ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

06/13/2021 2:18:08 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਕ੍ਰਿਪਾ ਸਦਕਾ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਆਸ਼ਰਮ ਬਾਬਾ ਭਗਤ ਸਿੰਘ ਜੀ ਪਿੰਡ ਮੂਨਕ ਖ਼ੁਰਦ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਸਮੂਹ ਸੰਗਤ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੰਤ ਬਾਬਾ ਸਰੂਪ ਸਿੰਘ ਜੀ ਚੰਡੀਗਡ਼੍ਹ ਵਾਲਿਆਂ ਨੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਦੇ ਹੋਏ ਗੁਰੂ ਚਰਨਾਂ ਨਾਲ ਜੋੜਿਆ ਅਤੇ ਸਿੱਖ ਕੌਮ ਦੇ ਕੁਰਬਾਨੀਆਂ ਭਰੇ ਇਤਿਹਾਸ ਤੋਂ ਜਾਣੂੰ ਕਰਾਇਆ।

ਇਸ ਮੌਕੇ ਮਲੂਕ ਸਿੰਘ ਟਾਂਡਾ, ਸਾਬਕਾ ਸਰਪੰਚ ਹਰਬੰਸ ਸਿੰਘ, ਦਵਿੰਦਰ ਸਿੰਘ ਲਾਡੀ, ਗਿਆਨੀ ਅਮਰਜੀਤ ਸਿੰਘ, ਸ਼ਿੰਗਾਰਾ ਸਿੰਘ ,ਨੰਦ ਸਿੰਘ, ਬੀਬੀ ਹਰਵਿੰਦਰ ਕੌਰ ,ਗੁਰਦੇਵ ਸਿੰਘ, ਸ਼ਮਸ਼ੇਰ ਸਿੰਘ, ਸੁਖਚੈਨ ਸਿੰਘ ,ਬੀਬੀ ਜਸਵਿੰਦਰ ਕੌਰ ,ਬੀਬੀ ਸੁਖਵਿੰਦਰ ਕੌਰ ਤੋਂ ਇਲਾਵਾ ਹੋਰ ਸੰਗਤਾਂ ਵੀ ਹਾਜ਼ਰ ਸਨ। ਇਸ ਮੌਕੇ ਠੰਢੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕੇ ਲੰਗਰ ਵੀ ਅਤੁੱਟ ਵਰਤਾਏ ਗਏ। ਇਸੇ ਤਰ੍ਹਾਂ ਹੀ  ਗੁਰਦੁਆਰਾ ਸ਼ਹੀਦਾਂ ਸ੍ਰੀ ਗੁਰੂ ਅਰਜਨ ਦੇਵ ਜੀ ਪਿੰਡ ਭੂਲਪੁਰ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਮਨਾਇਆ ਗਿਆ।

ਇਸ ਮੌਕੇ ਸਭ ਤੋਂ ਪਹਿਲਾਂ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਚੱਲ ਰਹੀ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਪਾਏ ਗਏ ਉਪਰੰਤ ਭਾਈ ਸਤਿੰਦਰਬੀਰ ਸਿੰਘ, ਭਾਈ ਬਲਦੇਵ ਸਿੰਘ ਹਜ਼ੂਰੀ ਰਾਗੀ ਸੱਚਖੰਡ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਭਾਈ ਲੱਖੀ ਸਿੰਘ, ਬਲਕਾਰ ਸਿੰਘ, ਭਾਈ ਜਰਨੈਲ ਸਿੰਘ ਦੇ ਜਥਿਆਂ ਨੇ  ਗੁਰਬਾਣੀ ਦਾ ਕੀਰਤਨ ਕੀਤਾ। ਇਸ ਮੌਕੇ ਪ੍ਰਧਾਨ ਕੁਲਜੀਤ ਸਿੰਘ ਬਿੱਟੂ, ਜਥੇਦਾਰ ਕੁਲਵੰਤ ਸਿੰਘ ਖਾਲਸਾ, ਬਾਬਾ ਰਣਜੀਤ ਸਿੰਘ, ਚਰਨ ਸਿੰਘ, ਜਰਨੈਲ ਸਿੰਘ ਫੌਜੀ, ਸੁਰਜੀਤ ਕੌਰ ਆਦਿ ਹਾਜ਼ਰ ਮੌਜੂਦ ਸਨ।


shivani attri

Content Editor

Related News