ਟਾਂਡਾ ਇਲਾਕੇ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹੈ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ

Thursday, Sep 07, 2023 - 12:53 PM (IST)

ਟਾਂਡਾ ਇਲਾਕੇ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹੈ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) : ਟਾਂਡਾ ਇਲਾਕੇ 'ਚ ਅੱਜ ਸ਼੍ਰੂੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਾਵਨ ਤਿਉਹਾਰ ਸ਼ਰਧਾ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਲਾਕੇ ਅੰਦਰ ਕੱਲ ਰਾਤ ਅਤੇ ਅੱਜ ਸਵੇਰ ਤੋਂ ਹੀ ਵੱਖ-ਵੱਖ ਮੰਦਰਾਂ ਨੂੰ ਬੜੀ ਹੀ ਖੂਬਸੂਰਤੀ ਨਾਲ ਸਜਾਇਆ ਗਿਆ ਹੈ ਅਤੇ ਸਵੇਰ ਤੋਂ ਹੀ ਸ਼੍ਰੀ ਕ੍ਰਿਸ਼ਨ ਭਗਤਾਂ ਵੱਲੋਂ ਮੰਦਰਾਂ 'ਚ ਪਹੁੰਚ ਕੇ ਸ਼੍ਰੀ ਬਾਂਕੇ ਬਿਹਾਰੀ ਨੂੰ ਨਤਮਸਤਕ ਹੋ ਕੇ ਆਪਣੀ ਸ਼ਰਧਾ ਭਾਵਨਾ ਤੇ ਭਗਤੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

PunjabKesari
ਇਹ ਵੀ ਪੜ੍ਹੋ : ਹਿਮਾਚਲ ਦੇ ਸਿਵਲ ਹਸਪਤਾਲ 'ਚ ਵਾਪਰੀ ਸ਼ਰਮਨਾਕ ਘਟਨਾ, ਟਾਇਲਟ 'ਚੋਂ ਮਿਲੀ ਨਵਜੰਮੀ ਬੱਚੀ ਦੀ ਲਾਸ਼

ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਤੇ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ, ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ, ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ, ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ, ਜਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਲਖਵਿੰਦਰ ਸਿੰਘ ਲੱਖੀ, ਹਲਕਾ ਇੰਚਾਰਜ ਟਾਂਡਾ ਸ਼ਿਰੋਮਣੀ ਅਕਾਲੀ ਦਲ ਬਾਦਲ ਅਰਵਿੰਦਰ ਸਿੰਘ ਰਸੂਲਪੁਰ, ਸ਼੍ਰੂੀ ਸਨਾਤਨ ਧਰਮ ਸਭਾ ਟਾਂਡਾ ਦੇ ਪ੍ਰਧਾਨ ਦੀਪਕ ਬਹਿਲ, ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ, ਚੇਅਰਮੈਨ ਹਰਮੀਤ ਸਿੰਘ ਔਲਖ, ਚੇਅਰਮੈਨ ਕਰਮਜੀਤ ਕੌਰ ਹੁਸ਼ਿਆਰਪੁਰ, ਸ਼੍ਰੋਮਣੀ ਅਕਾਲੀ ਦਲ ਸੰਯੁਕਤ ਆਗੂ ਮਨਜੀਤ ਸਿੰਘ ਦਸੂਹਾ, ਯੂਥ ਆਗੂ ਸਰਬਜੀਤ ਸਿੰਘ ਮੋਮੀ, ਭਾਜਪਾ ਆਗੂ ਜਵਾਹਰ ਲਾਲ ਖੁਰਾਣਾ ਨੇ ਸਭ ਨੂੰ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੀਆਂ ਸਿੱਖਿਆਵਾਂ ਅਤੇ ਚੱਲਣ ਲਈ ਪ੍ਰੇਰਿਤ ਕੀਤਾ। 

