ਟਾਂਡਾ ''ਚ ਸ਼ਰਧਾ ਨਾਲ ਮਨਾਇਆ ਗਿਆ ਸ਼੍ਰੀ ਰਾਮ ਨੌਮੀ ਦਾ ਤਿਉਹਾਰ
Wednesday, Apr 17, 2024 - 07:18 PM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਮਰਿਆਦਾ ਪੁਰਸ਼ੋਤਮ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੀ ਰਾਮ ਨੌਮੀ ਦਾ ਤਿਉਹਾਰ ਅੱਜ ਟਾਂਡਾ ਇਲਾਕੇ ਵਿੱਚ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ। ਸ੍ਰੀ ਰਾਮ ਨੌਮੀ ਦੇ ਪਾਵਨ ਪਵਿੱਤਰ ਤਿਉਹਾਰ ਮੌਕੇ ਨਗਰ ਦੇ ਵੱਖ-ਵੱਖ ਮੰਦਰਾਂ ਵਿੱਚ ਸ਼੍ਰੀ ਰਾਮ ਨਾਮ ਦੀ ਧੂਮ ਧਾਮ ਰਹੀ ਜਿਸ ਦੌਰਾਨ ਵੱਡੀ ਗਿਣਤੀ ਵਿੱਚ ਸ੍ਰੀ ਰਾਮ ਭਗਤਾਂ ਨੇ ਰਾਮਲੱਲਾ ਜੀ ਨੂੰ ਨਤਮਸਤਕ ਹੁੰਦੇ ਆਪਣੀ ਸ਼ਰਧਾ ਭਾਵਨਾ ਅਤੇ ਪ੍ਰੇਮ ਭਗਤੀ ਦਾ ਪ੍ਰਗਟਾਵਾ ਕੀਤਾ। ਸ਼ਹਿਰ ਦੇ ਪ੍ਰਮੁੱਖ ਸ਼੍ਰੀ ਰਾਮ ਮੰਦਰ ਅਹੀਆਪੁਰ ਟਾਂਡਾ ਵਿਖੇ ਸ਼੍ਰੀ ਰਾਮ ਨੌਮੀ ਦਾ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਦੌਰਾਨ ਸ਼੍ਰੀ ਰਾਮਾਇਣ ਜੀ ਭੋਗ ਉਪਰੰਤ ਸ਼੍ਰੀ ਰਾਮ ਭਗਤਾਂ ਨੇ ਮਰਿਆਦਾ ਪੁਰਸ਼ੋਤਮ ਭਗਵਾਨ ਸ਼੍ਰੀ ਰਾਮ ਚੰਦਰ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ।
ਸ਼੍ਰੀ ਰਾਮ ਨੌਮੀ ਦੇ ਪਾਵਨ ਦਿਹਾੜੇ ਮੌਕੇ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ, ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ, ਵਿਧਾਇਕ ਜਸਵੀਰ ਸਿੰਘ ਰਾਜਾ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਹਲਕਾ ਇੰਚਾਰਜ ਰਵਿੰਦਰ ਸਿੰਘ ਰਸੂਲਪੁਰ, ਚੇਅਰਮੈਨ ਹਰਮੀਤ ਸਿੰਘ ਔਲਖ ਚੇਅਰਮੈਨ ਕਰਮਜੀਤ ਕੌਰ ਹੁਸ਼ਿਆਰਪੁਰ, ਸੀਨੀਅਰ ਆਗੂ ਮਨਜੀਤ ਸਿੰਘ ਦਸੂਹਾ, ਭਾਜਪਾ ਆਗੂ ਜਵਾਹਰ ਲਾਲ ਖੁਰਾਣਾ, ਸ੍ਰੀ ਸਨਾਤਨ ਧਰਮ ਸਭਾ ਦੇ ਪ੍ਰਧਾਨ ਦੀਪਕ ਬਹਿਲ, ਯੂਥ ਆਗੂ ਸਰਬਜੀਤ ਸਿੰਘ ਮੋਮੀ ਨੇ ਸਾਰਿਆਂ ਨੂੰ ਹੀ ਸ਼ੁੱਭਕਾਮਨਾਵਾਂ ਦਿੰਦੇ ਹੋਏ ਮਰਿਆਦਾ ਪੁਰਸ਼ ਨੂੰ ਭਗਵਾਨ ਸ੍ਰੀ ਰਾਮ ਚੰਦਰ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਮਿਆਣੀ, ਖੁੱਡਾ, ਅੱਡਾ ਸਰਾ, ਜਲਾਲਪੁਰ, ਚੌਲਾਂਗ ਸਥਿਤ ਮੰਦਰਾਂ ਵਿੱਚ ਵੀ ਸ਼੍ਰੀ ਰਾਮ ਨੌਮੀ ਦਾ ਤਿਉਹਾਰ ਮਨਾਇਆ ਗਿਆ।