ਸ਼੍ਰੀ ਰਾਮਨੌਮੀ ਉਤਸਵ ਕਮੇਟੀ ਨੇ ਪੂਜਨੀਕ ਰੇਖਾ ਜੀ ਨੂੰ ਸ਼ੋਭਾ ਯਾਤਰਾ ਦਾ ਦਿੱਤਾ ਸੱਦਾ (ਵੀਡੀਓ)

04/12/2019 3:28:36 PM

ਜਲੰਧਰ (ਸੋਨੂੰ)—ਸ਼੍ਰੀ ਰਾਮਨੌਮੀ ਉਤਸਵ ਕਮੇਟੀ ਦੇ ਪ੍ਰਧਾਨ ਪਦਮ ਸ਼੍ਰੀ ਵਿਜੈ ਕੁਮਾਰ ਚੋਪੜਾ ਜੀ ਦੀ ਪ੍ਰਧਾਨਗੀ 'ਚ ਕਮੇਟੀ ਦੇ ਮੈਂਬਰਾਂ ਤੇ ਅਹੁਦੇਦਾਰਾਂ ਨੇ ਪੂਜਨੀਕ ਰੇਖਾ ਜੀ ਨਾਲ ਮੁਲਾਕਾਤ ਕਰਕੇ 13 ਅਪ੍ਰੈਲ ਦੁਪਹਿਰ 1 ਵਜੇ ਸ਼੍ਰੀ ਰਾਮ ਚੌਕ 'ਚ ਕੱਢੀ ਜਾਣ ਵਾਲੀ ਸ਼੍ਰੀ ਰਾਮਨੌਮੀ ਸ਼ੋਭਾਯਾਤਰਾ 'ਚ ਸ਼ਿਰਕਤ ਕਰਨ ਦਾ ਸੱਦਾ ਦਿੱਤਾ।  ਪੂਜਨੀਕ ਰੇਖਾ ਜੀ ਨੇ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਵਲੋਂ ਦਿੱਤੇ ਸੱਦੇ ਨੂੰ ਸਵੀਕਾਰ ਕੀਤਾ। ਉਨ੍ਹਾਂ ਦੱਸਿਆ ਕਿ ਰਾਮ ਸ਼ਰਣਮ ਆਸ਼ਰਮ ਵਲੋਂ 13 ਅਪ੍ਰੈਲ ਨੂੰ ਸ਼ੋਭਾ ਯਾਤਰਾ ਦੇ ਸ਼ੁਰੂ ਹੋਣ ਤੋਂ ਪਹਿਲਾਂ ਹਿੰਦ ਸਮਾਚਾਰ ਗਰਾਊਂਡ 'ਚ ਅੰਮ੍ਰਿਤਬਾਣੀ ਦਾ ਪਾਠ ਕੀਤਾ ਜਾਵੇਗਾ। ਕਮੇਟੀ ਦੇ ਮੁੱਖ ਸਕੱਤਰ ਅਵਨੀਸ਼ ਅਰੋੜਾ ਨੇ ਸ਼੍ਰੀ ਕ੍ਰਿਸ਼ਨ ਵਿਜ ਦੇ ਜਲਦੀ ਸਿਹਤਮੰਦ ਹੋਣ ਦੀ ਕਾਮਨਾ ਕੀਤੀ।

ਇਸ ਮੌਕੇ ਪੰਜਾਬ ਕੇਸਰੀ ਗੁਰੱਪ ਦੇ ਮੁੱਖ ਸੰਪਾਦਕ ਪਦਮਸ਼੍ਰੀ ਵਿਜੈ ਚੋਪੜਾ ਜੀ ਵਲੋਂ ਪੂਜਨੀਕ ਰੇਖਾ ਜੀ ਦੇ ਨਾਲ -ਨਾਲ ਮੌਜੂਦ ਉਘੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।

Shyna

This news is Content Editor Shyna