ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ

12/19/2020 5:15:38 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)— ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਤ ਗੁਰਦੁਆਰਾ ਸ੍ਰੀ ਸਿੰਘ ਸਭਾ ਪਿੰਡ ਮੂਨਕ ਖੁਰਦ ਤੋਂ ਮਹਾਨ ਨਗਰ ਕੀਰਤਨ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਸਜਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਸਮੇਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।  

PunjabKesari

ਵਿਸ਼ਾਲ ਨਗਰ ਕੀਰਤਨ ਦੌਰਾਨ ਸਮੂਹ ਸੰਗਤਾਂ ਅਤੇ ਰਾਗੀ ਜਥਿਆਂ ਵੱਲੋਂ ਪਵਿੱਤਰ ਸ਼ਬਦ ਗੁਰਬਾਣੀ ਦਾ ਪ੍ਰਚਾਰ ਕੀਤਾ ਜਾ ਰਿਹਾ ਸੀ। ਨਗਰ ਕੀਰਤਨ ਪਿੰਡ ਦੇ ਵੱਖ-ਵੱਖ ਪੜਾਵਾਂ ’ਚ ਪਹੁੰਚਣ ਅਤੇ ਸਮੂਹ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਦੇ ਹੋਇਆ ਸਵਾਗਤ ਕੀਤਾ ਗਿਆ। ਵਿਸ਼ਾਲ ਨਗਰ ਕੀਰਤਨ ਵੱਖ-ਵੱਖ ਚੌਕਾਂ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਆ ਕੇ ਸੰਪਨ ਹੋਇਆ। ਇਸ ਮੌਕੇ ਮਾਸਟਰ ਦਰਬਾਰਾ ਸਿੰਘ, ਜਤਿੰਦਰਪਾਲ ਸਿੰਘ ਹੈਪੀ, ਸੁਖਵਿੰਦਰ ਸਿੰਘ ਮੂਨਕਾਂ,ਸਰਬਜੀਤ ਸਿੰਘ ਮੋਮੀ, ਸਾਬਕਾ ਸਰਪੰਚ ਤੀਰਥ ਸਿੰਘ,ਗਿਆਨੀ ਅਮਰਜੀਤ ਸਿੰਘ, ਪੰਚ ਮਨਪ੍ਰੀਤ ਕੌਰ, ਪੰਚ ਗੁਰਜੀਤ ਸਿੰਘ,ਸੂਬੇਦਾਰ ਗੁਰਨਾਮ ਸਿੰਘ, ਸੂਬੇਦਾਰ ਅਮਰ ਨਾਥ,ਸਰਵਣ ਸਿੰਘ,ਕਰਨੈਲ ਸਿੰਘਸਤਪਾਲ ਸਿੰਘ,ਸੁਰਜੀਤ ਸਿੰਘ,ਭਜਨ ਸਿੰਘ,ਅਵਤਾਰ ਸਿੰਘ ਤੇ ਹੋਰ ਸੰਗਤਾਂ ਵੀ ਹਾਜ਼ਰ ਸਨ। 

