ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ

02/28/2021 6:30:56 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਸ੍ਰੀ ਗੁਰੂ ਰਵਿਦਾਸ ਜੀ ਦਾ 644ਵਾਂ ਪ੍ਰਕਾਸ਼ ਦਿਹਾੜਾ ਟਾਂਡਾ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮਹਾਨ ਨਗਰ ਕੀਰਤਨ ਸਜਾਉਣ ਤੋਂ ਇਲਾਵਾ ਧਾਰਮਿਕ ਦੀਵਾਨ ਵੀ ਸਜਾਏ ਗਏ। ਪ੍ਰਕਾਸ਼ ਉਤਸਵ ਸਬੰਧੀ ਪਿੰਡ ਮਸੀਤਪਾਲ ਕੋਟ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਮਹਾਨ ਨਗਰ ਕੀਰਤਨ ਸਜਾਇਆ ਗਿਆ ਜੋ ਸਮੁੱਚੇ ਪਿੰਡ ਦੀ ਪਰਿਕਰਮਾ ਕਰਦੇ ਹੋਏ ਸੰਪੰਨ ਹੋਇਆ। 

ਇਹ ਵੀ ਪੜ੍ਹੋ: ਭੈਣਾਂ ਨੇ ਰੱਖੜੀ ਬੰਨ੍ਹ ਤੇ ਸਿਰ 'ਤੇ ਸਿਹਰਾ ਸਜਾ ਇਕਲੌਤੇ ਭਰਾ ਨੂੰ ਦਿੱਤੀ ਅੰਤਿਮ ਵਿਦਾਈ, ਭੁੱਬਾਂ ਮਾਰ ਰੋਇਆ ਪਰਿਵਾਰ

ਨਗਰ ਕੀਰਤਨ ਦੌਰਾਨ ਪ੍ਰਧਾਨ ਹੰਸਰਾਜ ,ਸੈਕਟਰੀ ਗੁਰਦੇਵ ਸਿੰਘ ,ਸਰਵਣ ਸਿੰਘ ,ਗੁਰਨਾਮ ਸਿੰਘ, ਹੈੱਡਗ੍ਰੰਥੀ ਦੌਲਤ ਸਿੰਘ, ਜਸਵਿੰਦਰ ਸਿੰਘ ,ਕੇਹਰ ਸਿੰਘ, ਗੁਰਮੁਖ ਸਿੰਘ, ਨੰਬਰਦਾਰ ਸੇਵਾ ਸਿੰਘ, ਪ੍ਰਭਜੋਤ ਸਿੰਘ ,ਹਰਜੋਤ ਸਿੰਘ ਜੱਸਲ, ਕੈਪਟਨ ਚੰਨਣ ਸਿੰਘ ,ਗੁਰਦੀਪ ਸਿੰਘ, ਗੁਰਮੁਖ ਸਿੰਘ , ਸੁਖਵਿੰਦਰ ਸਿੰਘ, ਪਵਨ ਮਸੀਤੀ ,ਗੁਰਪਾਲ ਸਿੰਘ ,ਵਿਪਨ, ਸੂਬੇਦਾਰ ਮਨਜੀਤ ਸਿੰਘ ,ਪੂਰਨ ਸਿੰਘ ਅਤੇ ਹੋਰ ਸੇਵਾਦਾਰ ਵੀ ਹਾਜ਼ਰ ਸਨ। 

ਇਹ ਵੀ ਪੜ੍ਹੋ: ਫਿਲੌਰ ’ਚ ਵੱਡੀ ਵਾਰਦਾਤ: ਸਿਵਿਆਂ ’ਚੋਂ ਵਿਅਕਤੀ ਦੀ ਮਿਲੀ ਅੱਧਸੜੀ ਲਾਸ਼, ਇਲਾਕੇ ’ਚ ਫੈਲੀ ਸਨਸਨੀ

