਧ ਦੇ ਫੋਨ ਨੰਬਰ 98151-59797 'ਤੇ ਸੰਪਰਕ ਕੀਤਾ ਜਾ ਸਕਦਾ ਹੈ।

ਸਮਾਰੋਹ ਵਿਚ ਹੋਵੇਗਾ ਫ੍ਰੀ ਮੈਡੀਕਲ ਚੈੱਕਅਪ
ਮੈਡੀਕਲ ਕੈਂਪ ਦੇ ਇੰਚਾਰਜ ਡਾ. ਮੁਕੇਸ਼ ਵਾਲੀਆ ਨੇ ਦੱਸਿਆ ਕਿ ਸਮਾਰੋਹ ਵਿਚ ਸ਼ਾਮਲ ਹੋਣ ਵਾਲੇ ਰਾਮ ਭਗਤਾਂ ਲਈ ਫ੍ਰੀ ਮੈਡੀਕਲ ਕੈਂਪ ਲਾਇਆ ਜਾ ਰਿਹਾ ਹੈ। ਜਿਸ ਵਿਚ ਕੁਲਵੰਤ ਸਿੰਘ ਧਾਲੀਵਾਲ ਦੇ ਨਿਰਦੇਸ਼ 'ਤੇ ਵਰਲਡ ਕੈਂਸਰ ਕੇਅਰ ਸੈਂਟਰ ਦੇ ਸਹਿਯੋਗ ਨਾਲ ਕੈਂਸਰ ਦਾ ਫ੍ਰੀ ਚੈੱਕਅਪ ਆਧੁਨਿਕ ਮਸ਼ੀਨਾਂ ਨਾਲ ਕੀਤਾ ਜਾਵੇਗਾ। ਉਥੇ ਲਾਇਨ ਆਈ ਕੇਅਰ ਸੈਂਟਰ ਜੈਤੋ ਵਲੋਂ ਫ੍ਰੀ ਅੱਖਾਂ ਦੀ ਜਾਂਚ ਕੰਪਿਊਟਰ ਰਾਹੀਂ ਤੇ ਡਾ. ਅਰੁਣ ਵਰਮਾ ਤੇ ਗੁਰਪ੍ਰੀਤ ਕੌਰ ਵਲੋਂ ਵੀ ਫ੍ਰੀ ਅੱਖਾਂ ਦਾ ਚੈੱਕਅਪ ਕੀਤਾ ਜਾਵੇਗਾ। ਡਾਇਰੈਕਟਰ ਡਾ. ਚਰਨਜੀਤ ਸਿੰਘ ਪਰੂਥੀ, ਡਾ. ਹਰਨੂਰ ਸਿੰਘ ਪਰੂਥੀ ਦੀ ਦੇਖ-ਰੇਖ ਹੇਠ ਕੈਪੀਟੋਲ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਈ. ਸੀ. ਜੀ. , ਬਲੱਡ ਸ਼ੂਗਰ, ਬਲੱਡ ਪ੍ਰੈਸ਼ਰ, ਬੋਨ ਡੈਂਸਿਟੀ ਦੀ ਜਾਂਚ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕੈਪੀਟੋਲ ਹਸਪਤਾਲ ਵਲੋਂ ਐਮਰਜੈਂਸੀ ਦੇ ਲਈ ਵੈਂਟੀਲੇਟਰ ਲੈਸ ਐਂਬੂਲੈਂਸ ਵੀ ਸਮਾਰੋਹ ਸਥਾਨ 'ਤੇ ਮੌਜੂਦ ਰਹੇਗੀ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