ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਤੀਜੀ ਬੈਠਕ ਦਾ ਆਯੋਜਨ

Monday, Mar 02, 2020 - 06:49 PM (IST)

ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਤੀਜੀ ਬੈਠਕ ਦਾ ਆਯੋਜਨ

ਜਲੰਧਰ (ਸੋਨੂੰ)— ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਸ੍ਰੀ ਵਿਜੇ ਚੋਪੜਾ ਜੀ ਦੀ ਪ੍ਰਧਾਨਗੀ 'ਚ 2 ਅਪ੍ਰੈਲ ਨੂੰ ਸ਼੍ਰੀ ਰਾਮ ਚੌਕ ਤੋਂ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਸ਼ੋਭਾ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਅਤੇ ਨਗਰ ਵਾਸੀਆਂ ਸੱਦਾ ਦੇ ਉਦੇਸ਼ ਨਾਲ ਕਮੇਟੀ ਦੀ ਤੀਜੀ ਮੀਟਿੰਗ ਪੱਟੀ ਵਾਲੇ ਗੋਬਿੰਦਗੜ੍ਹ 'ਚ ਸ਼ਾਮ ਵੈਸ਼ਨੋ ਦੇਵੀ ਮੰਦਿਰ ਜੀ ਐਤਵਾਰ ਨੂੰ ਆਯੋਜਿਤ ਕੀਤੀ ਗਈ।

PunjabKesari

ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਨੇ ਜੋਤੀ ਜਲਾ ਕੇ ਮੀਟਿੰਗ ਦੀ ਸ਼ੁਰੂਆਤ ਕੀਤੀ। ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਕਮੇਟੀ ਦੇ ਜਨਰਲ ਸਕੱਤਰ ਅਵਨੀਸ਼ ਅਰੋੜਾ ਨੇ ਦੱਸਿਆ ਕਿ ਸ਼੍ਰੀ ਰਾਮ ਮਹਿਮਾ ਦਾ ਗੁਣਗਾਣ ਰੇਖਾ ਸ਼ਰਮਾ ਐਂਡ ਪਾਰਟੀ ਨੇ ਕੀਤਾ।

PunjabKesari

ਮੀਟਿੰਗ 'ਚ ਸਮੇਂ 'ਤੇ ਪਹੁੰਚਣ ਵਾਲੇ ਰਾਮ ਭਗਤਾਂ ਲਈ ਲੱਕੀ ਡਰਾਅ ਕੱਢਣ ਦੇ ਨਾਲ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਦਾ ਹੈਲੀਕਾਪਟਰ ਟਿਕਟ ਬੰਪਰ ਡਰਾਅ ਵੀ ਕੱਢਿਆ ਗਿਆ। ਇਸ ਮੌਕੇ 'ਤੇ ਆਏ ਹੋਏ ਰਾਮ ਭਗਤਾਂ ਦਾ ਮੈਡੀਕਲ ਚੈਕਅਪ ਵੀ ਕੀਤਾ ਗਿਆ। ਦੱਸ ਦੇਈਏ ਕਿ ਇਸ ਵਾਰ ਕਮੇਟੀ ਵੱਲੋਂ ਸ਼ੋਭਾ ਯਾਤਰਾ ਪ੍ਰਦੂਸ਼ਣ ਰਹਿਤ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ 'ਚ ਸਿਰਫ ਲੋੜ ਮੁਤਾਬਕ ਹੀ ਗੱਡੀਆਂ ਦਾ ਇਸਤੇਮਾਲ ਕੀਤਾ ਜਾਵੇਗਾ।


author

shivani attri

Content Editor

Related News