ਇਸੇ ਤਰ੍ਹਾਂ ਹੀ ਪਿੰਡ ਕੰਧਾਲਾ ਸ਼ੇਖਾਂ ਵਿਖੇ ਵੀ ਮਹਾਨ ਨਗਰ ਕੀਰਤਨ ਸਜਾਇਆ ਗਿਆ। ਜਿਸ ਦੌਰਾਨ  ਪ੍ਰਧਾਨ ਸੁਖਵਿੰਦਰਪਾਲ ਸਿੰਘ, ਸ਼ਿੰਗਾਰਾ ਸਿੰਘ, ਬੀ. ਡੀ. ਪੀ. ਓ. ਰਾਮ ਲੁਭਾਇਆ, ਤੇਜਾ ਸਿੰਘ, ਮਨਜੀਤ ਰਾਮ, ਅਜੀਤ ਰਾਮ, ਸੁਖਦੇਵ ਸਿੰਘ, ਸਤਨਾਮ ਸਿੰਘ,ਗੁਰਬਖਸ਼ ਰਾਏ ,ਦੇਵਰਾਜ ,ਮਾਸਟਰ ਸੁਰਿੰਦਰ ਸਿੰਘ ,ਗੁਰਦੀਪ ਸਿੰਘ, ਸਰਪੰਚ ਬਲਵੀਰ ਸਿੰਘ, ਗੁਰਨਾਮ ਸਿੰਘ, ਜੰਗ ਬਹਾਦਰ ਅਤੇ ਹੋਰ ਸੇਵਾਦਾਰ ਹਾਜ਼ਰ ਸਨ। 

ਇਹ ਵੀ ਪੜ੍ਹੋ:  ਜਦੋਂ ਵਿਆਹ ਦੇ ਮੰਡਪ ’ਤੇ ਪੁੱਜੀ ਮੁੰਡੇ ਦੀ ਪ੍ਰੇਮਿਕਾ, ਫਿਰ ਹੋਇਆ ਉਹ, ਜਿਸ ਨੂੰ ਵੇਖ ਲਾੜੀ ਦੇ ਵੀ ਉੱਡੇ ਹੋਸ਼

ਇਸੇ ਤਰ੍ਹਾਂ ਹੀ ਪਿੰਡ ਦੇਹਰੀਵਾਲ ਵਿਖੇ ਵੀ ਪ੍ਰਕਾਸ਼ ਦਿਹਾੜੇ ਸਬੰਧੀ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਜੋ ਸਮੁੱਚੇ ਨਗਰ ਦੀ ਪਰਿਕਰਮਾ ਕਰਦੇ ਹੋਏ ਸੰਪਨ ਹੋਏ। ਨਗਰ ਕੀਰਤਨ ਦੌਰਾਨ ਪ੍ਰਧਾਨ ਦੀਦਾਰ ਸਿਘ, ਬਲਵਿਦਰ ਸਿਘ, ਡਾ. ਮੋਹਨ ਲਾਲ, ਡਾ. ਰਮਨ ਕੁਮਾਰ, ਅੰਮਿਤਪਾਲ ਸਿਘ ,ਸੁਖਦੇਵ ਸਿੰਘ, ਵਰਿੰਦਰ ਸਿੰਘ,ਕੁਲਵਿੰਦਰ ਸਿੰਘ,ਗੁਰਚਰਨ ਸਿਘ,ਮਹਿੰਦਰ ਸਿੰਘ,ਪਰਮਜੀਤ  ਸਿੰਘ,ਕੁਲਦੀਪ ਸਿੰਘ ਅਤੇ ਮਾਸਟਰ ਜਗਦੀਸ  ਸਿੰਘ,ਤੋ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। 
ਇਸ ਤੋਂ ਇਲਾਵਾ ਪਿੰਡ ਧੂਤ ਖੁਰਦ ਵਿਖੇ ਵੀ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਜਿਸ ਦੌਰਾਨ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ। 

ਇਹ ਵੀ ਪੜ੍ਹੋ: ਮਾਹਿਲਪੁਰ ’ਚ ਪਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਪਤਨੀ ਨੂੰ ਵੱਢ ਦਿੱਤੀ ਦਰਦਨਾਕ ਮੌਤ, ਸੱਸ-ਸਹੁਰੇ ਨੂੰ ਵੀ ਵੱਢਿਆ

ਇਸ ਮੌਕੇ ਸ਼ਿੰਗਾਰਾ ਸਿੰਘ, ਹਰੀਦਾਸ ,ਬਲਵੀਰ ਸਿੰਘ ,ਪੂਰਨ ਸਿੰਘ, ਕਮਲ ਚੌਧਰੀ ,ਬਿਜੇ ਸਿੰਘ ,ਵਰਿੰਦਰ ਸਿੰਘ ,ਕਸ਼ਮੀਰ ਸਿੰਘ  ਸਿੱਧੂ ,ਹੈਪੀ ਭਾਰਦਵਾਜ ,ਯਸ਼ਪ੍ਰੀਤ ਸਿੰਘ ,ਹਰਦੀਪ ਸਿੰਘ  ਤੇ ਹੋਰਨਾਂ ਸੰਗਤਾਂ ਨੇ ਆਪਣੀ ਹਾਜ਼ਰੀ ਲਵਾਈ। 
 

shivani attri

This news is Content Editor shivani attri