PunjabKesari

ਇਸੇ ਤਰ੍ਹਾਂ ਹੀ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਪਿੰਡ ਕੰਧਾਲਾ ਜੱਟਾਂ ਵਿਖੇ ਮਹਾਨ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸਿੰਘ ਸਭਾ ਕੰਧਾਲਾ ਜੱਟਾਂ ਤੋਂ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਸਵਾਰੀ ਨੂੰ ਫੁੱਲਾਂ ਲੱਦੀ ਪਾਲਕੀ ਵਿੱਚ ਬੜੇ ਹੀ ਮਨਮੋਹਕ ਤਰੀਕੇ ਨਾਲ ਸੁਸ਼ੋਭਿਤ ਕੀਤਾ ਗਿਆ।ਨਗਰ ਕੀਰਤਨ ਦੌਰਾਨ ਭਾਈ ਦਾਤਾਰ ਸਿੰਘ ਦੇ ਢਾਡੀ ਜਥੇ ਤੋਂ ਇਲਾਵਾ ਹੋਰਨਾਂ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਸਿੱਖ ਕੌਮ ਦੇ ਕੁਰਬਾਨੀਆਂ ਭਰੇ  ਇਤਿਹਾਸ ਤੋਂ ਜਾਣੂ ਕਰਵਾਇਆ। ਨਗਰ ਕੀਰਤਨ ਦਾ ਪਿੰਡ ਦੇ ਵੱਖ-ਵੱਖ ਪੜਾਵਾਂ ਵਿੱਚ ਸਮੂਹ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੌਰਾਨ ਪ੍ਰਧਾਨ ਜਗੀਰ ਸਿੰਘ, ਨੰਬਰਦਾਰ ਰਾਜਾ ਸਿੰਘ,ਤੇਜਪਾਲ ਸਿੰਘ, ਗੁਰਪ੍ਰੀਤ ਸਿੰਘ, ਹਰਸਿਮਰਨ ਸਿੰਘ,ਗੁਰਮੁਖ ਸਿੰਘ, ਦਲਜੀਤ ਸਿੰਘ, ਰੇਸ਼ਮ ਸਿੰਘ, ਗੁਰਜੀਤ ਸਿੰਘ, ਜਸਬੀਰ ਸਿੰਘ, ਕਮਲ ਸਿੰਘ, ਇੰਦਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

PunjabKesari

ਇਸ ਤੋਂ ਇਲਾਵਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਮਹਾਨ ਸ਼ਹੀਦੀ ਪੁਰਬ ਅੱਜ  ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇੜੇ ਬਿਜਲੀ ਘਰ ਚੌਕ ਟਾਂਡਾ ਵਿਖੇ  ਸ਼ਰਧਾਪੂਰਵਕ ਮਨਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਬਿਜਲੀ ਘਰ ਕਲੋਨੀ ਅਤੇ ਸਮੂਹ ਨੌਜਵਾਨਾਂ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਸਜਾਏ ਗਏ ਗੁਰਮਤਿ ਸਮਾਗਮ ਵਿੱਚ ਰੇਸ਼ਮ ਸਿੰਘ ਦਸੂਹਾ, ਭਾਈ ਸਿੰਘ ਗਿਆਨੀ ਬਿਜੈ ਸਿੰਘ ਧੂਤ ਖੁਰਦ ਅਤੇ ਬੀਬੀ ਬਲਦੀਪ ਕੌਰ,ਅੰਮ੍ਰਿਤ ਜੋਤ ਕੌਰ  ਬਾਬਕ ਵਾਲੀਆਂ ਬੀਬੀਆਂ ਦੇ ਢਾਡੀ ਜਥੇ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ  ਕਰਦਿਆਂ ਸਮੂਹ ਸੰਗਤ ਨੂੰ ਮਨੋਹਰ ਸ਼ਬਦ ਕੀਰਤਨ ਗੁਰਮਤਿ ਵਿਚਾਰਾਂ ਅਤੇ  ਸਿੱਖ ਕੌਮ ਦੇ ਕੁਰਬਾਨੀਆਂ ਭਰੇ ਇਤਿਹਾਸ ਤੋਂ ਜਾਣੂ ਕਰਵਾਇਆਲ ਇਸ ਮੌਕੇ ਪ੍ਰਧਾਨ ਜਸਵਿੰਦਰ ਸਿੰਘ,ਸੈਕਟਰੀ ਕਮਲਜੀਤ ਸਿੰਘ, ਬਾਜ ਸਿੰਘ, ਹੈੱਡ ਗ੍ਰੰਥੀ ਜੋਧ ਸਿੰਘ,ਬਲਵੀਰ ਸਿੰਘ,ਕਮਲਜੀਤ ਕੌਰ, ਪ੍ਰੇਮਦੀਪ ਸਿੰਘ, ਅਰਸ਼ਪ੍ਰੀਤ ਸਿੰਘ, ਕਿਰਪਾਲ ਸਿੰਘ ਹਾਜ਼ਰ ਸਨ। 


shivani attri

Content Editor

Related News