ਸ਼੍ਰੀ ਰਾਮਨੌਮੀ ਉਤਸਵ ਕਮੇਟੀ ਵੱਲੋਂ ਪੰਜਾਬ ''ਚ ਧਾਰਮਿਕ ਆਯੋਜਨ ਕਰਨ ਵਾਲੀਆਂ ਸੰਸਥਾਵਾਂ ਦਾ ਸਨਮਾਨ ਸਮਾਰੋਹ ਜਲਦ

Thursday, Jul 25, 2024 - 11:18 AM (IST)

ਸ਼੍ਰੀ ਰਾਮਨੌਮੀ ਉਤਸਵ ਕਮੇਟੀ ਵੱਲੋਂ ਪੰਜਾਬ ''ਚ ਧਾਰਮਿਕ ਆਯੋਜਨ ਕਰਨ ਵਾਲੀਆਂ ਸੰਸਥਾਵਾਂ ਦਾ ਸਨਮਾਨ ਸਮਾਰੋਹ ਜਲਦ

ਜਲੰਧਰ (ਪਾਂਡੇ)–ਸ਼੍ਰੀ ਰਾਮਨੌਮੀ ਉਤਸਵ ਕਮੇਟੀ ਵੱਲੋਂ ਸ਼੍ਰੀ ਵਿਜੇ ਚੋਪੜਾ ਦੀ ਪ੍ਰਧਾਨਗੀ ਵਿਚ ਜਲੰਧਰ-ਫਗਵਾੜਾ ਜੀ. ਟੀ. ਰੋਡ ’ਤੇ ਸਥਿਤ ਹੋਟਲ ਕਲੱਬ ਕਬਾਨਾ ਵਿਚ ਪੰਜਾਬ ਭਰ ਵਿਚ ਸ਼੍ਰੀ ਰਾਮਲੀਲਾ, ਰਾਮ ਦਰਬਾਰ, ਦੁਸਹਿਰਾ, ਸ਼੍ਰੀ ਰਾਮ ਕਥਾ, ਸ਼੍ਰੀਮਦ ਭਾਗਵਤ ਕਥਾ, ਜਗਰਾਤਾ, ਚੌਂਕੀ, ਘੱਟ ਤੋਂ ਘੱਟ ਇਕ ਸਾਲ ਤੋਂ ਲਗਾਤਾਰ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਵੰਡਣ ਵਾਲੀਆਂ ਸੰਸਥਾਵਾਂ ਨੂੰ ਸਨਮਾਨਤ ਕਰਨ ਲਈ ਸਨਮਾਨ ਸਮਾਰੋਹ ਜਲਦ ਆਯੋਜਿਤ ਕੀਤਾ ਜਾਵੇਗਾ।

ਸ਼੍ਰੀ ਰਾਮਨੌਮੀ ਉਤਸਵ ਕਮੇਟੀ ਦੇ ਜਨਰਲ ਸਕੱਤਰ ਅਵਨੀਸ਼ ਅਰੋੜਾ ਅਤੇ ਸਨਮਾਨ ਸਮਾਰੋਹ ਦੇ ਪ੍ਰਾਜੈਕਟ ਡਾਇਰੈਕਟਰ ਵਰਿੰਦਰ ਸ਼ਰਮਾ ਨੇ ਕਿਹਾ ਕਿ ਆਯੋਜਿਤ ਹੋਣ ਵਾਲੇ ਸਨਮਾਨ ਸਮਾਰੋਹ ਵਿਚ ਸਾਲ 2023-24 ਵਿਚ ਉਪਰੋਕਤ ਪ੍ਰੋਗਰਾਮ ਕਰਨ ਵਾਲੀਆਂ ਸੰਸਥਾਵਾਂ ਨੂੰ ਸਿਰਫ਼ ਇਕ ਹੀ ਆਯੋਜਨ ਲਈ ਸਨਮਾਨਤ ਕੀਤਾ ਜਾਵੇਗਾ, ਭਾਵੇਂ ਉਨ੍ਹਾਂ ਨੇ ਕਈ ਧਾਰਮਿਕ ਆਯੋਜਨ ਕੀਤੇ ਹੋਣ। ਸਮਾਰੋਹ ਵਿਚ ਸ਼ਾਮਲ ਹੋਣ ਵਾਲੀ ਹਰੇਕ ਸੰਸਥਾ ਨੂੰ ਇਕ ਯਾਦਗਾਰੀ ਚਿੰਨ੍ਹ ਅਤੇ ਉਨ੍ਹਾਂ ਦੇ 3 ਮੈਂਬਰਾਂ ਨੂੰ ਰੋਜ਼ਾਨਾ ਜ਼ਰੂਰੀ ਕੰਮ ਆਉਣ ਵਾਲੀ ਸਮੱਗਰੀ ਯੁਕਤ ਇਕ ਬੈਗ ਅਤੇ ਸਨਮਾਨ ਪੱਤਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ- ਸ਼ੀਤਲ ਅੰਗੂਰਾਲ 'ਤੇ CM ਮਾਨ ਨੇ ਲਈ ਚੁਟਕੀ, ਕਿਹਾ-ਲਾਲਚੀਆਂ ਦੀ ਜਗ੍ਹਾ ‘ਭਗਤ’ ਨੂੰ ਦੇ ਦਿੰਦਾ ਹੈ ਪਰਮਾਤਮਾ

