ਟਾਂਡਾ ਵਿਖੇ ਵੱਖ-ਵੱਖ ਵਿਦਿਅਕ ਅਦਾਰਿਆਂ ''ਚ ਧੂਮਧਾਮ ਨਾਲ ਮਨਾਈ ਗਈ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ
Monday, Aug 26, 2024 - 02:13 PM (IST)
ਟਾਂਡਾ ਉੜਮੁੜ (ਪਰਮਜੀਤ ਮੋਮੀ)- ਭਗਵਾਨ ਸ਼੍ਰੀ ਕ੍ਰਿਸ਼ਨ ਮਹਾਰਾਜ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਟਾਂਡਾ ਦੇ ਵੱਖ-ਵੱਖ ਵਿਦਿਅਕ ਅਦਾਰਿਆਂ ਵਿੱਚ ਧੂਮਧਾਮ ਨਾਲ ਮਨਾਇਆ ਗਿਆ। ਇਸੇ ਦੌਰਾਨ ਹੀ ਸਰ ਮਾਰਸ਼ਲ ਸਕੂਲ ਵੈਂਸ ਅਵਾਨ, ਇਨੋਵੇਟਿਵ ਜੂਨੀਅਰ ਸਕੂਲ ਉੜਮੁੜ, ਜੀ. ਆਰ. ਡੀ. ਇੰਟਰਨੈਸ਼ਨਲ ਸਕੂਲ ਟਾਂਡਾ ਅਤੇ ਆਦੇਸ਼ ਇੰਟਰਨੈਸ਼ਨਲ ਸਕੂਲ ਇੰਦਰ ਮਿਆਣੀ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਧੂਮਧਾਮ ਨਾਲ ਮਨਾਈ ਗਈ। ਜਿਸ ਦੌਰਾਨ ਬੱਚਿਆਂ ਨੇ ਸ਼੍ਰੀ ਕ੍ਰਿਸ਼ਨ ਜੀ ਦੇ ਮਨਮੋਹਕ ਰੂਪ ਵਿੱਚ ਸੱਜ ਕੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੀ ਜੀਵਨ ਲੀਲਾ ਨਾਲ ਸੰਬੰਧਤ ਝਾਕੀਆਂ ਪੇਸ਼ ਕੀਤੀਆਂ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਹੁਸ਼ਿਆਰਪੁਰ 'ਚ 3 ਗੈਂਗਸਟਰ ਗ੍ਰਿਫ਼ਤਾਰ, NRI'ਤੇ ਹੋਏ ਹਮਲੇ ਨਾਲ ਦੱਸਿਆ ਜਾ ਰਿਹੈ ਲਿੰਕ
ਉਧਰ ਦੂਜੇ ਪਾਸੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਅਤੇ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ, ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ, ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ, ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜਆਂ, ਚੇਅਰਮੈਨ ਹਰਮੀਤ ਸਿੰਘ ਔਲਖ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲਖਵਿੰਦਰ ਸਿੰਘ ਲੱਖੀ, ਸ਼੍ਰੋਮਣੀ ਅਕਾਲੀ ਦੇ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ, 'ਆਪ' ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ, 'ਆਪ' ਦੇ ਜ਼ਿਲ੍ਹਾ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਬਲਾਕ ਪ੍ਰਧਾਨ ਆਪ ਟਾਂਡਾ ਕੇਸਵ ਸਿੰਘ ਸੈਣੀ, ਯੂਥ ਆਗੂ ਸਰਬਜੀਤ ਸਿੰਘ ਮੋਮੀ, ਭਾਜਪਾ ਦੇ ਐਗਜੈਕਟਿਵ ਮੈਂਬਰ ਸੁਰਿੰਦਰ ਜਾਜਾ ਸ਼ੁੱਭਕਾਮਨਾਵਾਂ ਦਿੰਦੇ ਹੋਏ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਪ੍ਰੇਰਣਾ ਦਿੱਤੀ। ਟਾਂਡਾ ਸ਼ਹਿਰ ਦੇ ਪ੍ਰਮੁੱਖ ਮੰਦਿਰਾਂ ਵਿੱਚ ਵੀ ਸ਼੍ਰੀ ਕ੍ਰਿਸ਼ਨ ਅਸ਼ਟਮੀ ਦੀਆਂ ਰੌਣਕਾਂ ਵੇਖੀਆਂ ਜਾ ਸਕਦੀਆਂ ਹਨ। ਇਸ ਮੌਕੇ ਮੰਦਿਰਾਂ ਨੂੰ ਖੂਬਸੂਰਤ ਤਰੀਕੇ ਨਾਲ ਸਜਾਇਆ ਗਿਆ ਹੈ ਅਤੇ ਧਾਰਮਿਕ ਆਯੋਜਨ ਵੀ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਫ਼ੌਜ ਦੀ ਜੀਪ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਮੰਜ਼ਰ ਵੇਖ ਸਹਿਮੇ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