PunjabKesari

ਇਹ ਵੀ ਪੜ੍ਹੋ : ਟਰਾਂਸਪੋਰਟ ਨਗਰ ’ਚੋਂ ਵਿਅਕਤੀ ਦੀ ਲਾਸ਼ ਬਰਾਮਦ

ਇਸ ਤੋਂ ਇਲਾਵਾ ਟਾਂਡਾ ਦੇ ਵੱਖ ਵੱਖ ਵਿੱਦਿਅਕ ਅਦਾਰਿਆਂ ਵਿਚ ਵੀ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਾਵਨ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ ਜਿਸ ਦੌਰਾਨ ਜੀ.ਆਰ.ਡੀ ਸਕੂਲ ਟਾਂਡਾ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ। ਜੀ.ਆਰ.ਡੀ ਇੰਟਰਨੈਸ਼ਨਲ ਵਿਖੇ ਸਕੂਲ ਟਾਂਡਾ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਸੰਸਥਾ ਦੀ ਚੇਅਰਪਰਸਨ ਪ੍ਰਦੀਪ ਕੌਰ, ਐਮ.ਡੀ ਬਿਕਰਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਪ੍ਰਿੰਸੀਪਲ ਅਮਨਦੀਪ ਕੌਰ ਢਿੱਲੋਂ ਦੀ ਅਗਵਾਈ ਵਿੱਚ ਹੋਏ ਸਮਾਗਮ ਦੌਰਾਨ ਵੱਖ-ਵੱਖ ਕਲਾਸਾਂ ਦੇ ਬੱਚਿਆਂ ਨੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਭੇਸ ਵਿੱਚ ਸੁੰਦਰ ਤਰੀਕੇ ਨਾਲ ਸੱਜ ਧੱਜ ਕੇ ਸ਼੍ਰੀ ਕ੍ਰਿਸ਼ਨ ਜੀ ਦੀ ਜੀਵਨ ਲੀਲਾ ਸਬੰਧੀ ਝਾਕੀਆਂ ਪੇਸ਼ ਕੀਤੀਆਂ। 

PunjabKesari

ਇਹ ਵੀ ਪੜ੍ਹੋ :ਕੰਮ ਤੋਂ ਆ ਰਹੀਆਂ 3 ਕੁੜੀਆਂ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, 1 ਦੀ ਮੌਤ

ਇਸ ਮੌਕੇ ਪ੍ਰਿੰਸੀਪਲ ਅਮਨਦੀਪ ਕੌਰ ਢਿੱਲੋਂ ਨੇ ਸਮੂਹ ਸਟਾਫ਼ ਮੈਂਬਰ ਤੇ ਬੱਚਿਆਂ ਨੂੰ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਪੁਰਬ ਦੀ ਮੁਬਾਰਕਬਾਦ ਦਿੰਦੇ ਹੋਏ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੰਸਥਾ ਦੇ ਮੈਨੇਜਰ ਸਰਬਜੀਤ ਸਿੰਘ ਮੋਮੀ ਨੇ ਭਗਵਾਨ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਸਮੂਹ ਸਟਾਫ ਮੈਂਬਰਾਂ ਤੇ ਬੱਚਿਆਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਬੱਚਿਆਂ ਦੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨਾਲ ਸਬੰਧਿਤ ਕੁਇਜ਼ ਮੁਕਾਬਲੇ ਵੀ ਕਰਵਾਏ ਤੇ ਪੋਜ਼ੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਦਲਜਿੰਦਰ ਕੌਰ, ਗੁਰਪ੍ਰੀਤ ਕੌਰ, ਮਨਦੀਪ ਕੌਰ, ਲਵਲੀ ਸੈਣੀ, ਪਾਇਲ ਹਾਂਡਾ, ਕਸ਼ਮੀਰ ਕੌਰ, ਹਰਪ੍ਰੀਤ ਕੌਰ, ਮਨਪ੍ਰੀਤ ਕੌਰ ਆਦਿ ਵੀ ਹਾਜ਼ਰ ਸਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Anuradha

Content Editor

Related News