ਸ਼੍ਰੀ ਰਾਮ ਭਗਤ ਸੈਨਾ ਦੇ ਰਾਸ਼ਟਰੀ ਪ੍ਰਧਾਨ ''ਤੇ ਕਾਤਲਾਨਾ ਹਮਲਾ

Thursday, Dec 03, 2020 - 12:59 PM (IST)

ਸ਼੍ਰੀ ਰਾਮ ਭਗਤ ਸੈਨਾ ਦੇ ਰਾਸ਼ਟਰੀ ਪ੍ਰਧਾਨ ''ਤੇ ਕਾਤਲਾਨਾ ਹਮਲਾ

ਜਲੰਧਰ (ਜ. ਬ., ਸੋਨੂੰ)— ਬਸਤੀ ਸ਼ੇਖ ਸਥਿਤ ਮੱਲ੍ਹੀ ਮਾਰਕੀਟ 'ਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਸ਼੍ਰੀ ਰਾਮ ਭਗਤ ਸੈਨਾ ਦੇ ਰਾਸ਼ਟਰੀ ਪ੍ਰਧਾਨ ਧਰਮਿੰਦਰ ਮਿਸ਼ਰਾ 'ਤੇ ਕੁਝ ਵਿਅਕਤੀਆਂ ਵੱਲੋਂ ਕਾਤਲਾਨਾ ਹਮਲਾ ਕਰ ਦਿੱਤਾ ਗਿਆ। ਵਾਰਦਾਤ 'ਚ ਮਿਸ਼ਰਾ ਗੰਭੀਰ ਜ਼ਖ਼ਮੀ ਹੋ ਗਏ। ਮਾਮਲੇ ਨੂੰ ਲੈ ਕੇ ਏ. ਸੀ. ਪੀ. ਵੈਸਟ ਸਮੇਤ ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਮੌਕੇ 'ਤੇ ਪਹੁੰਚ ਗਈ।

ਇਹ ਵੀ ਪੜ੍ਹੋ: ਕਿਸਾਨੀ ਸੰਘਰਸ਼ 'ਚ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਕੈਪਟਨ ਵੱਲੋਂ ਵਿੱਤੀ ਮਦਦ ਦੇਣ ਦਾ ਐਲਾਨ

PunjabKesari

ਐੱਸ. ਐੱਚ. ਓ. ਅਨਿਲ ਕੁਮਾਰ ਨੇ ਦੱਸਿਆ ਕਿ ਸਿਵਲ ਹਸਪਤਾਲ 'ਚ ਦਾਖਲ ਮਿਸ਼ਰਾ ਨੇ ਪੁਲਸ ਨੂੰ ਦਿੱਤੇ ਬਿਆਨ ਵਿਚ ਕਿਹਾ ਕਿ ਮੱਲ੍ਹੀ ਮਾਰਕੀਟ 'ਚ ਉਹ ਆਪਣੇ ਦੋਸਤ ਪ੍ਰਵੀਨ ਨਾਲ ਬਰਗਰ ਖਾਣ ਗਿਆ ਸੀ।

ਇਹ ਵੀ ਪੜ੍ਹੋ​​​​​​​: ਬੁਰੀ ਫਸੀ ਅਦਾਕਾਰਾ ਕੰਗਨਾ ਰਣੌਤ, ਬੀਬੀਆਂ ਦੇ ਕਮਿਸ਼ਨ ਪੰਜਾਬ ਨੇ ਲਿਆ ਸਖ਼ਤ ਐਕਸ਼ਨ

PunjabKesari

ਇੰਨੇ ਵਿਚ ਬਾਈਕ 'ਤੇ ਆਏ 3 ਨੌਜਵਾਨਾਂ ਨੇ ਉਸ 'ਤੇ ਹਮਲਾ ਕਰ ਦਿੱਤਾ, ਜਿਸ ਦੌਰਾਨ ਕਿਸੇ ਤਰ੍ਹਾਂ ਉਹ ਉਨ੍ਹਾਂ ਦੇ ਚੁੰਗਲ 'ਚੋਂ ਭੱਜ ਕੇ ਨਿਕਲਿਆ। ਜਦੋਂ ਆਸ-ਪਾਸ ਦੇ ਲੋਕ ਇਕੱਠੇ ਹੋਏ ਤਾਂ ਮੁਲਜ਼ਮ ਮੌਕੇ ਤੋਂ ਭੱਜ ਗਏ। ਪੁਲਸ ਮੁਤਾਬਕ ਬਿਆਨ ਦਰਜ ਕਰਨ ਤੋਂ ਬਾਅਦ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਕੇਸ ਦਰਜ ਕਰ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ​​​​​​​: ਮੰਡੀਓਂ ਪਰਤ ਰਹੇ ਰੇਹੜੀ ਚਾਲਕ ਨਾਲ ਵਾਪਰੀ ਅਣਹੋਣੀ ਨੇ ਘਰ 'ਚ ਵਿਛਾਏ ਸੱਥਰ


author

shivani attri

Content Editor

Related News