ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 647ਵਾਂ ਪ੍ਰਕਾਸ਼ ਦਿਹਾੜਾ
Saturday, Feb 24, 2024 - 04:52 PM (IST)
ਰਾਹੋਂ (ਪ੍ਰਭਾਕਰ)-ਹਰ ਸਾਲ ਦੀ ਤਰ੍ਹਾਂ ਅੱਜ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 647ਵਾਂ ਪ੍ਰਕਾਸ਼ ਦਿਹਾੜਾ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਮਾਛੀਵਾੜਾ ਰੋਡ ਰਾਹੋਂ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਅੱਜ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਰੱਖੇ ਗਏ ਪਾਠ ਦੇ ਭੋਗ ਪਾਉਣ ਉਪਰੰਤ ਸੰਤ ਸਤਨਾਮ ਦਾਸ ਜੀ ਡੇਰਾ ਗੱਜਰ ਮਹਿਦੂਦ ਵਾਲਿਆਂ ਦੇ ਜਥੇ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਕੀਰਤਨ ਕਰਦੇ ਹੋਏ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਹਲਕਾ ਨਵਾਂਸ਼ਹਿਰ ਦੇ ਵਿਧਾਇਕ ਡਾ. ਨਛੱਤਰ ਪਾਲ ਅਤੇ ਵਿਧਾਇਕ ਡਾ. ਸੁਖਵਿੰਦਰ ਸੁਖੀ, ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂ ਮਾਜਰਾ ਅਤੇ ਨਰੋਆ ਪੰਜਾਬ ਸੰਸਥਾ ਦੇ ਸਰਪ੍ਰਸਤ ਸ. ਬਰਜਿੰਦਰ ਸਿੰਘ ਹੁਸੈਨਪੁਰੀ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਅਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਗਏ ਮਾਰਗ ’ਤੇ ਚਲਣ ਦੀ ਪ੍ਰੇਰਨਾ ਦਿੱਤੀ। ਸਭ ਕੀਰਤਨੀ ਜਥਿਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਮੋਹਨ ਲਾਲ, ਪ੍ਰਧਾਨ ਗੁਰਦੀਪ, ਕੈਸ਼ੀਅਰ ਕਸ਼ਮੀਰ ਸਿੰਘ, ਸਾਬਕਾ ਪ੍ਰਧਾਨ ਹੇਮੰਤ ਕੁਮਾਰ, ਜੋਗਿੰਦਰ ਪਾਲ, ਕੇਸਰ ਸਿੰਘ, ਸਰਬਜੀਤ ਸਿੰਘ, ਅਵਤਾਰ ਤਾਰੀ ਹੈੱਡ ਗ੍ਰੰਥੀ , ਬਾਬਾ ਰਜਿੰਦਰ ਸਿੰਘ, ਮੁਖਤਿਆਰ ਸਿੰਘ, ਕੌਂਸਲਰ ਵਿਮਲ ਕੁਮਾਰ, ਪ੍ਰਧਾਨ ਅਮਰਜੀਤ ਸਿੰਘ ਬਿੱਟਾ ਆਦਿ ਸੈਂਕੜੇ ਸੰਗਤਾਂ ਹਾਜ਼ਰ ਸਨ।
ਇਹ ਵੀ ਪੜ੍ਹੋ: CM ਮਾਨ ਵੱਲੋਂ 'ਗੁਰੂ ਰਵਿਦਾਸ ਮੈਮੋਰੀਅਲ' ਲੋਕਾਂ ਨੂੰ ਸਮਰਪਿਤ, ਸ੍ਰੀ ਖੁਰਾਲਗੜ੍ਹ ਸਾਹਿਬ ਬਣੇਗਾ ਵੱਡਾ ਟੂਰਿਸਟ ਸੈਂਟਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।