ਸੰਸਥਾਵਾਂ ਆਪਣੇ ਪ੍ਰਧਾਨ ਜਾਂ ਜਨਰਲ ਸਕੱਤਰ ਰਾਹੀਂ ਆਪਣੇ ਵੱਲੋਂ ਕੀਤੇ ਗਏ ਪ੍ਰੋਗਰਾਮ ਦਾ ਸਬੂਤ ਸਮੇਤ ਵੇਰਵਾ, ਸਨਮਾਨਤ ਹੋਣ ਵਾਲੇ 3 ਮੈਂਬਰਾਂ ਦੇ ਨਾਂ ਫਾਰਮ ਵਿਚ ਭਰ ਕੇ 'ਪੰਜਾਬ ਕੇਸਰੀ', 'ਜਗ ਬਾਣੀ' ਦੇ ਸਥਾਨਕ ਪੱਤਰਕਾਰ ਤੋਂ ਤਸਦੀਕ ਕਰਵਾ ਕੇ ਕਮੇਟੀ ਦੇ ਦਫ਼ਤਰ ਹਿੰਦ ਸਮਾਚਾਰ ਭਵਨ, ਸਿਵਲ ਲਾਈਨ ਜਲੰਧਰ ਵਿਚ 10 ਅਗਸਤ ਤਕ ਭੇਜ ਸਕਦੇ ਹਨ। ਧਾਰਮਿਕ ਪ੍ਰੋਗਰਾਮ ਕਰਨ ਵਾਲੀਆਂ ਸੰਸਥਾਵਾਂ (ਕਿਊ. ਆਰ. ਕੋਡ ਸਕੈਨ ਕਰ ਕੇ) ਫਾਰਮ ਡਾਊਨਲੋਡ ਕਰ ਸਕਦੀਆਂ ਹਨ। ਬਿਨਾਂ ਸਬੂਤ ਦੇ ਫਾਰਮ ਸਵੀਕਾਰ ਨਹੀਂ ਕੀਤੇ ਜਾਣਗੇ।
ਸਮਾਰੋਹ ਵਿਚ ਸ਼ਾਮਲ ਹੋਣ ਵਾਲੇ ਸਾਰੇ ਰਾਮ ਭਗਤਾਂ ਦਾ ਮੈਡੀਕਲ ਚੈੱਕਅਪ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਕੀਤਾ ਜਾਵੇਗਾ। ਰਾਮ ਭਗਤਾਂ ਲਈ ਸਵੇਰ ਦਾ ਨਾਸ਼ਤਾ ਅਤੇ ਦੁਪਹਿਰ ਦੇ ਭੋਜਨ ਦੀ ਵਿਵਸਥਾ ਕੀਤੀ ਜਾਵੇਗੀ। ਸਮਾਰੋਹ ਸਬੰਧੀ ਵਿਸ਼ੇਸ਼ ਜਾਣਕਾਰੀ ਲਈ ਰਵੀਸ਼ ਸੁਗੰਧ ਅਤੇ ਪੰਡਿਤ ਹੇਮੰਤ ਸ਼ਰਮਾ ਦੇ ਫੋਨ ਨੰਬਰ 98159-61041 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਰਾਮਲੀਲਾ, ਸ਼੍ਰੀ ਰਾਮ ਕਥਾ, ਸ਼੍ਰੀਮਦ ਭਾਗਵਤ ਕਥਾ, ਜਗਰਾਤਾ, ਚੌਂਕੀ ਅਤੇ ਰਾਸ਼ਨ ਵੰਡਣ ਵਾਲੀਆਂ ਸੰਸਥਾਵਾਂ ਦੇ ਹੀ ਫਾਰਮ ਮੰਨਣਯੋਗ ਹੋਣਗੇ
ਕਮੇਟੀ ਦੇ ਜਨਰਲ ਸਕੱਤਰ ਅਵਨੀਸ਼ ਅਰੋੜਾ ਅਤੇ ਪ੍ਰਾਜੈਕਟ ਡਾਇਰੈਕਟਰ ਵਰਿੰਦਰ ਸ਼ਰਮਾ ਮੁਤਾਬਕ ਸਨਮਾਨ ਸਮਾਰੋਹ ਵਿਚ ਸਨਮਾਨਿਤ ਹੋਣ ਵਾਲੀਆਂ ਸਿਰਫ ਉਨ੍ਹਾਂ ਹੀ ਸੰਸਥਾਵਾਂ ਦੇ ਫਾਰਮ ਸਵੀਕਾਰ ਕੀਤੇ ਜਾਣਗੇ, ਜੋ ਸ਼੍ਰੀ ਰਾਮਲੀਲਾ, ਦੁਸਹਿਰਾ, ਸ਼੍ਰੀ ਰਾਮ ਕਥਾ, ਸ਼੍ਰੀਮਦ ਭਾਗਵਤ ਕਥਾ, ਜਗਰਾਤਾ, ਚੌਂਕੀ ਅਤੇ ਘੱਟ ਤੋਂ ਘੱਟ ਇਕ ਸਾਲ ਤੋਂ ਲਗਾਤਾਰ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਦੀਆਂ ਆ ਰਹੀਆਂ ਹਨ। ਇਸ ਤੋਂ ਇਲਾਵਾ ਹੋਰ ਕੋਈ ਫਾਰਮ ਸਵੀਕਾਰ ਨਹੀਂ ਹੋਵੇਗਾ।

ਇਹ ਵੀ ਪੜ੍ਹੋ- ਅਹਿਮ ਖ਼ਬਰ: ਬਿਜਲੀ ਸਬੰਧੀ ਸ਼ਾਰਟੇਜ ਨੂੰ ਲੈ ਕੇ ਪਾਵਰਕਾਮ ਲੈਣ ਜਾ ਰਿਹੈ ਵੱਡਾ ਫ਼ੈਸਲਾ, ਭਰਤੀ ਦੀ ਤਿਆਰੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

 


author

shivani attri

Content Editor

Related News