ਮੂਨਕ ਖ਼ੁਰਦ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ
Sunday, Feb 05, 2023 - 05:53 PM (IST)

ਟਾਂਡਾ ਉੜਮੁੜ (ਜਸਵਿੰਦਰ, ਵਰਿੰਦਰ ਪੰਡਿਤ, ਪਰਮਜੀਤ ਮੋਮੀ)- ਅੱਜ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਮੂਨਕ ਖ਼ੁਰਦ ਵਿਖੇ ਸਮੂਹ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖੁੱਲ੍ਹਾ ਪੰਡਾਲ ਸਜਾਇਆ ਗਿਆ, ਜਿਸ ਦੌਰਾਨ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਅਤੇ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਦਾ ਉਪਦੇਸ਼ ਦਿੱਤਾ।
ਇਸ ਮੌਕੇ ਪੁੱਜੀਆਂ ਸ਼ਖ਼ਸੀਅਤਾਂ ਅਤੇ ਗੁਰਦੁਆਰਾ ਸਾਹਿਬ ਦੇ ਕਾਰਜ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣਾ ਵਾਲੀਆਂ ਸੰਗਤਾਂ ਦਾ ਵਿਸ਼ੇਸ ਸਨਮਾਨ ਕੀਤਾ ਗਿਆ। ਫਿਰ ਦੁਪਹਿਰ ਨੂੰ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਲਈ ਚਾਲੇ ਪਾਏ ਗਏ। ਇਹ ਨਗਰ ਕੀਰਤਨ ਪਿੰਡ ਦੇ ਵੱਖ-ਵੱਖ ਗਲੀਆਂ-ਮਹੱਲਿਆਂ ਚੌਂਕਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਵਿਖੇ ਆਤਿਸ਼ਬਾਜ਼ੀ ਦਾ ਵੀ ਆਯੋਜਨ ਕੀਤਾ ਗਿਆ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ਉਪਰੰਤ ਕਮੇਟੀ ਦੇ ਪ੍ਰਧਾਨ ਸਰਦਾਰ ਤੀਰਥ ਸਿੰਘ ਨੇ ਸਮੂਹ ਸੰਗਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ : ਦੁਬਈ ’ਚ ਵੇਚ ਦਿੱਤੀ ਸੀ ਪੰਜਾਬਣ ਔਰਤ, ਸੰਤ ਸੀਚੇਵਾਲ ਦੇ ਸਦਕਾ ਪਰਤੀ ਘਰ, ਸੁਣਾਈ ਦੁੱਖ਼ ਭਰੀ ਦਾਸਤਾਨ
ਇਸ ਮੌਕੇ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਦੀਪਕ ਬਹਿਲ, ਅਸ਼ੋਕ ਸਿੰਘ ਜਾਜਾ ਅਤੇ ਹੋਰ ਸ਼ਖ਼ਸੀਅਤਾਂ ਨੇ ਵਿਸੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਪ੍ਰਧਾਨ ਤੀਰਥ ਸਿੰਘ ਮੀਤ ਪ੍ਰਧਾਨ ਅਮਰਜੀਤ ਸਿੰਘ ਪਰਮਜੀਤ ਸਿੰਘ ਪੰਮੀ ਸੁਖਵਿੰਦਰਸਿੰਘ ਮੂਨਕ ਸਰਬਜੀਤ ਸਿੰਘ ਮੋਮੀ ਗਿਆਨੀ ਅਮਰਜੀਤ ਸਿੰਘ ਸੂਬੇ ਦਾ ਗਰ ਨਾਮ ਸਿੰਘ ਸੂਬੇਦਾਰ ਅਮਰ ਨਾਥ ਸੁਰਜੀਤ ਸਿੰਘ ਕਾਲਾ ਗੁਰਦੀਪ ਸਿੰਘ ਭਜਨ ਸਿੰਘ ਰਾਜਾ ਸਿੰਘ ਗੁਰਦੀਪ ਸਿੰਘ ਦੀਪਾ, ਰਵਿੰਦਰ ਸਿੰਘ ਬਲਵਿੰਦਰ ਸਿੰਘ ਬਲਵੰਤ ਸਿੰਘ ਆਦੀ ਤੋਂ ਅਲਾਵਾ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।
ਇਹ ਵੀ ਪੜ੍ਹੋ : ਭੁਲੱਥ 'ਚ ਵੱਡੀ ਵਾਰਦਾਤ, ਪਿਸਤੌਲ ਦੀ ਨੋਕ 'ਤੇ ਮਨੀ ਐਕਸਚੇਂਜਰ ਤੋਂ ਲੁੱਟੇ 14 ਲੱਖ ਰੁਪਏ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।